ਪੰਜਾਬ

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਅੰਡਰ-14 ਜ਼ੋਨਲ ਕਰਾਟੇ ਚੈਂਪੀਅਨਸ਼ਿਪ ’ਚ ਮਾਰੀਆਂ ਮੱਲ੍ਹਾਂ

ਕੌਮੀ ਮਾਰਗ ਬਿਊਰੋ | August 10, 2026 09:30 PM

ਅੰਮ੍ਰਿਤਸਰ-¸ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਅੰਡਰ-14 ਜ਼ੋਨਲ ਕਰਾਟੇ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਈ ਮੈਡਲਾਂ ਨੂੰ ਆਪਣੇ ਦਰਜ ਕਰਵਾਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਉਪਲਬੱਧੀ ’ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਵਚਨਬੱਧਤਾ, ਅਨੁਸ਼ਾਸਨ ਅਤੇ ਉੱਤਮਤਾ ਪ੍ਰਤੀ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਸਾਧਾਰਨ ਖੇਡ ਭਾਵਨਾ ਅਤੇ ਉੱਤਮਤਾ ਦੇ ਅਟੁੱਟ ਜਜ਼ਬੇ ਦਾ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਦੀ ਅਗਵਾਈ ਕਰਦੇ ਹੋਏ ਦੇਵਾਂਸ਼, ਰਿਸ਼ਭ ਸ਼ਰਮਾ ਅਤੇ ਰਿਆਂਸ਼ ਨੇ ਗੋਲਡ ਮੈਡਲ ਜਿੱਤੇ। ਜਦਕਿ ਉਕਤ ਸਫਲਤਾ ’ਚ ਹੋਰ ਵਾਧਾ ਕਰਦੇ ਹੋਏ ਨਕਸ਼ ਸਾਬੀਖੀ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ।

ਇਸ ਮੌਕੇ ਪ੍ਰਿੰ: ਗਿੱਲ ਨੇ ਕਿਹਾ ਕਿ ਇਸ ਤੋਂ ਇਲਾਵਾ ਕਨਵ ਸ਼ਰਮਾ, ਮੁਹੰਮਦ ਫਰਹਾਨ ਸੁਲਤਾਨ ਅਤੇ ਅਰਮਾਨਦੀਪ ਸਿੰਘ ਨੇ ਜੋਸ਼ ਭਰੇ ਪ੍ਰਦਰਸ਼ਨ ਅਤੇ ਸ਼ਾਨਦਾਰ ਹੌਸਲੇ ਨਾਲ ਬਰੋਂਜ਼ ਮੈਡਲ ਜਿੱਤੇ। ਉਨ੍ਹਾਂ ਕਿਹਾ ਕਿ ਮੁਕਾਬਲੇ ਦੌਰਾਨ ਸਮੂਹ ਵਿਦਿਆਰਥੀਆਂ ਨੇ ਸ਼ਾਨਦਾਰ ਤਕਨੀਕ, ਸੰਜਮ ਅਤੇ ਦ੍ਰਿੜ ਇਰਾਦੇ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ਉਕਤ ਖੇਡਾਂ ਨਾਲ ਸਬੰਧਿਤ ਕੋਚਾਂ ਦੀ ਅਣਥੱਕ ਮਿਹਨਤ ਅਤੇ ਸਿਖਲਾਈ ਦੀ ਵੀ ਸ਼ਲਾਘਾ ਕੀਤੀ, ਜਿਸ ਨੇ ਵਿਦਿਆਰਥੀਆਂ ਦੀ ਸਫਲਤਾ ’ਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ’ਚ ਵੀ ਸਖ਼ਤ ਮਿਹਨਤ, ਨਿਮਰਤਾ ਅਤੇ ਦ੍ਰਿੜਤਾ ਨਾਲ ਹੋਰ ਵੱਡੇ ਮੁਕਾਮ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।

Have something to say? Post your comment

 
 
 
 

ਪੰਜਾਬ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਵਾਰਿਸ ਪੰਜਾਬ ਦੇ ਜਥੇਬੰਦੀ ਨੇ ਐਲਾਨਿਆ ਪਹਿਲਾਂ ਉਮੀਦਵਾਰ - ਸ਼ਹੀਦ ਭਾਈ ਕੇਹਰ ਸਿੰਘ  ਦੇ ਪੁੱਤਰ ਸਤਵੰਤ ਸਿੰਘ ਬੱਸੀ ਪਠਾਣਾ ਤੋਂ ਹੋਣਗੇ ਉਮੀਦਵਾਰ

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

ਹੁਣ ਨਿੱਜੀ ਸਕੂਲ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ-ਭਗਵੰਤ ਸਿੰਘ ਮਾਨ

ਰਾਜ ਸਭਾ ’ਚ ਹਰ ਸੂਬੇ ਨੂੰ ਮਿਲੇ ਬਰਾਬਰ ਨੁਮਾਇੰਦਗੀ: ਮਨਪ੍ਰੀਤ ਸਿੰਘ ਇਯਾਲੀ

ਆਪ' ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ 'ਚ ਬੂਥ ਪੱਧਰੀ ਤਿਆਰੀਆਂ ਸ਼ੁਰੂ

ਕਵੀਆਂ ਦੀ ਉਡਾਨ ਨੇ ਸਾਉਣ ਕਵੀ ਦਰਬਾਰ ਵਿੱਚ ਭਰੇ ਰੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ