BREAKING NEWS
ਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ

ਪੰਜਾਬ

ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 11, 2026 09:16 PM


ਸ੍ਰੀ ਅੰਮ੍ਰਿਤਸਰ-ਯੂਐੱਸਏ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਧਿਕਾਰਤ ਕਮੇਟੀ ਦੇ ਕੋਰਆਰਡੀਨੇਟਰ ਤੇ ਮੈਂਬਰ ਭਾਈ ਸਵਿੰਦਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਵਿਚਕਾਰ ਯੂਐੱਸਏ ਅੰਦਰ ਵੱਸਦੇ ਸਿੱਖਾਂ ਅਤੇ ਉੱਥੋਂ ਦੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਕਈ ਅਹਿਮ ਮਾਮਲਿਆਂ ਉੱਤੇ ਗੰਭੀਰ ਵਿਚਾਰ ਵਟਾਂਦਰ ਹੋਇਆ ਅਤੇ ਭਵਿੱਖੀ ਤਰਜੀਹਾਂ ਨਿਰਧਾਰਤ ਕੀਤੀਆਂ ਗਈਆਂ।
ਮੁਲਾਕਾਤ ਦੌਰਾਨ ਬੀਤੇ ਸਮੇਂ ਕੁਝ ਵਿਅਕਤੀਆਂ ਵੱਲੋਂ ਵਿਦੇਸ਼ਾਂ ਤੋਂ ਅਣਅਧਿਕਾਰਤ ਤੌਰ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਪ੍ਰਕਾਸ਼ਨਾ ਕਰਕੇ ਸ਼ਰਧਾਲੂ ਸਿੱਖਾਂ ਨੂੰ ਵੇਚਣ, ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਪੀਵਨ ਬੀੜਾਂ ਮੁਹੱਈਆ ਕਰਵਾਉਣ, ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਮਰਯਾਦਾ ਦੀ ਉਲੰਘਣਾ ਤੇ ਅਣਗਹਿਲੀ, ਸਿੱਖਾਂ ਦੇ ਆਪਸੀ ਬੇਲੋੜੇ ਵਿਵਾਦਾਂ, ਇਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਤੇ ਗੁਮਰਾਹਕੁੰਨ ਜਾਣਕਾਰੀਆਂ ਭੇਜਣ ਦੇ ਮਾਮਲੇ ਗੰਭੀਰਤਾ ਨਾਲ ਵਿਚਾਰੇ ਗਏ।
ਇਸ ਦੌਰਾਨ ਇਹ ਵੀ ਵਿਚਾਰ ਹੋਈ ਕਿ ਮੌਜੂਦਾ ਸਮੇਂ ਪੰਥਕ ਏਕਤਾ ਦੇ ਮੱਦੇਨਜ਼ਰ ਕਾਰਜ ਕਰਦਿਆਂ ਸਿੱਖ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਕੇਂਦ੍ਰਿਤ ਤੇ ਸਮਰਪਿਤ ਰੱਖਣਾ ਅਤਿ ਜ਼ਰੂਰੀ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੀਤੇ ਸਮੇਂ ਕੁਝ ਵਿਅਕਤੀਆਂ ਵੱਲੋਂ ਅਣਅਧਿਕਾਰਤ ਤੌਰ ਉੱਤੇ ਚਾਈਨਾ ਅਤੇ ਵਿਦੇਸ਼ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪ੍ਰਕਾਸ਼ਿਤ ਕਰਵਾਈਆਂ ਗਈਆਂ ਸਨ, ਜਿਸ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਫਿਰ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਯੂਐੱਸਏ ਅਤੇ ਯੂਕੇ ਅੰਦਰ ਕੁਝ ਵਿਅਕਤੀਆਂ ਦੇ ਸਮੂਹ ਵੱਲੋਂ ਫਿਰ ਤੋਂ ਇਹ ਕੰਮ ਕੀਤਾ ਜਾ ਰਿਹਾ ਹੈ, ਜਿਸ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਰੜਾ ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਿਨਾਂ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਆਪਣੇ ਪੱਧਰ ਉੱਤੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ਿਤ ਕਰਨ ਤੇ ਛਪਾਈ ਕਰਨ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਵਨ ਬੀੜਾਂ ਦੀ ਵਿਦੇਸ਼ਾਂ ਵਿੱਚ ਅਣਅਧਿਕਾਰਤ ਤੌਰ ’ਤੇ ਪ੍ਰਕਾਸ਼ਨਾ ਸਬੰਧੀ ਜੋ ਵੀ ਜਾਣਕਾਰੀ ਪੁੱਜੀ ਹੈ ਉਸ ਦੀ ਗੰਭੀਰਤਾ ਨਾਲ ਜਾਂਚ ਕਰਵਾ ਕੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਲੋੜ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਅੰਮ੍ਰਿਤਧਾਰੀ ਗੁਰਸਿੱਖ ਗੁਰੂ ਘਰਾਂ ਦੇ ਪ੍ਰਬੰਧਾਂ ਵਿੱਚ ਆਉਣ ਅਤੇ ਪ੍ਰਬੰਧ ਵਿੱਚ ਬਜ਼ੁਰਗਾਂ ਤੇ ਨੌਜਵਾਨਾਂ ਦਾ ਸੁਮੇਲ ਹੋਵੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਅਜਿਹੇ ਮਾਮਲੇ ਆ ਰਹੇ ਹਨ ਜਿੱਥੇ ਗੁਰਦੁਆਰਾ ਸਾਹਿਬਾਨ ਅੰਦਰ ਪ੍ਰਬੰਧਕ ਗੁਰਸਿੱਖ ਨਹੀਂ ਅਤੇ ਮਰਯਾਦਾ ਦੀ ਉਲੰਘਣਾ ਹੁੰਦੀ ਹੈ ਜਿਸ ਕਰਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਸਿਧਾਂਤ ਅਨੁਸਾਰ ਗੁਰਦੁਆਰਾ ਸਾਹਿਬਾਨ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੋ ਸਕਦੇ ਇਸ ਲਈ ਉੱਥੇ ਸੰਗਤੀ ਰੂਪ ਵਿੱਚ ਹੀ ਪ੍ਰਬੰਧ ਹੋਣਾ ਲਾਜ਼ਮੀ ਹੈ। ਉਨ੍ਹਾਂ ਵਿਦੇਸ਼ਾਂ ਦੀ ਸਿੱਖ ਸੰਗਤ ਨੂੰ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਵਿਵਾਦ ਅਤੇ ਬੇਲੋੜੇ ਝਗੜਿਆਂ ਦੀ ਥਾਂ ਸਿੱਖੀ ਪ੍ਰੇਰਣਾ, ਆਪਸੀ ਪ੍ਰੇਮ ਅਤੇ ਸਤਿਕਾਰ ਨਾਲ ਸੁਚੱਜਾ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਵਿਦੇਸ਼ ਦੇ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਜੇਕਰ ਸੰਗਤ ਵਿੱਚੋਂ ਕੋਈ ਸਿੱਖ ਪ੍ਰਬੰਧਾਂ ਬਾਰੇ ਕੋਈ ਮਸਲਾ ਉਠਾਉਂਦਾ ਹੈ ਤਾਂ ਉਸ ਵਿਰੁੱਧ ਰੋਕ ਲਗਾਉਣ ਦਾ ਕਾਰਵਾਈਆਂ ਨਾ ਕੀਤੀਆਂ ਜਾਣ ਕਿਉਂਕਿ ਇਹ ਸਿੱਖ ਸਿਧਾਂਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਹੈ। ਇਸ ਦੀ ਬਜਾਏ ਸਬੰਧਤ ਸਿੱਖਾਂ ਨਾਲ ਵਿਚਾਰ ਰਾਹੀਂ ਮਸਲਾ ਹੱਲ ਕੀਤਾ ਜਾਵੇ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਮਰਯਾਦਾ ਅਨੁਸਾਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਫ਼ੈਸਲੇ ਲਏ ਜਾਣਗੇ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਲਤ ਜਾਣਕਾਰੀ ਭੇਜਣ ਵਾਲੇ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਯੂਐੱਸਏ ਦਾ ਦੌਰਾ ਕਰਨਗੇ ਅਤੇ ਉੱਥੇ ਵੱਸਦੀ ਸਿੱਖ ਸੰਗਤ ਨਾਲ ਵਿਚਾਰ ਕਰਨਗੇ।
ਸਿੰਘ ਸਾਹਿਬ ਨੇ ਭਾਈ ਸਵਿੰਦਰ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ, ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਤੇ ਸਟਾਫ਼ ਮੈਂਬਰ ਸ. ਹਰਜੋਧ ਸਿੰਘ ਵੀ ਮੌਜੂਦ ਰਹੇ।

Have something to say? Post your comment

 
 
 
 

ਪੰਜਾਬ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਮਿਲੀ 12 ਲੱਖ ਦੀ ਵਜ਼ੀਫ਼ਾ ਰਾਸ਼ੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਲੀਮਾਨੀ ਬੋਰਡ ਦੇ ਮੈਂਬਰ

ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ’ਚ ਸਮਾਗਮ

ਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘ

ਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਅੰਡਰ-14 ਜ਼ੋਨਲ ਕਰਾਟੇ ਚੈਂਪੀਅਨਸ਼ਿਪ ’ਚ ਮਾਰੀਆਂ ਮੱਲ੍ਹਾਂ