BREAKING NEWS
ਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ

ਨੈਸ਼ਨਲ

ਕਰਤਾਰਪੁਰ ਲਾਂਘਾ ਸੁਰੱਖਿਆ ਕਾਰਨਾਂ ਕਰਕੇ ਬੰਦ ਤਾਂ ਅਮਰਨਾਥ ਯਾਤਰਾ ਕਿਉਂ ਜਾਰੀ.?—ਸਿਮਰਨਜੀਤ ਸਿੰਘ ਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 11, 2026 07:43 PM

ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸੁਰੱਖਿਆ ਕਾਰਨਾਂ ਕਰਕੇ ਬੰਦ ਕਰਨ ਅਤੇ ਜੰਮੂ-ਕਸ਼ਮੀਰ ਵਿੱਚ ਅਮਰਨਾਥ ਯਾਤਰਾ ਜਾਰੀ ਰੱਖਣ ਦੀ ਨੀਤੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਸੁਰੱਖਿਆ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰਨ ਦਾ ਆਧਾਰ ਹੈ ਤਾਂ ਇਸੇ ਮਾਪਦੰਡ ਤਹਿਤ ਅਮਰਨਾਥ ਯਾਤਰਾ ਨੂੰ ਵੀ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਵਾਂ ਖੇਤਰਾਂ ਦੇ ਹਾਲਾਤ ਸੁਖਾਵੇਂ ਨਹੀਂ ਹੁੰਦੇ, ਉਦੋਂ ਤੱਕ ਸੁਰੱਖਿਆ ਦੇ ਨਾਂ ’ਤੇ ਵੱਖ-ਵੱਖ ਨੀਤੀਆਂ ਅਪਣਾਉਣਾ ਵਿਤਕਰੇ ਅਤੇ ਬੇਇਨਸਾਫ਼ੀ ਨੂੰ ਜਨਮ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੋਲੀ ਕਿਸੇ ਵਿਅਕਤੀ ਦਾ ਧਰਮ ਦੇਖ ਕੇ ਨਹੀਂ ਚੱਲਦੀ, ਇਸ ਲਈ ਸੁਰੱਖਿਆ ਦਾ ਮਾਪਦੰਡ ਵੀ ਹਿੰਦੂ, ਸਿੱਖ ਜਾਂ ਮੁਸਲਮਾਨ ਦੇ ਆਧਾਰ ’ਤੇ ਵੱਖਰਾ ਨਹੀਂ ਹੋਣਾ ਚਾਹੀਦਾ। ਸ. ਮਾਨ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 14 ਸਭਨਾਂ ਲਈ ਕਾਨੂੰਨ ਅੱਗੇ ਬਰਾਬਰੀ ਦਾ ਸਿਧਾਂਤ ਪੇਸ਼ ਕਰਦੀ ਹੈ, ਇਸ ਲਈ ਸਰਕਾਰ ਨੂੰ ਹਿੰਦੂਆਂ, ਸਿੱਖਾਂ ਅਤੇ ਮੁਸਲਮਾਨਾਂ ਨਾਲ ਇੱਕੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੁਰੱਖਿਆ ਹਾਲਾਤਾਂ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਕੀਤਾ ਗਿਆ ਹੈ ਤਾਂ ਅਮਰਨਾਥ ਯਾਤਰਾ ਸਬੰਧੀ ਵੀ ਉਸੇ ਤਰ੍ਹਾਂ ਦਾ ਫ਼ੈਸਲਾ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਜਦੋਂ ਚੀਨ ਨਾਲ ਸਿਪਕਲੀ (ਹਿਮਾਚਲ ਪ੍ਰਦੇਸ਼) ਰਾਹੀਂ ਕੌਮਾਂਤਰੀ ਵਪਾਰ ਖੁੱਲ੍ਹੇ ਤੌਰ ’ਤੇ ਚੱਲ ਸਕਦਾ ਹੈ ਤਾਂ ਵਾਹਗਾ, ਅਟਾਰੀ, ਸੁਲੇਮਾਨਕੀ ਅਤੇ ਹੁਸੈਨੀਵਾਲਾ ਸਰਹੱਦਾਂ ਨੂੰ ਪੰਜਾਬ ਦੇ ਵਪਾਰ ਲਈ ਕਿਉਂ ਨਹੀਂ ਖੋਲ੍ਹਿਆ ਜਾ ਰਿਹਾ? ਉਨ੍ਹਾਂ ਮੰਗ ਕੀਤੀ ਕਿ ਸਰਹੱਦੀ ਆਵਾਜਾਈ ਅਤੇ ਵਪਾਰ ਸਬੰਧੀ ਵੀ ਇੱਕਸਾਰ ਤੇ ਤਰਕਸੰਗਤ ਨੀਤੀ ਅਪਣਾਈ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਆਪਣੀ ਵਿਲੱਖਣ ਤੇ ਅਣਖੀਲੀ ਪਛਾਣ ਹੈ ਅਤੇ ਇਸ ਪਛਾਣ ਨੂੰ ਕਿਸੇ ਵੀ ਤਰ੍ਹਾਂ ਦੇ ਜਬਰੀ ਪ੍ਰੋਗਰਾਮਾਂ ਜਾਂ ਵਿਚਾਰਧਾਰਕ ਦਬਾਅ ਰਾਹੀਂ ਕਮਜ਼ੋਰ ਕਰਨ ਦੀ ਕੋਸ਼ਿਸ਼ ਨੂੰ ਸਿੱਖ ਕੌਮ ਪ੍ਰਵਾਨ ਨਹੀਂ ਕਰੇਗੀ। ਸ. ਮਾਨ ਨੇ ਕਿਹਾ ਕਿ ‘ਵੰਦੇ ਮਾਤਰਮ’, ‘ਜਨ-ਗਨ-ਮਨ’ ਅਤੇ ਤਿਰੰਗੇ ਨਾਲ ਸਬੰਧਤ ਕਿਸੇ ਵੀ ਜਬਰੀ ਥੋਪੇ ਜਾਣ ਵਾਲੇ ਪ੍ਰੋਗਰਾਮ ਨੂੰ ਸਿੱਖਾਂ ਦੀ ਵਿਲੱਖਣ ਹਸਤੀ ਦੇ ਸੰਦਰਭ ਵਿੱਚ ਨਹੀਂ ਦੇਖਿਆ ਜਾ ਸਕਦਾ ਅਤੇ ਸਿੱਖ ਆਪਣੀ ਆਜ਼ਾਦ ਤੇ ਵਿਲੱਖਣ ਪਛਾਣ ਨੂੰ ਹਰ ਕੀਮਤ ’ਤੇ ਕਾਇਮ ਰੱਖਣਗੇ। ਉਨ੍ਹਾਂ ਸਮੁੱਚੇ ਪੰਜਾਬੀਆਂ ਅਤੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਇਨਸਾਫ਼ ’ਤੇ ਆਧਾਰਿਤ ਰਾਜ ਪ੍ਰਬੰਧ ਅਤੇ ਆਪਣੀ ਸਿਆਸੀ ਮੰਜ਼ਿਲ ਦੀ ਪ੍ਰਾਪਤੀ ਲਈ ਸਹਿਯੋਗ ਕਰਨ।

Have something to say? Post your comment

 
 
 
 

ਨੈਸ਼ਨਲ

ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਦੀ ਮਰਿਆਦਾ ਭੰਗ ਕਰਨ ਵਾਲੇ ਗੁਰਸਿਮਰਨ ਮੰਡ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ-ਖਾਲਸਾ

ਅਕਾਲ ਅਕੈਡਮੀ ਭੜਾਣਾਂ ਦੇ ਵਿਦਿਆਰਥੀਆਂ ਨੇ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਕੀਤਾ ਵਿਦਿਅਕ ਦੌਰਾ

ਦੇਹਧਾਰੀਆਂ ਦੀ ਚਾਕਰੀ ਛੱਡ ਗੁਰੂ ਦੇ ਸ਼ਬਦ ਨਾਲ ਜੁੜਨ ਦੀ ਲੋੜ: ਭਾਈ ਬਲਦੇਵ ਸਿੰਘ ਬੀੜ ਸਾਹਿਬ ਵਾਲੇ

ਗੁਰੂ ਤੇਗ ਬਹਾਦਰ ਇੰਸਟੀਚਿਊਟ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਈਡੀ ਨੇ ਟੀਐਮਸੀ ਬੈਂਕ ਖਾਤਿਆਂ ਨੂੰ ਕੀਤਾ ਫ੍ਰੀਜ਼ , ਸੁਪਰੀਮ ਕੋਰਟ ਨੇ ਕੀਤਾ ਦਖਲ ਦੇਣ ਤੋਂ ਇਨਕਾਰ

ਸਾਬਕਾ ਆਰਐਸਐਸ ਪ੍ਰਚਾਰਕ ਦਾ ਧਮਾਕੇਦਾਰ ਦਾਅਵਾ: ਆਰਐਸਐਸ, ਵੀਐਚਪੀ ਤੇ ਬਜਰੰਗ ਦਲ ਨੂੰ ‘ਅੱਤਵਾਦੀ ਸੰਗਠਨ’ ਐਲਾਨਿਆ ਜਾਵੇ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਵਿੱਚ ਸਾਡੇ ਸਾਹਮਣੇ ਖੜ੍ਹੇ ਹੋਣ ਦੀ ਹਿੰਮਤ ਨਹੀਂ- ਰਾਹੁਲ ਗਾਂਧੀ

ਗੁਰੂ ਨਾਨਕ ਪਬਲਿਕ ਸਕੂਲ ਨੂੰ ਐਸ.ਐਮ.ਸੀ. ਨੇ 300 ਸੀਟਾਂ ਵਾਲਾ ਆਡੀਟੋਰੀਅਮ ਬਣਾਉਣ ਦੀ ਦਿੱਤੀ ਮੰਜ਼ੂਰੀ

ਵਿਦਿਆਰਥੀਆਂ ਅਤੇ ਨੌਜਵਾਨਾਂ ਵਿਰੁੱਧ ਬੇਰਹਿਮੀ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਵਾਬ ਦੇਣਾ ਚਾਹੀਦਾ ਹੈ: ਖੜਗੇ