BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਪੰਜਾਬ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 13, 2026 07:39 PM

ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ ਜਿੱਥੋਂ ਸਰਬੱਤ ਦੇ ਭਲੇ ਦਾ ਅਰਦਾਸ ਕੀਤੀ ਜਾਂਦੀ ਹੈ ਅਤੇ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ਼ਰਧਾਲੂ ਸਿੱਖ ਵਜੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹੋਏ ਹਨ, ਜਿੱਥੇ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਤੇ ਪ੍ਰਬੰਧਕਾਂ ਵੱਲੋਂ ਅੱਜ ਸਵੇਰੇ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਬਖ਼ਸ਼ਿਆ ਗਿਆ, ਪਰੰਤੂ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਉਨ੍ਹਾਂ ਉੱਤੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਵਿੱਚ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਜਿੱਥੇ ਗੁਰਦੁਆਰਾ ਸਾਹਿਬਾਨ ਦੇ ਮਾਣ ਸਤਿਕਾਰ ਨੂੰ ਠੇਸ ਪੁੱਜਦੀ ਹੈ ਉੱਥੇ ਹੀ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਭਾਰੀ ਸੱਟ ਵੱਜਦੀ ਹੈ।
ਉਨ੍ਹਾਂ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ਉੱਤੇ ਹਮਲਾ ਨਹੀਂ ਕਰ ਸਕਦਾ ਅਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ।

Have something to say? Post your comment

 
 
 
 

ਪੰਜਾਬ

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਵੰਦੇ ਮਾਤਰਮ" ਸੰਬੰਧੀ ਫਾਸ਼ੀਵਾਦੀ ਬਿੱਲ 'ਤੇ ਮੋਹਰ ਲਾਉਣਾ ਘੱਟ-ਗਿਣਤੀਆਂ 'ਤੇ ਸਿੱਧਾ ਹਮਲਾ ਅਤੇ ਸੰਵਿਧਾਨ ਦੇ ਉਲਟ: ਸੀਪੀਆਈ ਐੱਮਐੱਲ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀ

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿੱਚ ਬੱਸਾਂ ਨੂੰ ਦਿਖਾਈ ਹਰੀ ਝੰਡੀ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰਮਚਾਰੀਆਂ ਦੇ ਬਕਾਏ ਜਾਰੀ ਕਰੋ- ਭਾਜਪਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ