BREAKING NEWS
ਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾ

ਪੰਜਾਬ

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਥੇ ਲਈ ਵੱਧ ਵੀਜਿਆਂ ਵਾਸਤੇ ਐਡਵੋਕੇਟ ਧਾਮੀ ਕਰਨਗੇ ਪਾਕਿ ਹਾਈ ਕਮਿਸ਼ਨਰ ਨਾਲ ਮੁਲਾਕਾਤ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | August 12, 2026 07:43 PM

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇੱਕ ਡੈਲੀਗੇਸ਼ਨ ਦੇ ਨਾਲ 18 ਅਗਸਤ ਨੂੰ ਪਾਕਿਸਤਾਨੀ ਦੂਤਾਵਾਸ ਵਿਖੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦਾ ਮੁੱਖ ਏਜੰਡਾ ਨਵੰਬਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਲਈ ਖੁੱਲ ਦਿਲੀ ਨਾਲ ਵੀਜ਼ਾ ਪ੍ਰਾਪਤ ਕਰਨਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 3000 ਯਾਤਰੀਆਂ ਦਾ ਇੱਕ ਜੱਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜਿਆ ਜਾਂਦਾ ਹੈ। ਇਸ ਯਾਤਰੀ ਜਥੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਟੇ ਵਿੱਚੋਂ ਮਾਹਿਜ 1800 ਯਾਤਰੀ ਹੀ ਹੁੰਦੇ ਹਨ। ਇਸ ਤੋਂ ਇਲਾਵਾ ਭਾਰਤ ਭਰ ਦੀਆਂ ਸਿੱਖ ਸੰਸਥਾਵਾਂ ਵੱਲੋਂ ਯਾਤਰੂਆਂ ਲਈ ਵੀਜ਼ੇ ਲਗਵਾਏ ਜਾਂਦੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਆਪਣੇ ਤੌਰ ਤੇ ਯਾਤਰੀਆਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ੇ ਲਗਵਾ ਕੇ ਦਿੰਦੀਆਂ ਸਨ ਪਰ ਆਪਰੇਸ਼ਨ ਸੰਦੂਰ ਤੋਂ ਬਾਅਦ ਨਿੱਜੀ ਸੰਸਥਾਵਾਂ ਨੂੰ ਦਿੱਤੇ ਜਾਣ ਵਾਲੇ ਵੀਜਿਆਂ ਵਿੱਚ ਕਟੌਤੀ ਕਰ ਦਿੱਤੀ ਗਈ। ਇਸ ਤੋਂ ਬਾਅਦ ਸਾਰਾ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਇਸ ਵਰੇ ਯਾਤਰਾ ਤੇ ਜਾਣ ਵਾਲੇ ਯਾਤਰੀਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਕੋਲ ਇਸ ਵੇਲੇ 7 ਹਜਾਰ ਦੇ ਕਰੀਬ ਪਾਸਪੋਰਟ ਵੀਜ਼ੇ ਲਈ ਪਹੁੰਚੇ ਹਨ। ਇਹਨਾਂ ਯਾਤਰੂਆਂ ਲਈ ਵੱਧ ਤੋਂ ਵੱਧ ਵੀਜ਼ੇ ਹਾਸਿਲ ਕਰਨ ਦੇ ਮਨਸ਼ੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੇ ਨਾਲ ਇੱਕ ਡੈਲੀਗੇਸ਼ਨ ਲੈ ਜਾ ਰਹੇ ਹਨ ਜੋ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਇਹ ਅਪੀਲ ਕਰੇਗਾ ਕਿ ਇਸ ਵਾਰ ਖੁੱਲ ਦਿਲੀ ਨਾਲ ਵੀਜੇ ਦਿੱਤੇ ਜਾਣ ਤਾਂ ਕਿ ਵੱਧ ਤੋਂ ਵੱਧ ਸ਼ਰਧਾਲੂ ਗੁਰਧਾਮਾਂ ਦੇ ਦਰਸ਼ਨ ਕਰ ਸਕਣ ।

Have something to say? Post your comment

 
 
 
 

ਪੰਜਾਬ

ਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਵਾਰਿਸ ਪੰਜਾਬ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਪੰਥਕ ਪਹਿਲਕਦਮੀਆਂ ਨੂੰ ਤਰਜੀਹ

ਯੂ.ਕੇ. ਸੰਸਦ ਮੈਂਬਰ ਵੱਲੋਂ ਮੁੱਖ ਮੰਤਰੀ  ਮਾਨ ਨਾਲ ਮੁਲਾਕਾਤ; ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ, ਹਵਾਈ ਸੰਪਰਕ ਅਤੇ ਪੰਜਾਬ ਦੇ ਵਿਕਾਸ ਬਾਰੇ ਕੀਤੀ ਚਰਚਾ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨਕਲੀ ਫੁੱਲ ਬਣਾਉਣ ਸਬੰਧੀ ਵਰਕਸ਼ਾਪ ’ਚ ਹਿੱਸਾ ਲਿਆ

ਲਾਇਕਸ' ਅਤੇ 'ਵਿਊਜ਼' ਬਟੋਰਨ ਲਈ ਰਾਜਸਥਾਨ ਦੀ ਵੀਡੀਓ ਨੂੰ ਪੰਜਾਬ ਦੀ ਦੱਸ ਕੇ ਝੂਠ ਫੈਲਾਇਆ ਜਾ ਰਿਹਾ ਹੈ :ਬਲਤੇਜ ਪੰਨੂ

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਲਈ ਕੈਬਨਿਟ ਮੰਤਰੀ  ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਮਿਲੀ 12 ਲੱਖ ਦੀ ਵਜ਼ੀਫ਼ਾ ਰਾਸ਼ੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਲੀਮਾਨੀ ਬੋਰਡ ਦੇ ਮੈਂਬਰ