BREAKING NEWS
ਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ

ਪੰਜਾਬ

ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ’ਚ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 11, 2026 09:17 PM

ਅੰਮ੍ਰਿਤਸਰ-ਭਾਈ ਸੁੱਖਾ ਸਿੰਘ ਮਾੜੀ ਕੰਬੋਕੇ ਅਤੇ ਭਾਈ ਮਹਿਤਾਬ ਸਿੰਘ ਮੀਰਾਂਕੋਟ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤ ਨਾਲ ਇਤਿਹਾਸ ਦੀ ਵਿਚਾਰ ਕਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਕਈ ਵਾਰ ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਮਰਯਾਦਾ ਨੂੰ ਭੰਗ ਕਰਨ ਦੇ ਯਤਨ ਕੀਤੇ। ਜਕਰੀਆ ਖਾਨ ਦੀ ਹਕੂਮਤ ਸਮੇਂ ਮੱਸੇ ਰੰਘੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜਿਸ ਦਾ ਬਦਲਾ ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਨੇ ਮੱਸੇ ਰੰਘੜ ਨੂੰ ਸੋਧ ਕੇ ਲਿਆ। ਉਨ੍ਹਾਂ ਕਿਹਾ ਕਿ ਇਹ ਸਿੱਖ ਇਤਿਹਾਸ ਦਾ ਅਹਿਮ ਅਧਿਆਏ ਹੈ, ਜੋ ਸਿੱਖ ਦੀ ਗੁਰੂ ਨੂੰ ਸਮਰਪਣ ਭਾਵਨਾ ਪ੍ਰਗਟ ਕਰਦਾ ਹੈ। ਉਨ੍ਹਾਂ ਸੰਗਤਾਂ ਨੂੰ ਸਿੱਖ ਯੋਧਿਆਂ ਦੇ ਇਤਿਹਾਸ ਤੋਂ ਪ੍ਰਰਣਾ ਲੈਣ ਦੀ ਅਪੀਲ ਕੀਤੀ। ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ ਅਤੇ ਸੰਗਤਾਂ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਮਿਲੀ 12 ਲੱਖ ਦੀ ਵਜ਼ੀਫ਼ਾ ਰਾਸ਼ੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਲੀਮਾਨੀ ਬੋਰਡ ਦੇ ਮੈਂਬਰ

ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

ਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘ

ਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਅੰਡਰ-14 ਜ਼ੋਨਲ ਕਰਾਟੇ ਚੈਂਪੀਅਨਸ਼ਿਪ ’ਚ ਮਾਰੀਆਂ ਮੱਲ੍ਹਾਂ