ਪੰਜਾਬ

ਕੇਵਲ ਢਿੱਲੋਂ ਵਲੋਂ ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ

ਕੌਮੀ ਮਾਰਗ ਬਿਊਰੋ | August 09, 2026 07:35 PM

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਸੰਗਠਨਾਤਮਕ ਗਤੀਵਿਧੀਆਂ ਅਤੇ ਲੋਕ-ਹਿਤੈਸ਼ੀ ਪਹਿਲਕਦਮੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਇੱਕ ਵੱਡਾ ਡਿਜੀਟਲ ਕਦਮ ਚੁੱਕਿਆ ਗਿਆ ਹੈ। ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੇ ਅਧਿਕਾਰਤ ਵਟਸਐਪ ਚੈਨਲ ਲਾਂਚ ਕੀਤਾ ਗਿਆ। ਇਸ ਮੌਕੇ ਪਾਰਟੀ ਪੰਜਾਬ ਪ੍ਰਭਾਰੀ ਨਰਿੰਦਰ ਰੈਣਾ, ਸੰਗਠਨ ਮਨਥਰੀ ਸ੍ਰੀਨਿਵਾਸੁਲੂ ਅਤੇ ਸੋਸ਼ਲ ਮੀਡੀਆ ਕਨਵੀਨਰ ਅਜੇ ਅਰੋੜਾ ਵੀ ਮੌਜੂਦ ਸਨ।


ਇਸ ਮੌਕੇ ਢਿੱਲੋਂ ਨੇ ਕਿਹਾ ਕਿ ਪਾਰਟੀ ਦੀ ਸੋਸ਼ਲ ਮੀਡੀਆ ਦੀ ਇਸ ਪਹਿਲ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਇਸ ਵਟਸਐਪ ਚੈਨਲ ਦੇ ਡਿਜੀਟਲ ਮਾਧਿਅਮ ਰਾਹੀਂ ਸਿੱਧਾ ਮੋਬਾਈਲ 'ਤੇ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੁੜਿਆ ਜਾ ਸਕੇਗਾ। ਉਹਨਾਂ ਕਿਹਾ ਕਿ ਇਸ ਚੈਨਲ ਰਾਹੀਂ ਪਾਰਟੀ ਦੀਆਂ ਰੋਜ਼ਾਨਾ ਗਤੀਵਿਧੀਆਂ, ਸੰਗਠਨਾਤਮਕ ਫੈਸਲਿਆਂ ਅਤੇ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਨਾਲ ਜੁੜੀ ਹਰ ਤਾਜ਼ਾ ਜਾਣਕਾਰੀ ਸਿੱਧੀ ਲੋਕਾਂ ਦੇ ਮੋਬਾਈਲ ਫੋਨ 'ਤੇ ਉਪਲਬਧ ਹੋਵੇਗੀ।


ਉਹਨਾਂ ਪੰਜਾਬ ਨੂੰ ਤਰੱਕੀ ਦੀ ਰਾਹ 'ਤੇ ਲੈ ਕੇ ਜਾਣ ਦਾ ਸੰਕਲਪ ਪਾਰਟੀ ਆਗੂਆਂ ਨੇ ਸੂਬੇ ਦੇ ਲੋਕਾਂ ਅਤੇ ਵਰਕਰਾਂ ਨੂੰ ਵੱਧ ਤੋਂ ਵੱਧ ਇਸ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡਿਜੀਟਲ ਮਾਧਿਅਮ ਨਾਲ ਜੁੜ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਪੰਜਾਬ ਨੂੰ ਤਰੱਕੀ ਅਤੇ ਵਿਕਾਸ ਦੇ ਰਾਹ 'ਤੇ ਅੱਗੇ ਲਿਜਾਇਆ ਜਾ ਸਕੇ।

Have something to say? Post your comment

 
 
 
 

ਪੰਜਾਬ

ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ ਨੀਂਹ ਪੱਥਰ ਰੱਖਣ ਮੌਕੇ ਰਹੇ ਹਾਜ਼ਰ

ਅਕਾਲੀ ਦਲ ਦੇ ਪੁਨਰ-ਸੁਰਜੀਤੀ ਦਿਹਾੜੇ 'ਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਬੰਦੀ ਸਿੰਘਾਂ ਨੂੰ ਸਮਰਪਿਤ ਅਰਦਾਸ ਕੀਤੀ ਜਾਵੇਗੀ- ਗਿਆਨੀ ਹਰਪ੍ਰੀਤ ਸਿੰਘ

ਸਿਹਤ ਸੇਵਾਵਾਂ ਤਾਂ ਹੀ ਸਾਰਥਕ ਹਨ ਜੇਕਰ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ ’ਚੋਂ 18 ਲੱਖ ਮੀਟ੍ਰਿਕ ਟਨ ਪੁਰਾਣਾ ਸਟਾਕ ਚੁੱਕੇਗਾ ਕੇਂਦਰ: ਭਗਵੰਤ ਮਾਨ

ਤਿੰਨ ਮਹੀਨੇ ਪਹਿਲਾਂ ਭਾਜਪਾ ਦੀ ਹੱਦ ਬੰਦੀ ਦਾ ਕਰੜਾ ਵਿਰੋਧ ਕਰਨ ਵਾਲੇ ਸੁਖਬੀਰ ਗੱਠਜੋੜ ਲਈ ਉਤਾਵਲੇ ਕਿਉਂ ? - ਵੜਿੰਗ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਬੇਅਦਬੀ’ ਪਾਰਟੀ ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਮਾਨ

ਹਮਾਰੇ ਰਾਮ' ਥੀਏਟਰ ਸ਼ੋਅ ਲੋਕਾਂ ਲਈ ਬਿਲਕੁਲ ਮੁਫ਼ਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ