BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਪੰਜਾਬ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 13, 2026 07:41 PM

ਅੰਮ੍ਰਿਤਸਰ- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਨਾਲ ਦਰਸ਼ਨ ਦੀਦਾਰ ਕਰਨ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਨਜ਼ਦੀਕ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸ. ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਗੁਰੂ ਘਰ ਦੀ ਮਾਣ-ਮਰਯਾਦਾ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਹਰ ਸਿੱਖ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਅਜਿਹੇ ਮਨਸੂਬਿਆਂ ਲਈ ਹੀ ਅਜਿਹੀਆਂ ਕਾਰਵਾਈਆਂ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਰਯਾਦਾ ਸਮੁੱਚੇ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਵਾਪਰੀ ਅਜਿਹੀ ਦੁਖਦਾਈ ਘਟਨਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਕੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।

Have something to say? Post your comment

 
 
 
 

ਪੰਜਾਬ

ਗੁਰੂ ਘਰ ਵਿੱਚ ਨਤਮਸਤਕ ਹੋਣ ਵਾਲੇ ਕਿਸੇ ਵਿਅਕਤੀ 'ਤੇ ਹਮਲਾ ਹੋਣਾ ਅਤਿਅੰਤ ਨਿੰਦਾਯੋਗ- ਅਕਾਲੀ ਦਲ ਪੁਨਰ-ਸੁਰਜੀਤ

ਸੁਖਬੀਰ ਬਾਦਲ ’ਤੇ ਹਮਲਾ ਨਿੰਦਣਯੋਗ : ਛੀਨਾ

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਵੰਦੇ ਮਾਤਰਮ" ਸੰਬੰਧੀ ਫਾਸ਼ੀਵਾਦੀ ਬਿੱਲ 'ਤੇ ਮੋਹਰ ਲਾਉਣਾ ਘੱਟ-ਗਿਣਤੀਆਂ 'ਤੇ ਸਿੱਧਾ ਹਮਲਾ ਅਤੇ ਸੰਵਿਧਾਨ ਦੇ ਉਲਟ: ਸੀਪੀਆਈ ਐੱਮਐੱਲ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀ

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿੱਚ ਬੱਸਾਂ ਨੂੰ ਦਿਖਾਈ ਹਰੀ ਝੰਡੀ