BREAKING NEWS
ਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਲੀਮਾਨੀ ਬੋਰਡ ਦੇ ਮੈਂਬਰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 11, 2026 09:19 PM


ਅੰਮ੍ਰਿਤਸਰ- ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਪਾਰਲੀਮਾਨੀ ਬੋਰਡ ਦੇ ਸਤਿਕਾਰਯੋਗ ਮੈਂਬਰ ਸਾਹਿਬਾਨ, ਜਿਨ੍ਹਾਂ ਵਿੱਚ ਸ੍ਰ. ਕਾਬਲ ਸਿੰਘ ਜੀ (ਕੋਆਰਡੀਨੇਟਰ), ਭਾਈ ਸੁਖਵਿੰਦਰ ਸਿੰਘ ਅਗਵਾਨ ਜੀ ( ਭਤੀਜੇ ਸ਼ਹੀਦ ਭਾਈ ਸਤਵੰਤ ਸਿੰਘ ਜੀ ) ਸ੍ਰ. ਬਾਬੂ ਸਿੰਘ ਬਰਾੜ ਜੀ ਅਤੇ ਸ੍ਰ. ਪ੍ਰਗਟ ਸਿੰਘ ਜੀ ਸ਼ਾਮਲ ਹਨ, ਨੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਹੇਠ ਸਮੁੱਚੀ ਸੀਨੀਅਰ ਲੀਡਰਸ਼ਿਪ ਸਮੇਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਪਾਰਟੀ ਦੀ ਚੜ੍ਹਦੀ ਕਲਾ, ਪੰਥ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਦਾ ਓਟ-ਆਸਰਾ ਲਿਆ। ਇਸ ਮੌਕੇ ਹਲਕਾ ਦਾਖਾ ਤੋਂ ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਆਲੀ ਜੀ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਨਵ-ਨਿਯੁਕਤ ਪਾਰਲੀਮਾਨੀ ਬੋਰਡ ਦੇ ਮੈਂਬਰ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਬਾਅਦ ਵਿੱਚ ਬਾਪੂ ਤਰਸੇਮ ਸਿੰਘ ਜੀ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਲੀਮਾਨੀ ਬੋਰਡ ਪੰਥ ਅਤੇ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਪੂਰੀ ਨਿਰਪੱਖਤਾ ਨਾਲ ਆਪਣੇ ਫੈਸਲੇ ਲਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਕਰਦੇ ਸਮੇਂ ਕਿਸੇ ਵੀ ਤਰ੍ਹਾਂ ਦੇ ਨਿੱਜੀ ਜਾਂ ਹੋਰ ਪੱਖਪਾਤ ਦੀ ਬਜਾਏ ਪੰਥ, ਪੰਜਾਬ ਅਤੇ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਜਾਵੇਗੀ। ਇਸ ਉਪਰੰਤ ਪਾਰਲੀਮਾਨੀ ਬੋਰਡ ਦੇ ਮੈਂਬਰ ਸਾਹਿਬਾਨ ਨੇ ਸਾਂਝੇ ਤੌਰ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਿਧਾਂਤਾਂ, ਪੰਥਕ ਰਵਾਇਤਾਂ ਅਤੇ ਸਰਬੱਤ ਦੇ ਭਲੇ ਦੀ ਸੋਚ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ, ਪੰਜਾਬੀ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਬਿਨਾਂ ਕਿਸੇ ਭੇਦ-ਭਾਵ ਦੇ ਆਪਣੀ ਜ਼ਿੰਮੇਵਾਰੀ ਨੂੰ ਸੰਜੀਦਗੀ ਨਾਲ ਨਿਭਾਏਗੀ। ਪਾਰਲੀਮਾਨੀ ਬੋਰਡ ਦੇ ਮੈਂਬਰਾਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਯੋਗਤਾ, ਇਮਾਨਦਾਰੀ, ਲੋਕ ਸੇਵਾ ਪ੍ਰਤੀ ਵਚਨਬੱਧਤਾ ਅਤੇ ਪੰਥਕ ਸੋਚ ਨੂੰ ਮੁੱਖ ਮਾਪਦੰਡ ਬਣਾਉਂਦਿਆਂ ਯੋਗ ਅਤੇ ਮਜ਼ਬੂਤ ਉਮੀਦਵਾਰਾਂ ਨੂੰ ਅੱਗੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਰੱਖਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਅਖੀਰ ਵਿੱਚ ਬਾਪੂ ਤਰਸੇਮ ਸਿੰਘ ਜੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਿਆਂ ਸਮੂਹ ਸੰਗਤ ਅਤੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ ਗਈ। ਇਸ ਮੌਕੇ ਤੇ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਰਜਿੰਦਰ ਸਿੰਘ ( ਸਪੁੱਤਰ ਸ਼ਹੀਦ ਭਾਈ ਕੇਹਰ ਸਿੰਘ ), ਭਾਈ ਪੁਰੂਰਾਜ ਸਿੰਘ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਚਾਚਾ ਸੁਖਚੈਨ ਸਿੰਘ, ਚਾਚਾ ਪਲਵਿੰਦਰ ਸਿੰਘ, ਭਾਈ ਪ੍ਰਿਥੀਪਾਲ ਸਿੰਘ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਦੇਵ ਕਾਦੀਆਂ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਜਸਕਰਨ ਸਿੰਘ ਰਿਆੜ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਗੁਰਵਿੰਦਰ ਸਿੰਘ ਝੰਡੇਰ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਸੰਦੀਪ ਸਿੰਘ ਰੁਪਾਲੋਂ, ਭਾਈ ਨਰਿੰਦਰ ਸਿੰਘ ਕਲਸੀਆਂ, ਭਾਈ ਇਕਬਾਲ ਸਿੰਘ ਸੰਧੂ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਕਰਨਵੀਰ ਸਿੰਘ, ਭਾਈ ਦਯਾ ਸਿੰਘ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਭਾਈ ਨਾਥਵਿੰਦਰ ਸਿੰਘ, ਭਾਈ ਪਰਮਜੀਤ ਸਿੰਘ ਵਣੀਏਕੇ, ਭਾਈ ਸੁਖਬੀਰ ਸਿੰਘ ਵਲਟੋਹਾ, ਭਾਈ ਹਰਕਮਲਪ੍ਰੀਤ ਸਿੰਘ ਜੰਡ, ਸ੍ਰ ਬਾਬੂ ਸਿੰਘ ਜੰਡਿਆਲਾ, ਭਾਈ ਚਰਨਜੀਤ ਸਿੰਘ ਗਾਲਿਬ, ਭਾਈ ਬਲਜੀਤ ਸਿੰਘ ਚਾਟੀਵਿੰਡ, ਮਨੀ ਸ਼ਰਮਾ ਜੀ, ਭਾਈ ਜੁਗਰਾਜ ਸਿੰਘ ਨਰਾਇਣਗੜ੍ਹ, ਭਾਈ ਸਵਰਨ ਸਿੰਘ ਗੋਲਡਨ, ਭਾਈ ਰਜਿੰਦਰ ਸਿੰਘ ਤਲਵੰਡੀ, ਭਾਈ ਅਮਨਦੀਪ ਸਿੰਘ ਨਾਰਲੀ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਅਮਰੀਕ ਸਿੰਘ ਬਿੱਟਾ, ਡਾਕਟਰ ਦਲਬੀਰ ਸਿੰਘ ਵੇਰਕਾ, ਭਾਈ ਪ੍ਰਗਟ ਮਾਹਲ, ਭਾਈ ਬਿਕਰਮਜੀਤ ਸਿੰਘ ਕੋਟਲਾ, ਭਾਈ ਦਲਜੀਤ ਸਿੰਘ ਪੱਧਰੀ, ਭਾਈ ਪ੍ਰਿਤਪਾਲ ਸਿੰਘ ਮੀਰਾਂਕੋਟ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਹਰਪ੍ਰੀਤ ਸਿੰਘ, ਭਾਈ ਗੁਰਜਿੰਦਰ ਸਿੰਘ ਹੈਪੀ ਖਾਪੜਖੇੜੀ, ਭਾਈ ਬਲਜਿੰਦਰ ਬਾਜਵਾ, ਡਾਕਟਰ ਅਵਤਾਰ ਸਿੰਘ, ਭਾਈ ਜਰਮਨਦੀਪ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਨਵਦੀਪ ਸਿੰਘ ਅਤੇ ਭਾਈ ਸੰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜਰ ਸਨ।

Have something to say? Post your comment

 
 
 
 

ਪੰਜਾਬ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਮਿਲੀ 12 ਲੱਖ ਦੀ ਵਜ਼ੀਫ਼ਾ ਰਾਸ਼ੀ

ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ’ਚ ਸਮਾਗਮ

ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

ਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘ

ਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਅੰਡਰ-14 ਜ਼ੋਨਲ ਕਰਾਟੇ ਚੈਂਪੀਅਨਸ਼ਿਪ ’ਚ ਮਾਰੀਆਂ ਮੱਲ੍ਹਾਂ