BREAKING NEWS
ਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾ

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਕੌਮੀ ਮਾਰਗ ਬਿਊਰੋ | August 12, 2026 09:22 PM


ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ 'ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ 'ਤੇ ਕੋਈ ਅਸਰ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲਵੇਗੀ।
ਰਾਜਪਾਲ ਨੂੰ ਮਨੁੱਖਤਾ ਦੇ ਆਧਾਰ 'ਤੇ ਇਸ ਮਾਮਲੇ 'ਤੇ ਵਿਚਾਰ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਮਾਤਾ ਬਿਰਧ ਅਵਸਥਾ ਵਿੱਚ ਹਨ, ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ ਅਤੇ ਇਸ ਵੇਲੇ ਨੀਮ-ਬੇਹੋਸ਼ੀ ਦੀ ਹਾਲਤ ਵਿੱਚ ਹਨ। ਉਨ੍ਹਾਂ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਮੈਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਛੇਤੀ ਤੋਂ ਛੇਤੀ 10 ਦਿਨਾਂ ਦੀ ਪੈਰੋਲ ਦੇਣ 'ਤੇ ਹਮਦਰਦੀ ਨਾਲ ਵਿਚਾਰ ਕਰਨ ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।”
ਉਨ੍ਹਾਂ ਨੇ ਅੱਗੇ ਕਿਹਾ, “ਚੰਡੀਗੜ੍ਹ ਦੇ ਪ੍ਰਸ਼ਾਸਕ ਹੋਣ ਦੇ ਨਾਤੇ ਇਸ ਸਬੰਧੀ ਫੈਸਲਾ ਲੈਣ ਲਈ ਰਾਜਪਾਲ ਦੀ ਸਿਫ਼ਾਰਸ਼ ਜ਼ਰੂਰੀ ਹੈ। ਇਸ ਲਈ ਮਾਮਲੇ ਦੇ ਮਨੁੱਖੀ ਪਹਿਲੂ ਅਤੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਰਾਜਪਾਲ ਨੂੰ ਛੇਤੀ ਤੋਂ ਛੇਤੀ ਫੈਸਲਾ ਲੈਣ ਦੀ ਅਪੀਲ ਕੀਤੀ ਹੈ।”
ਰਾਜਪਾਲ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਪੂਰੀ ਜ਼ਿੰਮੇਵਾਰੀ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਦੇ ਆਪਣੇ ਘਰ ਆਉਣ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਦੀ ਸੂਬਾ ਸਰਕਾਰ ਪੂਰੀ ਗਾਰੰਟੀ ਲੈਂਦੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਸਬੰਧ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।”
ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਪੰਜਾਬ ਵਿੱਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਰਾਜਪਾਲ ਨੂੰ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ।”

Have something to say? Post your comment

 
 
 
 

ਪੰਜਾਬ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰਮਚਾਰੀਆਂ ਦੇ ਬਕਾਏ ਜਾਰੀ ਕਰੋ- ਭਾਜਪਾ 

ਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਵਾਰਿਸ ਪੰਜਾਬ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਪੰਥਕ ਪਹਿਲਕਦਮੀਆਂ ਨੂੰ ਤਰਜੀਹ

ਯੂ.ਕੇ. ਸੰਸਦ ਮੈਂਬਰ ਵੱਲੋਂ ਮੁੱਖ ਮੰਤਰੀ  ਮਾਨ ਨਾਲ ਮੁਲਾਕਾਤ; ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ, ਹਵਾਈ ਸੰਪਰਕ ਅਤੇ ਪੰਜਾਬ ਦੇ ਵਿਕਾਸ ਬਾਰੇ ਕੀਤੀ ਚਰਚਾ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨਕਲੀ ਫੁੱਲ ਬਣਾਉਣ ਸਬੰਧੀ ਵਰਕਸ਼ਾਪ ’ਚ ਹਿੱਸਾ ਲਿਆ

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਥੇ ਲਈ ਵੱਧ ਵੀਜਿਆਂ ਵਾਸਤੇ ਐਡਵੋਕੇਟ ਧਾਮੀ ਕਰਨਗੇ ਪਾਕਿ ਹਾਈ ਕਮਿਸ਼ਨਰ ਨਾਲ ਮੁਲਾਕਾਤ

ਲਾਇਕਸ' ਅਤੇ 'ਵਿਊਜ਼' ਬਟੋਰਨ ਲਈ ਰਾਜਸਥਾਨ ਦੀ ਵੀਡੀਓ ਨੂੰ ਪੰਜਾਬ ਦੀ ਦੱਸ ਕੇ ਝੂਠ ਫੈਲਾਇਆ ਜਾ ਰਿਹਾ ਹੈ :ਬਲਤੇਜ ਪੰਨੂ

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਲਈ ਕੈਬਨਿਟ ਮੰਤਰੀ  ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ