BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਨੈਸ਼ਨਲ

ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵੱਲੋਂ ਸਖ਼ਤ ਨਿਖੇਧੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 13, 2026 08:52 PM

ਨਵੀਂ ਦਿੱਲੀ-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਅਤੇ ਸਮੁੱਚੀ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਗੁਰੂ ਘਰ ਸ਼ਾਂਤੀ, ਸ਼ਰਧਾ ਅਤੇ ਭਾਈਚਾਰੇ ਦੇ ਪਵਿੱਤਰ ਅਸਥਾਨ ਹਨ, ਜਿੱਥੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਜਾਨਲੇਵਾ ਹਮਲੇ ਲਈ ਕੋਈ ਥਾਂ ਨਹੀਂ। ਸਰਦਾਰ ਸੋਹੀ ਨੇ ਕਿਹਾ ਕਿ ਸਿਆਸੀ ਜਾਂ ਹੋਰ ਮੁੱਦਿਆਂ ਨੂੰ ਲੈ ਕੇ ਕਿਸੇ ਵਿਅਕਤੀ ਜਾਂ ਆਗੂ ਨਾਲ ਮਤਭੇਦ ਅਤੇ ਨਾਰਾਜ਼ਗੀ ਹੋ ਸਕਦੀ ਹੈ, ਪਰ ਵਿਰੋਧ ਪ੍ਰਗਟ ਕਰਨ ਲਈ ਹਿੰਸਾ ਦਾ ਰਾਹ ਅਪਣਾਉਣਾ ਕਦਾਚਿਤ ਉਚਿਤ ਨਹੀਂ ਅਤੇ ਲੋਕਤੰਤਰ ਵਿੱਚ ਮਤਭੇਦਾਂ ਦਾ ਹੱਲ ਸੰਵਿਧਾਨਕ ਤੇ ਸ਼ਾਂਤਮਈ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਸਮਾਜ ਲਈ ਚਿੰਤਾ ਦਾ ਵਿਸ਼ਾ ਹਨ ਅਤੇ ਗੁਰਧਾਮਾਂ ਦੀ ਪਵਿੱਤਰਤਾ ਤੇ ਮਰਿਆਦਾ ਕਾਇਮ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਨੇ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਮੁੜ ਵਾਪਰਣ ਤੋਂ ਰੋਕਣ ਲਈ ਢੁਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ।

Have something to say? Post your comment

 
 
 
 

ਨੈਸ਼ਨਲ

15 ਅਗਸਤ ਦੇ ਜਸ਼ਨਾਂ ਹੇਠ ਦੱਬਿਆ ਸਿੱਖ ਕੌਮ ਦਾ ਦਰਦ, ਜ਼ਖ਼ਮ ਅੱਜ ਵੀ ਇਨਸਾਫ਼ ਦੀ ਉਡੀਕ ’ਚ: ਜਥੇਦਾਰ ਰੇਸ਼ਮ ਸਿੰਘ ਬੱਬਰ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ: ਪਰਮਜੀਤ ਸਿੰਘ ਸਰਨਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੁਖਬੀਰ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ਸੁਖਬੀਰ ਬਾਦਲ ’ਤੇ ਹਮਲਾ ਹਰ ਪੱਖ ਤੋਂ ਡੂੰਘੀ ਜਾਂਚ ਦੀ ਲੋੜ: ਭਾਈ ਰਤਿੰਦਰ ਸਿੰਘ ਇੰਦੌਰ

ਸੰਤ ਬਾਬਾ ਅਤਰ ਸਿੰਘ ਦੇ ਜਨਮ ਅਸਥਾਨ ’ਤੇ ‘ਕੌਰਨਾਮਾ-3’ ਸ਼ਹੀਦ ਬੀਬੀਆਂ ਦੇ ਵਾਰਸਾਂ ਨੂੰ ਕੀਤੀਆਂ ਭੇਂਟ

ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ 13 ਅਗਸਤ ਨੂੰ ਤਿਰੰਗਾ ਯਾਤਰਾ ਦਾ ਐਲਾਨ ਕੀਤਾ, ਲੋਕਾਂ ਨੂੰ ਟਰੈਕਟਰਾਂ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ

"ਡੈੱਡਲਾਕ ਜਾਣਕੇ ਬਣਾਇਆ ਗਿਆ - ਜਵਾਬ ਪਹਿਲਾਂ ਦਿੱਤੇ ਜਾ ਸਕਦੇ ਸਨ," ਵਿਰੋਧੀ ਧਿਰ ਨੇ ਕੀਤਾ ਸਰਕਾਰ 'ਤੇ ਹਮਲਾ

ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਦੀ ਮਰਿਆਦਾ ਭੰਗ ਕਰਨ ਵਾਲੇ ਗੁਰਸਿਮਰਨ ਮੰਡ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ-ਖਾਲਸਾ

ਕਰਤਾਰਪੁਰ ਲਾਂਘਾ ਸੁਰੱਖਿਆ ਕਾਰਨਾਂ ਕਰਕੇ ਬੰਦ ਤਾਂ ਅਮਰਨਾਥ ਯਾਤਰਾ ਕਿਉਂ ਜਾਰੀ.?—ਸਿਮਰਨਜੀਤ ਸਿੰਘ ਮਾਨ

ਅਕਾਲ ਅਕੈਡਮੀ ਭੜਾਣਾਂ ਦੇ ਵਿਦਿਆਰਥੀਆਂ ਨੇ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਕੀਤਾ ਵਿਦਿਅਕ ਦੌਰਾ