BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਨੈਸ਼ਨਲ

ਸੁਖਬੀਰ ਬਾਦਲ ’ਤੇ ਹਮਲਾ ਹਰ ਪੱਖ ਤੋਂ ਡੂੰਘੀ ਜਾਂਚ ਦੀ ਲੋੜ: ਭਾਈ ਰਤਿੰਦਰ ਸਿੰਘ ਇੰਦੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 13, 2026 07:49 PM

ਨਵੀਂ ਦਿੱਲੀ- ਅੱਜ ਅਬਚਲ ਨਗਰ ਨਾਂਦੇੜ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਮਹਿਜ਼ ਇੱਕ ਆਮ ਘਟਨਾ ਸਮਝ ਕੇ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ ਇਸ ਘਟਨਾ ਦੀ ਗਹਿਰੀ, ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਅੰਤਰਰਾਸ਼ਟਰੀ ਸ਼ਬਦਾਵਲੀ ਵਿੱਚ ਵਰਤੇ ਜਾਂਦੇ ‘ਫਾਲਸ ਫਲੈਗ ਅਟੈਕ’ ਦੀ ਸੰਭਾਵਨਾ ਨੂੰ ਵੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ ਜਾਂ ਨਹੀਂ? ਕੀ ਇਹ ਕਿਸੇ ਖਾਸ ਸਿਆਸੀ ਜਾਂ ਹੋਰ ਮਕਸਦ ਲਈ ਰਚੀ ਗਈ ਘਟਨਾ ਹੋ ਸਕਦੀ ਹੈ ਜਾਂ ਇਹ ਸੱਚਮੁੱਚ ਕਿਸੇ ਇਕੱਲੇ ਵਿਅਕਤੀ ਦਾ ‘ਲੋਨ ਵੁਲਫ ਅਟੈਕ’ ਹੈ? ਹਮਲਾਵਰ ਦੀ ਪਿਛੋਕੜ, ਉਸ ਦੇ ਸੰਪਰਕਾਂ, ਹਮਲੇ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਅਤੇ ਘਟਨਾ ਪਿੱਛੇ ਸੰਭਾਵਿਤ ਪ੍ਰੇਰਣਾ ਦੀ ਪੂਰੀ ਜਾਂਚ ਕੀਤੇ ਬਿਨਾਂ ਕਿਸੇ ਨਤੀਜੇ ’ਤੇ ਪਹੁੰਚਣਾ ਜਲਦਬਾਜ਼ੀ ਹੋਵੇਗੀ। ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ ਪਿਛਲੇ ਦਿਨੀਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮਹਾਰਾਸ਼ਟਰ ਪੁਲਿਸ ਵੱਲੋਂ ਕਿਰਪਾਨਾਂ ਜ਼ਬਤ ਕਰਨ ਅਤੇ ਕਿਰਪਾਨ ਧਾਰਨ ਸਬੰਧੀ ਪੈਦਾ ਹੋਏ ਵਿਵਾਦ ਦੇ ਸੰਦਰਭ ਵਿੱਚ ਵੀ ਇਸ ਘਟਨਾ ਨੂੰ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕਿਤੇ ਇਹ ਹਮਲਾ ਕਿਰਪਾਨਾਂ ਸਬੰਧੀ ਕੀਤੀ ਗਈ ਕਾਰਵਾਈ ਨੂੰ ਜਾਇਜ਼ ਠਹਿਰਾਉਣ ਜਾਂ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਬਾਰੇ ਨਵਾਂ ਮਾਹੌਲ ਬਣਾਉਣ ਲਈ ਤਾਂ ਨਹੀਂ ਕਰਵਾਇਆ ਗਿਆ? ਕੀ ਘਟਨਾ ਤੋਂ ਪਹਿਲਾਂ ਅਤੇ ਬਾਅਦ ਦੀਆਂ ਸਾਰੀਆਂ ਗਤੀਵਿਧੀਆਂ ਦੀ ਜਾਂਚ ਹੋਵੇਗੀ? ਕੀ ਇਹ ਪਤਾ ਲਗਾਇਆ ਜਾਵੇਗਾ ਕਿ ਹਮਲਾਵਰ ਨੂੰ ਮੌਕੇ, ਨਿਸ਼ਾਨੇ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਕੋਈ ਜਾਣਕਾਰੀ ਸੀ ਜਾਂ ਨਹੀਂ? ਉਨ੍ਹਾਂ ਕਿਹਾ ਕਿ ਬਿਨਾਂ ਸਬੂਤ ਕਿਸੇ ਵਿਅਕਤੀ ਜਾਂ ਸੰਸਥਾ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ, ਪਰ ਹਰ ਸੰਭਾਵਿਤ ਪੱਖ ਦੀ ਜਾਂਚ ਤੋਂ ਡਰਨਾ ਵੀ ਨਿਰਪੱਖ ਜਾਂਚ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੱਲ ਰਿਹਾ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਵਿਚਕਾਰ ਸਿਆਸੀ ਵਾਦ-ਵਿਵਾਦ, ਆਉਣ ਵਾਲੀਆਂ ਚੋਣਾਂ ਦਾ ਮਾਹੌਲ ਅਤੇ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਸਿਆਸੀ ਸਾਂਝ ਦੀਆਂ ਚਰਚਾਵਾਂ ਦੇ ਦੌਰ ਵਿੱਚ ਇਸ ਘਟਨਾ ਨੂੰ ਹੋਰ ਵੀ ਗੰਭੀਰਤਾ ਨਾਲ ਦੇਖਣ ਦੀ ਲੋੜ ਹੈ। ਭਾਈ ਇੰਦੌਰ ਨੇ ਸਵਾਲ ਕੀਤਾ ਕਿ ਕੀ ਕੋਈ ਤਾਕਤ ਪੰਜਾਬ ਦੀ ਸਿਆਸਤ ਵਿੱਚ ਨਵਾਂ ਤਣਾਅ ਪੈਦਾ ਕਰਕੇ ਸਿਆਸੀ ਸਮੀਕਰਨਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਤਾਂ ਨਹੀਂ ਕਰ ਰਹੀ? ਕੀ ਇਸ ਘਟਨਾ ਦਾ ਮਕਸਦ ਪੰਜਾਬ ਦੇ ਅਮਨ-ਕਾਨੂੰਨ ਅਤੇ ਸਿੱਖ ਸੰਗਤ ਦੇ ਮਨ ਵਿੱਚ ਡਰ ਜਾਂ ਬੇਚੈਨੀ ਪੈਦਾ ਕਰਨਾ ਤਾਂ ਨਹੀਂ? ਉਨ੍ਹਾਂ ਕਿਹਾ ਕਿ ਜਾਂਚ ਸਿਰਫ਼ ਹਮਲਾਵਰ ਨੂੰ ਫੜਨ ਤੱਕ ਸੀਮਤ ਨਾ ਰਹੇ, ਸਗੋਂ ਇਹ ਵੀ ਪਤਾ ਲਗਾਇਆ ਜਾਵੇ ਕਿ ਹਮਲੇ ਦੀ ਪ੍ਰੇਰਣਾ ਕੀ ਸੀ, ਇਸ ਤੋਂ ਲਾਭ ਕਿਸ ਨੂੰ ਹੋ ਸਕਦਾ ਹੈ ਅਤੇ ਇਸ ਦੇ ਪਿੱਛੇ ਕੋਈ ਸੰਗਠਿਤ ਸਾਜ਼ਿਸ਼ ਤਾਂ ਨਹੀਂ। ਸਿੱਖ ਸੰਗਤਾਂ ਅਤੇ ਜਾਂਚ ਏਜੰਸੀਆਂ ਨੂੰ ਇਸ ਘਟਨਾ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ ਹਰ ਕੜੀ ਦੀ ਜਾਂਚ ਕਰਨੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਕਿਸੇ ਵੀ ਤਾਕਤ ਵੱਲੋਂ ਵਿਗਾੜਨ ਦੀ ਕੋਸ਼ਿਸ਼ ਨਾਕਾਮ ਬਣਾਈ ਜਾ ਸਕੇ।

Have something to say? Post your comment

 
 
 
 

ਨੈਸ਼ਨਲ

15 ਅਗਸਤ ਦੇ ਜਸ਼ਨਾਂ ਹੇਠ ਦੱਬਿਆ ਸਿੱਖ ਕੌਮ ਦਾ ਦਰਦ, ਜ਼ਖ਼ਮ ਅੱਜ ਵੀ ਇਨਸਾਫ਼ ਦੀ ਉਡੀਕ ’ਚ: ਜਥੇਦਾਰ ਰੇਸ਼ਮ ਸਿੰਘ ਬੱਬਰ

ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵੱਲੋਂ ਸਖ਼ਤ ਨਿਖੇਧੀ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ: ਪਰਮਜੀਤ ਸਿੰਘ ਸਰਨਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੁਖਬੀਰ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ਸੰਤ ਬਾਬਾ ਅਤਰ ਸਿੰਘ ਦੇ ਜਨਮ ਅਸਥਾਨ ’ਤੇ ‘ਕੌਰਨਾਮਾ-3’ ਸ਼ਹੀਦ ਬੀਬੀਆਂ ਦੇ ਵਾਰਸਾਂ ਨੂੰ ਕੀਤੀਆਂ ਭੇਂਟ

ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ 13 ਅਗਸਤ ਨੂੰ ਤਿਰੰਗਾ ਯਾਤਰਾ ਦਾ ਐਲਾਨ ਕੀਤਾ, ਲੋਕਾਂ ਨੂੰ ਟਰੈਕਟਰਾਂ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ

"ਡੈੱਡਲਾਕ ਜਾਣਕੇ ਬਣਾਇਆ ਗਿਆ - ਜਵਾਬ ਪਹਿਲਾਂ ਦਿੱਤੇ ਜਾ ਸਕਦੇ ਸਨ," ਵਿਰੋਧੀ ਧਿਰ ਨੇ ਕੀਤਾ ਸਰਕਾਰ 'ਤੇ ਹਮਲਾ

ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਦੀ ਮਰਿਆਦਾ ਭੰਗ ਕਰਨ ਵਾਲੇ ਗੁਰਸਿਮਰਨ ਮੰਡ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ-ਖਾਲਸਾ

ਕਰਤਾਰਪੁਰ ਲਾਂਘਾ ਸੁਰੱਖਿਆ ਕਾਰਨਾਂ ਕਰਕੇ ਬੰਦ ਤਾਂ ਅਮਰਨਾਥ ਯਾਤਰਾ ਕਿਉਂ ਜਾਰੀ.?—ਸਿਮਰਨਜੀਤ ਸਿੰਘ ਮਾਨ

ਅਕਾਲ ਅਕੈਡਮੀ ਭੜਾਣਾਂ ਦੇ ਵਿਦਿਆਰਥੀਆਂ ਨੇ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਕੀਤਾ ਵਿਦਿਅਕ ਦੌਰਾ