BREAKING NEWS
ਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ

ਪੰਜਾਬ

ਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | August 11, 2026 07:38 PM

 ਚੰਡੀਗੜ੍ਹ-ਅੱਗ ਕੁਝ ਹੀ ਮਿੰਟਾਂ ਵਿੱਚ ਬੁਝ ਸਕਦੀ ਹੈ, ਪਰ ਇਸ ਨਾਲ ਹੋਣ ਵਾਲਾ ਨੁਕਸਾਨ ਕਾਫ਼ੀ ਲੰਮੇ ਸਮੇਂ ਤੱਕ ਰਹਿ ਸਕਦਾ ਹੈ। ਗੰਭੀਰ ਤੌਰ ’ਤੇ ਸੜਨ ਵਾਲੇ ਵਿਅਕਤੀ ਲਈ ਅੱਗ ਦੀਆਂ ਲਪਟਾਂ ਤੋਂ ਬਾਹਰ ਨਿਕਲਣਾ ਸਿਰਫ਼ ਸ਼ੁਰੂਆਤ ਹੁੰਦੀ ਹੈ। ਇਸ ਤੋਂ ਬਾਅਦ ਵਾਰ-ਵਾਰ ਡ੍ਰੈਸਿੰਗ, ਵੱਖ-ਵੱਖ ਮੈਡੀਕਲ ਪ੍ਰਕਿਰਿਆਵਾਂ, ਮੁੜ-ਨਿਰਮਾਣ ਅਤੇ ਮਹੀਨਿਆਂ ਤੱਕ ਰਿਕਵਰੀ ਚੱਲ ਸਕਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਤਹਿਤ ਪੰਜਾਬ ਵਿੱਚ ਸੜਨ ਦੇ ਇਲਾਜ ਨਾਲ ਸਬੰਧਤ ਤਾਜ਼ਾ ਅੰਕੜੇ ਇਸ ਮੁਸ਼ਕਲ ਸਫ਼ਰ ਨੂੰ ਬਿਆਨ ਕਰਦੇ ਹਨ। ਯੋਜਨਾ ਤਹਿਤ ₹1.39 ਕਰੋੜ ਦੀ ਲਾਗਤ ਨਾਲ ਸੜਨ ਦੇ 265 ਇਲਾਜ ਮੁਹੱਈਆ ਕਰਵਾਏ ਗਏ ਹਨ।

24 ਸਾਲਾ ਅਰਜੁਨ ਕੁਮਾਰ ਉਸ ਸਮੇਂ ਜ਼ਖ਼ਮੀ ਹੋ ਗਏ, ਜਦੋਂ ਉਨ੍ਹਾਂ ਦੇ ਘਰ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਉਨ੍ਹਾਂ ਨੂੰ ਇਲਾਜ ਲਈ ਬਠਿੰਡਾ ਲਿਜਾਇਆ ਗਿਆ, ਜਿੱਥੇ ਲਗਭਗ ₹50, 000 ਦਾ ਇਲਾਜ ਯੋਜਨਾ ਤਹਿਤ ਕੈਸ਼ਲੈੱਸ ਮੁਹੱਈਆ ਕਰਵਾਇਆ ਗਿਆ। ਆਪਣੇ ਤਜ਼ਰਬੇ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, “ਸਭ ਕੁਝ ਬਹੁਤ ਤੇਜ਼ੀ ਨਾਲ ਹੋਇਆ।” ਇਲਾਜ ਕੈਸ਼ਲੈੱਸ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਹਸਪਤਾਲ ਦੇ ਖ਼ਰਚਿਆਂ ਦੀ ਚਿੰਤਾ ਕਰਨ ਦੀ ਬਜਾਏ ਆਪਣੇ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕੇ।

ਪੰਜਾਬ ਰਾਜ ਸਿਹਤ ਏਜੰਸੀ (ਐੱਸ.ਐੱਚ.ਏ.) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 31 ਤੋਂ 45 ਸਾਲ ਦੀ ਉਮਰ ਵਰਗ ਦੇ ਪੁਰਸ਼ਾਂ ਦੇ 61 ਇਲਾਜ ਹੋਏ, ਜੋ ਸਾਰੇ ਉਮਰ ਵਰਗਾਂ ਵਿੱਚ ਸਭ ਤੋਂ ਵੱਧ ਹਨ। ਇਨ੍ਹਾਂ ਇਲਾਜਾਂ ’ਤੇ ₹31.82 ਲੱਖ ਖ਼ਰਚ ਹੋਏ। 0 ਤੋਂ 18 ਸਾਲ ਦੀ ਉਮਰ ਵਰਗ ਦੇ ਲੜਕਿਆਂ ਦੇ 39 ਇਲਾਜ ਹੋਏ, ਜਦਕਿ ਇਸੇ ਉਮਰ ਵਰਗ ਦੀਆਂ ਲੜਕੀਆਂ ਦੇ 27 ਇਲਾਜ ਕੀਤੇ ਗਏ।

ਔਰਤਾਂ ਵਿੱਚ 19 ਤੋਂ 30 ਸਾਲ ਦੀ ਉਮਰ ਵਰਗ ਵਿੱਚ ਸਭ ਤੋਂ ਵੱਧ 26 ਇਲਾਜ ਦਰਜ ਕੀਤੇ ਗਏ, ਜਦਕਿ 31 ਤੋਂ 45 ਸਾਲ ਦੀ ਉਮਰ ਵਰਗ ਦੀਆਂ ਔਰਤਾਂ ਦੇ 21 ਇਲਾਜ ਹੋਏ। ਸਧਾਰਨ ਸ਼ਬਦਾਂ ਵਿੱਚ ਕਿਹਾ ਜਾਵੇ ਤਾਂ ਇਲਾਜ ਕਰਵਾਉਣ ਵਾਲੇ ਲਾਭਪਾਤਰੀਆਂ ਵਿੱਚ ਬੱਚਿਆਂ, ਨੌਜਵਾਨਾਂ ਅਤੇ ਕੰਮਕਾਜੀ ਉਮਰ ਵਰਗ ਦੇ ਲੋਕਾਂ ਦੀ ਵੱਡੀ ਗਿਣਤੀ ਰਹੀ।

ਪੰਜਾਬ ਦੇ ਇਹ ਅੰਕੜੇ, ਸੜਨ ਦੀਆਂ ਸੱਟਾਂ ਦੇ ਲੰਮੇ ਸਮੇਂ ਤੱਕ ਰਹਿਣ ਵਾਲੇ ਪ੍ਰਭਾਵਾਂ ਸਬੰਧੀ ਮੈਡੀਕਲ ਰਿਸਰਚ ਦੇ ਨਤੀਜਿਆਂ ਨਾਲ ਵੀ ਮੇਲ ਖਾਂਦੇ ਹਨ। ਪਬਮੈਡ ਵਿੱਚ ਦਰਜ ਇੱਕ ਅਧਿਐਨ ਅਨੁਸਾਰ, ਪੰਜਾਬ ਦੇ ਇੱਕ ਟਰਸ਼ਰੀ ਹਸਪਤਾਲ ਵਿੱਚ ਸੜਨ ਨਾਲ ਪੀੜਤ 892 ਮਰੀਜ਼ਾਂ ’ਤੇ ਕੀਤੇ ਗਏ ਅਧਿਐਨ ਵਿੱਚ ਪਾਇਆ ਗਿਆ ਕਿ 79 ਫ਼ੀਸਦੀ ਮਰੀਜ਼ 15 ਤੋਂ 45 ਸਾਲ ਦੀ ਉਮਰ ਦੇ ਸਨ। ਇਹ ਦਰਸਾਉਂਦਾ ਹੈ ਕਿ ਸੜਨ ਦੀਆਂ ਘਟਨਾਵਾਂ ਲੋਕਾਂ ਨੂੰ ਉਨ੍ਹਾਂ ਦੀ ਕੰਮਕਾਜੀ ਉਮਰ ਵਿੱਚ ਗੰਭੀਰ ਤੌਰ ’ਤੇ ਪ੍ਰਭਾਵਿਤ ਕਰ ਸਕਦੀਆਂ ਹਨ। ਅਧਿਐਨ ਵਿੱਚ ਭਾਰਤ ਵਿੱਚ ਪਹੁੰਚਯੋਗ ਅਤੇ ਕਿਫ਼ਾਇਤੀ ਬਰਨ ਕੇਅਰ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ।

ਇਸ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸੜਨ ਦੀ ਸੱਟ ਅੱਗ ਬੁਝਣ ਦੇ ਨਾਲ ਖ਼ਤਮ ਨਹੀਂ ਹੁੰਦੀ। ਕਈ ਮਰੀਜ਼ਾਂ ਲਈ ਸਿਹਤਯਾਬੀ ਦਾ ਮਤਲਬ ਵਾਰ-ਵਾਰ ਹੋਣ ਵਾਲੀਆਂ ਮੈਡੀਕਲ ਪ੍ਰਕਿਰਿਆਵਾਂ, ਰੀਹੈਬਲੀਟੇਸ਼ਨ ਅਤੇ ਲੰਮੇ ਸਮੇਂ ਤੱਕ ਦੇਖਭਾਲ ਹੁੰਦਾ ਹੈ। ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਇਨ੍ਹਾਂ ਪਰਿਵਾਰਾਂ ਲਈ ਆਰਥਿਕ ਮੁਸ਼ਕਲ ਇੱਕ ਹੋਰ ਸੱਟ ਨਾ ਬਣ ਜਾਵੇ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਰੀਜ਼ਾਂ ਨੂੰ ਇਸ ਚਿੰਤਾ ਦੀ ਬਜਾਏ ਕਿ ਇਲਾਜ ਦਾ ਖ਼ਰਚਾ ਕਿਵੇਂ ਪੂਰਾ ਕੀਤਾ ਜਾਵੇਗਾ, ਆਪਣੀ ਸਿਹਤਯਾਬੀ, ਰਿਕਵਰੀ ਅਤੇ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਉਣ ’ਤੇ ਧਿਆਨ ਕੇਂਦਰਿਤ ਕਰਨ ਦੇ ਯੋਗ ਹੋਣਾ ਚਾਹੀਦਾ ਹੈ।”

ਸਭ ਤੋਂ ਮਹੱਤਵਪੂਰਨ ਅੰਕੜਿਆਂ ਵਿੱਚੋਂ ਇੱਕ ਪੋਸਟ-ਬਰਨ ਕੰਟਰੈਕਚਰ ਨਾਲ ਸਬੰਧਤ ਹੈ, ਜਿਸ ਦੇ 75 ਇਲਾਜ ਕੀਤੇ ਗਏ ਅਤੇ ਇਨ੍ਹਾਂ ’ਤੇ ₹38.90 ਲੱਖ ਖ਼ਰਚ ਹੋਏ।

ਪੋਸਟ-ਬਰਨ ਕੰਟਰੈਕਚਰ ਸੜਨ ਦੀ ਸੱਟ ਤੋਂ ਬਾਅਦ ਬਣਨ ਵਾਲੇ ਸਕਾਰ ਟਿਸ਼ੂ ਦੇ ਸੁੰਗੜਨ ਕਾਰਨ ਹੋ ਸਕਦਾ ਹੈ। ਇਸ ਨਾਲ ਸਰੀਰ ਦੀਆਂ ਹਰਕਤਾਂ ਸੀਮਤ ਹੋ ਜਾਂਦੀਆਂ ਹਨ ਅਤੇ ਰੋਜ਼ਾਨਾ ਦੇ ਆਮ ਕੰਮ ਕਰਨਾ ਵੀ ਮੁਸ਼ਕਲ ਹੋ ਸਕਦਾ ਹੈ। ਇਸ ਤਰ੍ਹਾਂ, ਸੜਨ ਦੀ ਸੱਟ ਦਾ ਪ੍ਰਭਾਵ ਚਮੜੀ ਦੇ ਠੀਕ ਹੋ ਜਾਣ ਤੋਂ ਕਾਫ਼ੀ ਸਮੇਂ ਬਾਅਦ ਤੱਕ ਵੀ ਬਣਿਆ ਰਹਿ ਸਕਦਾ ਹੈ।

ਹੋਰ ਇਲਾਜ ਪ੍ਰਕਿਰਿਆਵਾਂ ਵਿੱਚ ਸਰੀਰ ਦੀ ਕੁੱਲ ਸਤਹ ਦੇ ਸੜੇ ਹੋਏ ਹਿੱਸੇ ਦਾ ਇਲਾਜ, ਟਿਸ਼ੂ ਐਕਸਪੈਂਡਰ, ਬਿਜਲੀ ਅਤੇ ਰਸਾਇਣਾਂ ਕਾਰਨ ਹੋਣ ਵਾਲੀ ਸੜਨ ਦਾ ਇਲਾਜ, ਐਂਟੀਬਾਇਓਟਿਕ ਡ੍ਰੈਸਿੰਗ, ਸਕਿਨ ਫਲੈਪ, ਡਿਬ੍ਰਾਈਡਮੈਂਟ ਅਤੇ ਕੰਨ/ਨੱਕ ਦਾ ਮੁੜ-ਨਿਰਮਾਣ ਸ਼ਾਮਲ ਹਨ। ਇਹ ਸਿਰਫ਼ ਸੁੰਦਰਤਾ ਨਾਲ ਸਬੰਧਤ ਸਮੱਸਿਆਵਾਂ ਨਹੀਂ ਹਨ। ਕੁਝ ਮਰੀਜ਼ਾਂ ਲਈ ਇਹ ਇਲਾਜ ਉਨ੍ਹਾਂ ਦੀਆਂ ਹਰਕਤਾਂ, ਕਾਰਜਸ਼ੀਲਤਾ ਅਤੇ ਆਤਮ-ਵਿਸ਼ਵਾਸ ਨੂੰ ਮੁੜ ਹਾਸਲ ਕਰਨ ਲਈ ਜ਼ਰੂਰੀ ਹੁੰਦੇ ਹਨ।

ਅੰਕੜਿਆਂ ਵਿੱਚ ਸ਼ਾਮਲ ਜ਼ਿਲ੍ਹਿਆਂ ਵਿੱਚ ਬਠਿੰਡਾ ਵਿੱਚ ਸਭ ਤੋਂ ਵੱਧ ਲਾਭਪਾਤਰੀ ਦਰਜ ਕੀਤੇ ਗਏ, ਜਿੱਥੇ 57 ਲੋਕਾਂ ਨੂੰ 63 ਇਲਾਜ ਮੁਹੱਈਆ ਕਰਵਾਏ ਗਏ। ਇੱਥੇ ਇਲਾਜ ’ਤੇ ₹33.51 ਲੱਖ ਖ਼ਰਚ ਹੋਏ। ਇਸ ਤੋਂ ਬਾਅਦ ਫ਼ਰੀਦਕੋਟ ਵਿੱਚ 40 ਅਤੇ ਪਟਿਆਲਾ ਵਿੱਚ 39 ਲਾਭਪਾਤਰੀ ਦਰਜ ਕੀਤੇ ਗਏ। ਸਭ ਤੋਂ ਘੱਟ ਲਾਭਪਾਤਰੀ ਰੂਪਨਗਰ, ਐੱਸ.ਏ.ਐੱਸ. ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਦਰਜ ਕੀਤੇ ਗਏ, ਜਿੱਥੇ ਇੱਕ-ਇੱਕ ਲਾਭਪਾਤਰੀ ਸੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਲਾਜ ਨਾਲ ਸਬੰਧਤ ਅੰਕੜੇ ਸੜਨ ਨਾਲ ਪੀੜਤ ਮਰੀਜ਼ਾਂ, ਖ਼ਾਸ ਤੌਰ ’ਤੇ ਬੱਚਿਆਂ, ਨੌਜਵਾਨਾਂ ਅਤੇ ਕੰਮਕਾਜੀ ਉਮਰ ਵਰਗ ਦੇ ਲੋਕਾਂ ਨੂੰ ਸਮੇਂ ਸਿਰ ਵਿਆਪਕ ਇਲਾਜ ਮੁਹੱਈਆ ਕਰਵਾਉਣ ਦੀ ਮਹੱਤਤਾ ਨੂੰ ਦਰਸਾਉਂਦੇ ਹਨ, ਕਿਉਂਕਿ ਲਾਭਪਾਤਰੀਆਂ ਵਿੱਚ ਇਨ੍ਹਾਂ ਵਰਗਾਂ ਦੀ ਗਿਣਤੀ ਕਾਫ਼ੀ ਹੈ। ਉਨ੍ਹਾਂ ਕਿਹਾ, “ਸੜਨ ਦੀ ਘਟਨਾ ਕੁਝ ਹੀ ਸਕਿੰਟਾਂ ਵਿੱਚ ਕਿਸੇ ਵਿਅਕਤੀ ਦੀ ਜ਼ਿੰਦਗੀ ਬਦਲ ਸਕਦੀ ਹੈ, ਪਰ ਸਿਹਤਯਾਬ ਹੋਣ ਵਿੱਚ ਅਕਸਰ ਕਾਫ਼ੀ ਜ਼ਿਆਦਾ ਸਮਾਂ ਲੱਗਦਾ ਹੈ। ਇਸ ਲਈ ਸੜਨ ਨਾਲ ਪੀੜਤ ਵਿਅਕਤੀ ਲਈ ਕੈਸ਼ਲੈੱਸ ਇਲਾਜ ਦਾ ਅਰਥ ਬਹੁਤ ਵਿਹਾਰਕ ਹੈ; ਜਦੋਂ ਅੱਗ ਆਖ਼ਰਕਾਰ ਬੁਝ ਜਾਂਦੀ ਹੈ ਤਾਂ ਪਰਿਵਾਰ ਨੂੰ ਇੱਕ ਹੋਰ ਅੱਗ, ਭਾਵ ਹਸਪਤਾਲ ਦੇ ਬਿਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ।”

 

Have something to say? Post your comment

 
 
 
 

ਪੰਜਾਬ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਮਿਲੀ 12 ਲੱਖ ਦੀ ਵਜ਼ੀਫ਼ਾ ਰਾਸ਼ੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਲੀਮਾਨੀ ਬੋਰਡ ਦੇ ਮੈਂਬਰ

ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ’ਚ ਸਮਾਗਮ

ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

ਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਅੰਡਰ-14 ਜ਼ੋਨਲ ਕਰਾਟੇ ਚੈਂਪੀਅਨਸ਼ਿਪ ’ਚ ਮਾਰੀਆਂ ਮੱਲ੍ਹਾਂ

ਵਾਰਿਸ ਪੰਜਾਬ ਦੇ ਜਥੇਬੰਦੀ ਨੇ ਐਲਾਨਿਆ ਪਹਿਲਾਂ ਉਮੀਦਵਾਰ - ਸ਼ਹੀਦ ਭਾਈ ਕੇਹਰ ਸਿੰਘ  ਦੇ ਪੁੱਤਰ ਸਤਵੰਤ ਸਿੰਘ ਬੱਸੀ ਪਠਾਣਾ ਤੋਂ ਹੋਣਗੇ ਉਮੀਦਵਾਰ