BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਨੈਸ਼ਨਲ

15 ਅਗਸਤ ਦੇ ਜਸ਼ਨਾਂ ਹੇਠ ਦੱਬਿਆ ਸਿੱਖ ਕੌਮ ਦਾ ਦਰਦ, ਜ਼ਖ਼ਮ ਅੱਜ ਵੀ ਇਨਸਾਫ਼ ਦੀ ਉਡੀਕ ’ਚ: ਜਥੇਦਾਰ ਰੇਸ਼ਮ ਸਿੰਘ ਬੱਬਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 13, 2026 08:54 PM

ਨਵੀਂ ਦਿੱਲੀ - 15 ਅਗਸਤ ਸਿੱਖਾਂ ਲਈ ਆਜ਼ਾਦੀ ਦਾ ਦਿਹਾੜਾ ਨਹੀਂ, ਸਗੋਂ ਵੰਡ ਦੇ ਉਜਾੜੇ, ਕਤਲੇਆਮ ਅਤੇ ਕੌਮ ਨਾਲ ਹੋਏ ਇਤਿਹਾਸਕ ਵਿਤਕਰੇ ਦੀ ਯਾਦ ਦਾ ਦਿਨ ਹੈ। ਜਥੇਦਾਰ ਰੇਸ਼ਮ ਸਿੰਘ ਬੱਬਰ ਜਰਮਨੀ ਦੇ ਨਾਲ ਭਾਈ ਰਜਿੰਦਰ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਪ੍ਰਗਟ ਸਿੰਘ ਬੱਬਰ ਅਤੇ ਭਾਈ ਦਲਜੀਤ ਸਿੰਘ ਬੱਬਰ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਵੰਡ ਸਮੇਂ ਲੱਖਾਂ ਸਿੱਖਾਂ ਨੂੰ ਕਤਲੇਆਮ, ਘਰ-ਬਾਰ ਛੱਡਣ ਅਤੇ ਭਾਰੀ ਮਾਲੀ ਨੁਕਸਾਨ ਦਾ ਦਰਦ ਸਹਿਣਾ ਪਿਆ। ਇਸ ਤੋਂ ਬਾਅਦ ਭਾਰਤੀ ਹਕੂਮਤ ਦੀਆਂ ਨੀਤੀਆਂ ਅਤੇ ਸਿੱਖਾਂ ਨਾਲ ਹੋਏ ਵਿਤਕਰੇ ਨੇ ਇਹ ਸਵਾਲ ਹੋਰ ਗੰਭੀਰ ਕੀਤਾ ਕਿ ਜਿਸ ਆਜ਼ਾਦੀ ਦੇ ਜਸ਼ਨ ਮਨਾਏ ਜਾਂਦੇ ਹਨ, ਉਸ ਆਜ਼ਾਦੀ ਵਿੱਚ ਸਿੱਖ ਕੌਮ ਲਈ ਇਨਸਾਫ਼ ਅਤੇ ਬਰਾਬਰੀ ਕਿੱਥੇ ਹੈ? ਉਨ੍ਹਾਂ ਕਿਹਾ ਕਿ ਤਿਰੰਗੇ ਦੀ ਛਾਂ ਹੇਠ ਹੀ 1984 ਵਿੱਚ ਸਿੱਖਾਂ ਦਾ ਕਤਲੇਆਮ ਹੋਇਆ, ਦੁੱਧ ਚੁੰਘਦੇ ਬੱਚਿਆਂ ਤੱਕ ਨੂੰ ਕੋਹ-ਕੋਹ ਕੇ ਮਾਰਿਆ ਗਿਆ ਅਤੇ ਸਿੱਖਾਂ ਦੇ ਗਲਾਂ ਵਿੱਚ ਟਾਇਰ ਪਾ ਕੇ ਜ਼ਿੰਦਾ ਸਾੜਨ ਵਰਗੀਆਂ ਦਿਲ ਦਹਿਲਾ ਦੇਣ ਵਾਲੀਆਂ ਘਟਨਾਵਾਂ ਵਾਪਰੀਆਂ। ਫਿਰ ਜਿਸ ਕੌਮ ਨੇ ਆਪਣੇ ਘਰਾਂ ਵਿੱਚ ਮਾਤਮ ਦੇਖਿਆ ਹੋਵੇ, ਉਹ 15 ਅਗਸਤ ਦੇ ਸਰਕਾਰੀ ਜਸ਼ਨਾਂ ਨੂੰ ਆਪਣੀ ਆਜ਼ਾਦੀ ਦਾ ਜਸ਼ਨ ਕਿਵੇਂ ਮੰਨੇ.? ਜਥੇਦਾਰ ਰੇਸ਼ਮ ਸਿੰਘ ਬੱਬਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੇਤ ਗੁਰਧਾਮਾਂ ਉੱਤੇ ਫੌਜੀ ਹਮਲਾ, ਬੇਗੁਨਾਹ ਸਿੱਖਾਂ ਦਾ ਕਤਲੇਆਮ, ਬੀਬੀਆਂ ਨਾਲ ਹੋਈਆਂ ਜ਼ਿਆਦਤੀਆਂ ਅਤੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲਗਾਤਾਰ ਅਣਗੌਲਿਆ ਕਰਨਾ ਸਿਰਫ਼ ਬੀਤੇ ਸਮੇਂ ਦੀਆਂ ਘਟਨਾਵਾਂ ਨਹੀਂ, ਸਗੋਂ ਅੱਜ ਵੀ ਸਿੱਖ ਕੌਮ ਦੇ ਸਾਹਮਣੇ ਖੜ੍ਹੇ ਇਨਸਾਫ਼ ਦੇ ਸਵਾਲ ਹਨ। ਉਨ੍ਹਾਂ ਕਿਹਾ ਕਿ ਜਦੋਂ ਕੌਮ ਦੇ ਜ਼ਖ਼ਮਾਂ ’ਤੇ ਇਨਸਾਫ਼ ਦੀ ਮਰਹਮ ਨਹੀਂ ਲੱਗਦੀ, ਤਾਂ ਜਸ਼ਨਾਂ ਦੀ ਚਮਕ ਉਨ੍ਹਾਂ ਜ਼ਖ਼ਮਾਂ ਨੂੰ ਹੋਰ ਉਜਾਗਰ ਕਰਦੀ ਹੈ। ਇਸੇ ਕਰਕੇ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਵੱਲੋਂ 15 ਅਗਸਤ ਨੂੰ ਭਾਰਤੀ ਅੰਬੈਸੀਆਂ ਅਤੇ ਕੌਂਸਲੇਟਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਦੁਨੀਆ ਸਾਹਮਣੇ ਸਿੱਖ ਕੌਮ ਦੇ ਹੱਕਾਂ ਅਤੇ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਦੀ ਆਵਾਜ਼ ਬੁਲੰਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਭਵਿੱਖ ਕਿਸੇ ਸਰਕਾਰੀ ਜਸ਼ਨ ਦੀ ਮੋਹਤਾਜ ਨਹੀਂ, ਸਗੋਂ ਆਪਣੇ ਹੱਕਾਂ, ਆਪਣੀ ਪਛਾਣ ਅਤੇ ਆਪਣੇ ਸਿਆਸੀ ਭਵਿੱਖ ਬਾਰੇ ਫੈਸਲਾ ਕਰਨ ਦੇ ਅਧਿਕਾਰ ਨਾਲ ਜੁੜਿਆ ਹੋਇਆ ਹੈ। ਖਾਲਿਸਤਾਨ ਦੀ ਸਥਾਪਤੀ ਲਈ ਚੱਲ ਰਹੇ ਸੰਘਰਸ਼ ਨੂੰ ਇਸੇ ਕੌਮੀ ਅਧਿਕਾਰ ਅਤੇ ਸਿਆਸੀ ਆਜ਼ਾਦੀ ਦੀ ਮੰਗ ਦਾ ਪ੍ਰਗਟਾਵਾ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਿੰਘਾਂ, ਸਿੰਘਣੀਆਂ, ਬਜ਼ੁਰਗਾਂ ਅਤੇ ਬੱਚਿਆਂ ਨੇ ਇਸ ਸੰਘਰਸ਼ ਦੀ ਕੀਮਤ ਆਪਣੀਆਂ ਜਾਨਾਂ ਦੇ ਕੇ ਅਦਾ ਕੀਤੀ, ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਭੁੱਲ ਕੇ ਕੌਮ ਆਪਣੀ ਮੰਜ਼ਿਲ ਤੱਕ ਨਹੀਂ ਪਹੁੰਚ ਸਕਦੀ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਨੂੰ ਕੇਸਰੀ ਸਲਾਮ ਕਰਦਿਆਂ ਆਪਣੇ ਕੌਮੀ ਹੱਕਾਂ ਪ੍ਰਤੀ ਜਾਗਰੂਕ ਹੋਵੇ ਅਤੇ ਸ਼ਾਂਤਮਈ ਤੇ ਲੋਕਤੰਤਰਿਕ ਢੰਗ ਨਾਲ ਆਪਣੀ ਆਵਾਜ਼ ਨੂੰ ਹੋਰ ਤਾਕਤਵਰ ਬਣਾਏ।

Have something to say? Post your comment

 
 
 
 

ਨੈਸ਼ਨਲ

ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵੱਲੋਂ ਸਖ਼ਤ ਨਿਖੇਧੀ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ: ਪਰਮਜੀਤ ਸਿੰਘ ਸਰਨਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੁਖਬੀਰ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ਸੁਖਬੀਰ ਬਾਦਲ ’ਤੇ ਹਮਲਾ ਹਰ ਪੱਖ ਤੋਂ ਡੂੰਘੀ ਜਾਂਚ ਦੀ ਲੋੜ: ਭਾਈ ਰਤਿੰਦਰ ਸਿੰਘ ਇੰਦੌਰ

ਸੰਤ ਬਾਬਾ ਅਤਰ ਸਿੰਘ ਦੇ ਜਨਮ ਅਸਥਾਨ ’ਤੇ ‘ਕੌਰਨਾਮਾ-3’ ਸ਼ਹੀਦ ਬੀਬੀਆਂ ਦੇ ਵਾਰਸਾਂ ਨੂੰ ਕੀਤੀਆਂ ਭੇਂਟ

ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ 13 ਅਗਸਤ ਨੂੰ ਤਿਰੰਗਾ ਯਾਤਰਾ ਦਾ ਐਲਾਨ ਕੀਤਾ, ਲੋਕਾਂ ਨੂੰ ਟਰੈਕਟਰਾਂ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ

"ਡੈੱਡਲਾਕ ਜਾਣਕੇ ਬਣਾਇਆ ਗਿਆ - ਜਵਾਬ ਪਹਿਲਾਂ ਦਿੱਤੇ ਜਾ ਸਕਦੇ ਸਨ," ਵਿਰੋਧੀ ਧਿਰ ਨੇ ਕੀਤਾ ਸਰਕਾਰ 'ਤੇ ਹਮਲਾ

ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਦੀ ਮਰਿਆਦਾ ਭੰਗ ਕਰਨ ਵਾਲੇ ਗੁਰਸਿਮਰਨ ਮੰਡ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ-ਖਾਲਸਾ

ਕਰਤਾਰਪੁਰ ਲਾਂਘਾ ਸੁਰੱਖਿਆ ਕਾਰਨਾਂ ਕਰਕੇ ਬੰਦ ਤਾਂ ਅਮਰਨਾਥ ਯਾਤਰਾ ਕਿਉਂ ਜਾਰੀ.?—ਸਿਮਰਨਜੀਤ ਸਿੰਘ ਮਾਨ

ਅਕਾਲ ਅਕੈਡਮੀ ਭੜਾਣਾਂ ਦੇ ਵਿਦਿਆਰਥੀਆਂ ਨੇ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਕੀਤਾ ਵਿਦਿਅਕ ਦੌਰਾ