ਨੈਸ਼ਨਲ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 10, 2026 08:37 PM

ਨਵੀਂ ਦਿੱਲੀ - ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ।
ਮੀਤ ਹੇਅਰ ਨੇ ਸੰਸਦ ਮੈਂਬਰ ਪੁਰਸ਼ ਸਿੰਗਲਜ਼ ਦੇ ਫ਼ਾਈਨਲ ਵਿੱਚ ਉਦੈ ਸ੍ਰੀਨਿਵਾਸ ਨੂੰ 11-21, 21-17 ਤੇ 22-20 ਨਾਲ ਹਰਾ ਕੇ ਖਿਤਾਬ ਜਿੱਤਿਆ। ਸੰਸਦ ਮੈਂਬਰ ਪੁਰਸ਼ ਡਬਲਜ਼ ਦੇ ਫ਼ਾਈਨਲ ਵਿੱਚ ਮੀਤ ਹੇਅਰ ਨੇ ਕੇ.ਡੀ. ਸਿੰਘ ਨਾਲ ਮਿਲ ਕੇ ਆਗਾ ਸਈਅਦ ਰੁਹੇਲਾ ਤੇ ਮੇਧਾ ਰਘੂਨੰਦੀ ਰੈਡੀ ਨੂੰ 21-13, 18-21 ਤੇ 21-14 ਨਾਲ ਹਰਾ ਕੇ ਖਿਤਾਬ ਜਿੱਤਿਆ। ਸੰਸਦ ਮੈਂਬਰ ਅਤੇ ਪਾਰਟਨਰਜ਼ ਡਬਲਜ਼ ਦੇ ਫ਼ਾਈਨਲ ਵਿੱਚ ਮੀਤ ਹੇਅਰ ਤੇ ਬਿਪਲਬ ਮਿਸ਼ਰਾ ਨੇ ਅਰਸ਼ਦ ਖਾਨ ਤੇ ਰਾਜੀਵ ਪ੍ਰਤਾਪ ਰੂਡੀ ਨੂੰ 21-10 ਤੇ 21-16 ਨਾਲ ਹਰਾਇਆ। ਸੰਸਦ ਮੈਂਬਰ ਮਿਕਸਡ ਡਬਲਜ਼ ਵਿੱਚ ਮੀਤ ਹੇਅਰ ਤੇ ਰੰਜੀਤਾ ਰੰਜਨ ਉਪ-ਜੇਤੂ ਰਹੇ। ਮੀਤ ਹੇਅਰ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਸੰਸਦ ਮੈਂਬਰਾਂ ਲਈ ਖੇਡਾਂ ਨਾਲ ਜੁੜਨ, ਆਪਸੀ ਸਾਂਝ ਵਧਾਉਣ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦਾ ਇੱਕ ਸ਼ਾਨਦਾਰ ਮੌਕਾ ਸੀ। ਇਸ ਯਾਦਗਾਰ ਖੇਡ ਸਮਾਗਮ ਦਾ ਹਿੱਸਾ ਬਣ ਕੇ ਬੇਹੱਦ ਖੁਸ਼ੀ ਅਤੇ ਮਾਣ ਮਹਿਸੂਸ ਹੋਇਆ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਚੈਂਪੀਅਨਸ਼ਿਪ ਵਿੱਚ ਵੀ ਮੀਤ ਹੇਅਰ ਨੇ ਪੰਜ ਖਿਤਾਬ ਜਿੱਤੇ ਸਨ।

Have something to say? Post your comment

 
 
 
 

ਨੈਸ਼ਨਲ

ਸਾਬਕਾ ਆਰਐਸਐਸ ਪ੍ਰਚਾਰਕ ਦਾ ਧਮਾਕੇਦਾਰ ਦਾਅਵਾ: ਆਰਐਸਐਸ, ਵੀਐਚਪੀ ਤੇ ਬਜਰੰਗ ਦਲ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ ਜਾਵੇ

ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਵਿੱਚ ਸਾਡੇ ਸਾਹਮਣੇ ਖੜ੍ਹੇ ਹੋਣ ਦੀ ਹਿੰਮਤ ਨਹੀਂ- ਰਾਹੁਲ ਗਾਂਧੀ

ਗੁਰੂ ਨਾਨਕ ਪਬਲਿਕ ਸਕੂਲ ਨੂੰ ਐਸ.ਐਮ.ਸੀ. ਨੇ 300 ਸੀਟਾਂ ਵਾਲਾ ਆਡੀਟੋਰੀਅਮ ਬਣਾਉਣ ਦੀ ਦਿੱਤੀ ਮੰਜ਼ੂਰੀ

ਵਿਦਿਆਰਥੀਆਂ ਅਤੇ ਨੌਜਵਾਨਾਂ ਵਿਰੁੱਧ ਬੇਰਹਿਮੀ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਵਾਬ ਦੇਣਾ ਚਾਹੀਦਾ ਹੈ: ਖੜਗੇ

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਮਮਤਾ ਬੈਨਰਜੀ ਦੇ ਕਾਫਲੇ 'ਤੇ ਪਥਰਾਅ, ਸਾਬਕਾ ਮੁੱਖ ਮੰਤਰੀ ਦਾ ਦੋਸ਼ ਹੈ ਕਿ ਇਹ ਪੁਲਿਸ ਦੇ ਸਾਹਮਣੇ ਹੋਇਆ

ਭਾਈ ਹਵਾਰਾ ਦੀ ਪੈਰੋਲ ਲਈ ਭਗਵੰਤ ਮਾਨ ਦਾ ਕਦਮ ਸ਼ਲਾਘਾਯੋਗ, ਬੰਦੀ ਸਿੰਘਾਂ ਦੇ ਮਾਮਲੇ ਵੀ ਮਨੁੱਖਤਾ ਦੇ ਆਧਾਰ ’ਤੇ ਹੱਲ ਹੋਣ: ਹਰਮੀਤ ਸਿੰਘ ਕਾਲਕਾ

ਰਾਹੁਲ ਗਾਂਧੀ ਨੇ ਪ੍ਰਯਾਗਰਾਜ ਵਿੱਚ ਵਿਦਿਆਰਥੀਆਂ ਨੂੰ ਕਿਹਾ, "ਰੁਜ਼ਗਾਰ ਦੇ ਸਾਰੇ ਦਰਵਾਜ਼ੇ ਬੰਦ ਹਨ

ਪੰਥ ਦੇ ਗੰਭੀਰ ਮੁੱਦੇਆਂ ਨੂੰ ਲਾਵਾਰਿਸ ਛੱਡ ਦਿੱਲੀ ਕਮੇਟੀ ਪ੍ਰਬੰਧਕ ਸਿਆਸੀ ਬਿਆਨਬਾਜ਼ੀ ਵਿੱਚ ਮਸਤ: ਪਰਮਜੀਤ ਸਿੰਘ ਵੀਰਜੀ

ਸਰਨਾ ਨੇ ਕੇਜਰੀਵਾਲ ਨੂੰ ਘੇਰਿਆ: ਬਾਦਲ-ਮੋਦੀ ਮੁਲਾਕਾਤ ਦੀ ਚਿੰਤਾ ਛੱਡ, ਪੰਜਾਬ ਦੇ ਕਰਜ਼ੇ ਦਾ ਦਿਓ ਹਿਸਾਬ