BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਪੰਜਾਬ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਕੌਮੀ ਮਾਰਗ ਬਿਊਰੋ | August 13, 2026 07:44 PM

ਚੰਡੀਗੜ੍ਹ-ਭਾਰਤੀ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.), 2026 ਤਹਿਤ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਡਰਾਫਟ ਵੋਟਰ ਸੂਚੀ, 2026 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਨਾਲ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ ਜਿਸ ਤਹਿਤ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਹੋਵੇਗੀ ਅਤੇ ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ, 2026 ਤੋਂ 8 ਅਕਤੂਬਰ, 2026 ਤੱਕ ਕੀਤਾ ਜਾਵੇਗਾ।

ਸੋਧ ਪ੍ਰਕਿਰਿਆ ਦੇ ਹਿੱਸੇ ਵਜੋਂ, ਅੱਜ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਹੋਈ। ਮੀਟਿੰਗ ਦੌਰਾਨ, ਮੁੱਖ ਚੋਣ ਅਫਸਰ ਪੰਜਾਬ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਵੋਟਰ ਸੂਚੀ ਸੌਂਪੀ।


ਇਸ ਦੌਰਾਨ ਨੁਮਾਇੰਦਿਆਂ ਨੂੰ ਨਿਰਧਾਰਤ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਜਿਹਨਾਂ ਵਿੱਚ ਨਾਮ ਸ਼ਾਮਲ ਕਰਨ ਲਈ ਫਾਰਮ 6, ਐਨ.ਆਰ.ਆਈ. ਵੋਟਰਾਂ ਨੂੰ ਸ਼ਾਮਲ ਕਰਨ ਲਈ ਫਾਰਮ 6ਏ, ਨਾਮ ਕਟਵਾਉਣ ਲਈ ਫਾਰਮ 7 ਅਤੇ ਐਂਟਰੀਆਂ ਵਿੱਚ ਸੋਧ ਜਾਂ ਸ਼ਿਫਟਿੰਗ ਲਈ ਫਾਰਮ 8 ਸ਼ਾਮਲ ਹਨ।

ਉਨ੍ਹਾਂ ਅੱਗੇ ਦੱਸਿਆ ਕਿ 01.10.2026 ਦੀ ਯੋਗਤਾ ਮਿਤੀ ਵਾਲੇ ਨੌਜਵਾਨ ਨਾਮਾਂਕਣ ਲਈ ਯੋਗ ਹਨ। ਇਸ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਗਰਿਕ ਸੇਵਾ ਪੋਰਟਲ ਅਤੇ "ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ." ਸਹੂਲਤ ਸਮੇਤ ਵੱਖ-ਵੱਖ ਪਲੇਟਫਾਰਮਾਂ ਬਾਰੇ ਜਾਣੂ ਕਰਵਾਇਆ ਗਿਆ।

ਸੀ.ਈ.ਓ. ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਅੱਗੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ 16 ਅਗਸਤ, 2026 ਨੂੰ ਸਾਰੇ ਪੋਲਿੰਗ ਬੂਥਾਂ 'ਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਤਾਂ ਜੋ ਵੋਟਰਾਂ ਨੂੰ ਉਨ੍ਹਾਂ ਦੇ ਵੇਰਵਿਆਂ ਦੀ ਜਾਂਚ ਕਰਨ ਵਿੱਚ ਸਹਾਇਤਾ ਕੀਤੀ ਜਾ ਸਕੇ। ਡਰਾਫਟ ਸੂਚੀ ਵਿਚਲੇ ਵੇਰਵਿਆਂ ਦੀ ਜਾਂਚ ਕਰਨ ਅਤੇ ਵੋਟਰਾਂ ਨੂੰ ਸਾਰੀਆਂ ਚੋਣ ਸੇਵਾਵਾਂ ਵਿੱਚ ਸਹਾਇਤਾ ਕਰਨ ਲਈ ਬੀ.ਐਲ.ਓ. ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣਗੇ।

ਉਨ੍ਹਾਂ ਅੱਗੇ ਕਿਹਾ ਕਿ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਨੂੰ ਪ੍ਰਦਰਸ਼ਿਤ ਕਰਨ ਲਈ ਰਾਜ ਭਰ ਦੇ ਡੀ.ਈ.ਓ. ਅਤੇ ਈ.ਆਰ.ਓ. ਦਫਤਰਾਂ ਵਿੱਚ ਹੈਲਪ ਡੈਸਕ ਸਥਾਪਤ ਕੀਤਾ ਜਾਵੇਗਾ।

ਸੀਈਓ ਨੇ ਦੱਸਿਆ ਕਿ ਵੋਟਰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਵੇਰਵੇ ਦੇਖ ਸਕਦੇ ਹਨ, ਜੋ ਕਿ ਸੀ.ਈ.ਓ. ਪੰਜਾਬ ਦੀ ਵੈੱਬਸਾਈਟ (www.ceopunjab.gov.in) ਅਤੇ ਸਿਟੀਜਨ ਪੋਰਟਲ (voters.eci.gov.in) 'ਤੇ ਉਪਲਬਧ ਹੈ।

ਜਿਨ੍ਹਾਂ ਨਾਗਰਿਕਾਂ ਦੇ ਨਾਮ ਡਰਾਫਟ ਵੋਟਰ ਸੂਚੀ ਵਿੱਚ ਨਹੀਂ ਹਨ, ਉਹ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਦੌਰਾਨ ਆਪਣਾ ਨਾਮ ਸ਼ਾਮਲ ਕਰਨ ਲਈ ਨਿਰਧਾਰਤ ਘੋਸ਼ਣਾ ਅਤੇ ਸਹਾਇਕ ਦਸਤਾਵੇਜ਼ਾਂ ਦੇ ਨਾਲ ਆਪਣੇ ਦਾਅਵੇ ਜਮ੍ਹਾਂ ਕਰਵਾ ਸਕਦੇ ਹਨ।

ਇਸ ਸਬੰਧੀ ਕਿਸੇ ਵੀ ਸਹਾਇਤਾ ਲਈ ਨਾਗਰਿਕ ਵੋਟਰ ਹੈਲਪਲਾਈਨ ਨੰਬਰ 1950 'ਤੇ ਸੰਪਰਕ ਕਰ ਸਕਦੇ ਹਨ ਜਾਂ ਈ.ਸੀ.ਆਈ.ਐਨ.ਈ.ਟੀ. ਮੋਬਾਈਲ ਐਪਲੀਕੇਸ਼ਨ 'ਤੇ ਉਪਲਬਧ "ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ." ਸਹੂਲਤ ਦਾ ਲਾਭ ਉਠਾ ਸਕਦੇ ਹਨ।

Have something to say? Post your comment

 
 
 
 

ਪੰਜਾਬ

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਵੰਦੇ ਮਾਤਰਮ" ਸੰਬੰਧੀ ਫਾਸ਼ੀਵਾਦੀ ਬਿੱਲ 'ਤੇ ਮੋਹਰ ਲਾਉਣਾ ਘੱਟ-ਗਿਣਤੀਆਂ 'ਤੇ ਸਿੱਧਾ ਹਮਲਾ ਅਤੇ ਸੰਵਿਧਾਨ ਦੇ ਉਲਟ: ਸੀਪੀਆਈ ਐੱਮਐੱਲ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀ

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿੱਚ ਬੱਸਾਂ ਨੂੰ ਦਿਖਾਈ ਹਰੀ ਝੰਡੀ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰਮਚਾਰੀਆਂ ਦੇ ਬਕਾਏ ਜਾਰੀ ਕਰੋ- ਭਾਜਪਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ