BREAKING NEWS
ਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ

ਨੈਸ਼ਨਲ

ਅਕਾਲ ਅਕੈਡਮੀ ਭੜਾਣਾਂ ਦੇ ਵਿਦਿਆਰਥੀਆਂ ਨੇ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਕੀਤਾ ਵਿਦਿਅਕ ਦੌਰਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 11, 2026 07:41 PM

ਨਵੀਂ ਦਿੱਲੀ - ਅਕਾਲ ਅਕੈਡਮੀ ਭੜ੍ਹਾਣਾਂ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਵਿਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਸਕੂਲ ਦੇ ਸਾਇੰਸ ਅਧਿਆਪਕ ਗੁਰਲਾਲ ਸਿੰਘ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ। ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਡਾ. ਗੁਰਮੇਲ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਆਧੁਨਿਕ ਢੰਗ-ਤਰੀਕਿਆਂ, ਮਿੱਟੀ ਪਰਖ, ਜੈਵਿਕ ਖੇਤੀ, ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਨਵੀਆਂ ਖੇਤੀਬਾੜੀ ਤਕਨੀਕਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮਾਹਿਰਾਂ ਨੇ ਵਿਦਿਆਰਥੀਆਂ ਨੂੰ ਪ੍ਰਯੋਗਸ਼ਾਲਾਵਾਂ ਅਤੇ ਖੇਤੀਬਾੜੀ ਫ਼ਾਰਮ ਦਾ ਦੌਰਾ ਵੀ ਕਰਵਾਇਆ, ਜਿਸ ਰਾਹੀਂ ਉਨ੍ਹਾਂ ਨੂੰ ਖੇਤੀ ਵਿਗਿਆਨ ਦੇ ਵੱਖ-ਵੱਖ ਪੱਖਾਂ ਨੂੰ ਵਿਹਾਰਕ ਤੌਰ 'ਤੇ ਸਮਝਣ ਦਾ ਮੌਕਾ ਮਿਲਿਆ। ਇਸ ਵਿਦਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਆਧੁਨਿਕ ਰੂਪ ਅਤੇ ਇਸ ਖੇਤਰ ਵਿੱਚ ਹੋ ਰਹੀਆਂ ਵਿਗਿਆਨਕ ਤਰੱਕੀਆਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿੱਚ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨਾ ਸੀ। ਦੌਰੇ ਦੌਰਾਨ ਵਿਦਿਆਰਥੀਆਂ ਨੇ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਮਾਹਿਰਾਂ ਨਾਲ ਆਪਣੇ ਸਵਾਲ ਸਾਂਝੇ ਕਰਕੇ ਉਨ੍ਹਾਂ ਦੇ ਜਵਾਬ ਵੀ ਪ੍ਰਾਪਤ ਕੀਤੇ। ਵਿਦਿਆਰਥੀਆਂ ਨੇ ਇਸ ਦੌਰੇ ਨੂੰ ਬੇਹੱਦ ਗਿਆਨਵਰਧਕ ਅਤੇ ਲਾਹੇਵੰਦ ਦੱਸਦਿਆਂ ਡਾ. ਗੁਰਮੇਲ ਸਿੰਘ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਮੂਹ ਟੀਮ ਦਾ ਇਸ ਜਾਣਕਾਰੀਪੂਰਵਕ ਅਤੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ। ਇਹ ਦੌਰਾ ਵਿਦਿਆਰਥੀਆਂ ਲਈ ਕਲਾਸਰੂਮ ਸਿੱਖਿਆ ਨੂੰ ਅਸਲ ਜੀਵਨ ਦੇ ਅਨੁਭਵ ਨਾਲ ਜੋੜਨ ਵਾਲਾ ਇੱਕ ਮਹੱਤਵਪੂਰਨ ਅਨੁਭਵ ਸਾਬਤ ਹੋਇਆ।

Have something to say? Post your comment

 
 
 
 

ਨੈਸ਼ਨਲ

ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਦੀ ਮਰਿਆਦਾ ਭੰਗ ਕਰਨ ਵਾਲੇ ਗੁਰਸਿਮਰਨ ਮੰਡ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ-ਖਾਲਸਾ

ਕਰਤਾਰਪੁਰ ਲਾਂਘਾ ਸੁਰੱਖਿਆ ਕਾਰਨਾਂ ਕਰਕੇ ਬੰਦ ਤਾਂ ਅਮਰਨਾਥ ਯਾਤਰਾ ਕਿਉਂ ਜਾਰੀ.?—ਸਿਮਰਨਜੀਤ ਸਿੰਘ ਮਾਨ

ਦੇਹਧਾਰੀਆਂ ਦੀ ਚਾਕਰੀ ਛੱਡ ਗੁਰੂ ਦੇ ਸ਼ਬਦ ਨਾਲ ਜੁੜਨ ਦੀ ਲੋੜ: ਭਾਈ ਬਲਦੇਵ ਸਿੰਘ ਬੀੜ ਸਾਹਿਬ ਵਾਲੇ

ਗੁਰੂ ਤੇਗ ਬਹਾਦਰ ਇੰਸਟੀਚਿਊਟ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਈਡੀ ਨੇ ਟੀਐਮਸੀ ਬੈਂਕ ਖਾਤਿਆਂ ਨੂੰ ਕੀਤਾ ਫ੍ਰੀਜ਼ , ਸੁਪਰੀਮ ਕੋਰਟ ਨੇ ਕੀਤਾ ਦਖਲ ਦੇਣ ਤੋਂ ਇਨਕਾਰ

ਸਾਬਕਾ ਆਰਐਸਐਸ ਪ੍ਰਚਾਰਕ ਦਾ ਧਮਾਕੇਦਾਰ ਦਾਅਵਾ: ਆਰਐਸਐਸ, ਵੀਐਚਪੀ ਤੇ ਬਜਰੰਗ ਦਲ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ ਜਾਵੇ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਵਿੱਚ ਸਾਡੇ ਸਾਹਮਣੇ ਖੜ੍ਹੇ ਹੋਣ ਦੀ ਹਿੰਮਤ ਨਹੀਂ- ਰਾਹੁਲ ਗਾਂਧੀ

ਗੁਰੂ ਨਾਨਕ ਪਬਲਿਕ ਸਕੂਲ ਨੂੰ ਐਸ.ਐਮ.ਸੀ. ਨੇ 300 ਸੀਟਾਂ ਵਾਲਾ ਆਡੀਟੋਰੀਅਮ ਬਣਾਉਣ ਦੀ ਦਿੱਤੀ ਮੰਜ਼ੂਰੀ

ਵਿਦਿਆਰਥੀਆਂ ਅਤੇ ਨੌਜਵਾਨਾਂ ਵਿਰੁੱਧ ਬੇਰਹਿਮੀ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਵਾਬ ਦੇਣਾ ਚਾਹੀਦਾ ਹੈ: ਖੜਗੇ