BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੁਖਬੀਰ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 13, 2026 07:50 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਗੁਰੂ ਘਰਾਂ ਅੰਦਰ ਅਜਿਹੇ ਹਮਲੇ ਕਰਨਾ ਗੁਰਮਰਿਆਦਾ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਸਿਆਸੀ ਮਤਭੇਦ ਆਪਣੀ ਥਾਂ ਹਨ, ਪਰ ਕਿਸੇ ਵਿਅਕਤੀ ’ਤੇ ਜਾਨਲੇਵਾ ਹਮਲਾ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਮੰਨਿਆ ਕਿ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਬਾਦਲ ਸਰਕਾਰ ਅਤੇ ਬਾਦਲ ਪਰਿਵਾਰ ਪ੍ਰਤੀ ਲੋਕਾਂ ਵਿੱਚ ਰੋਸ ਹੈ, ਪਰ ਇਸ ਰੋਸ ਦਾ ਪ੍ਰਗਟਾਵਾ ਹਿੰਸਕ ਢੰਗ ਨਾਲ ਕਰਨਾ ਵਾਜਬ ਨਹੀਂ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਸਿਆਸੀ ਆਗੂ ਹਨ ਅਤੇ ਲੋਕਾਂ ਕੋਲ ਚੋਣਾਂ ਦੌਰਾਨ ਵੋਟ ਦੀ ਤਾਕਤ ਰਾਹੀਂ ਆਪਣੇ ਰੋਸ ਦਾ ਪ੍ਰਗਟਾਵਾ ਕਰਨ ਦਾ ਲੋਕਤੰਤਰਿਕ ਹੱਕ ਹੈ; ਕਿਸੇ ਦੀ ਜਾਨ ਲੈ ਕੇ ਜਾਂ ਜਾਨਲੇਵਾ ਹਮਲਾ ਕਰਕੇ ਸਿਆਸੀ ਵਿਰੋਧ ਜਤਾਉਣਾ ਸਹੀ ਨਹੀਂ। ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਦੂਜੀ ਵਾਰ ਹੋਏ ਇਸ ਹਮਲੇ ਤੋਂ ਸਬਕ ਲੈਂਦਿਆਂ ਆਪਣੀਆਂ ਪਿਛਲੀਆਂ ਗਲਤੀਆਂ ਦੀ ਸਮੀਖਿਆ ਕਰਨੀ ਅਤੇ ਸੰਗਤ ਤੇ ਲੋਕਾਂ ਦੇ ਰੋਸ ਦੇ ਕਾਰਨਾਂ ਨੂੰ ਸਮਝਦਿਆਂ ਆਪਣੇ ਅੰਦਰ ਸੁਧਾਰ ਲਿਆਉਣ ਲਈ ਯਤਨ ਕਰਨੇ ਚਾਹੀਦੇ ਹਨ।

Have something to say? Post your comment

 
 
 
 

ਨੈਸ਼ਨਲ

15 ਅਗਸਤ ਦੇ ਜਸ਼ਨਾਂ ਹੇਠ ਦੱਬਿਆ ਸਿੱਖ ਕੌਮ ਦਾ ਦਰਦ, ਜ਼ਖ਼ਮ ਅੱਜ ਵੀ ਇਨਸਾਫ਼ ਦੀ ਉਡੀਕ ’ਚ: ਜਥੇਦਾਰ ਰੇਸ਼ਮ ਸਿੰਘ ਬੱਬਰ

ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵੱਲੋਂ ਸਖ਼ਤ ਨਿਖੇਧੀ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ: ਪਰਮਜੀਤ ਸਿੰਘ ਸਰਨਾ

ਸੁਖਬੀਰ ਬਾਦਲ ’ਤੇ ਹਮਲਾ ਹਰ ਪੱਖ ਤੋਂ ਡੂੰਘੀ ਜਾਂਚ ਦੀ ਲੋੜ: ਭਾਈ ਰਤਿੰਦਰ ਸਿੰਘ ਇੰਦੌਰ

ਸੰਤ ਬਾਬਾ ਅਤਰ ਸਿੰਘ ਦੇ ਜਨਮ ਅਸਥਾਨ ’ਤੇ ‘ਕੌਰਨਾਮਾ-3’ ਸ਼ਹੀਦ ਬੀਬੀਆਂ ਦੇ ਵਾਰਸਾਂ ਨੂੰ ਕੀਤੀਆਂ ਭੇਂਟ

ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ 13 ਅਗਸਤ ਨੂੰ ਤਿਰੰਗਾ ਯਾਤਰਾ ਦਾ ਐਲਾਨ ਕੀਤਾ, ਲੋਕਾਂ ਨੂੰ ਟਰੈਕਟਰਾਂ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ

"ਡੈੱਡਲਾਕ ਜਾਣਕੇ ਬਣਾਇਆ ਗਿਆ - ਜਵਾਬ ਪਹਿਲਾਂ ਦਿੱਤੇ ਜਾ ਸਕਦੇ ਸਨ," ਵਿਰੋਧੀ ਧਿਰ ਨੇ ਕੀਤਾ ਸਰਕਾਰ 'ਤੇ ਹਮਲਾ

ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਦੀ ਮਰਿਆਦਾ ਭੰਗ ਕਰਨ ਵਾਲੇ ਗੁਰਸਿਮਰਨ ਮੰਡ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ-ਖਾਲਸਾ

ਕਰਤਾਰਪੁਰ ਲਾਂਘਾ ਸੁਰੱਖਿਆ ਕਾਰਨਾਂ ਕਰਕੇ ਬੰਦ ਤਾਂ ਅਮਰਨਾਥ ਯਾਤਰਾ ਕਿਉਂ ਜਾਰੀ.?—ਸਿਮਰਨਜੀਤ ਸਿੰਘ ਮਾਨ

ਅਕਾਲ ਅਕੈਡਮੀ ਭੜਾਣਾਂ ਦੇ ਵਿਦਿਆਰਥੀਆਂ ਨੇ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਕੀਤਾ ਵਿਦਿਅਕ ਦੌਰਾ