BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਪੰਜਾਬ

ਸੁਖਬੀਰ ਬਾਦਲ ’ਤੇ ਹਮਲਾ ਨਿੰਦਣਯੋਗ : ਛੀਨਾ

ਕੌਮੀ ਮਾਰਗ ਬਿਊਰੋ | August 13, 2026 09:26 PM


ਅੰਮ੍ਰਿਤਸਰ-ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੇੜੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਜਾਂ ਨਾਗਰਿਕ ’ਤੇ ਹਿੰਸਕ ਹਮਲਾ ਲੋਕਤੰਤਰ ਅਤੇ ਸਮਾਜਿਕ ਸ਼ਾਂਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅੱਜ ਦੇ ਹਮਲੇ ’ਚ ਬਾਦਲ ਦੇ ਹੱਥ ’ਤੇ ਸੱਟ ਲੱਗਣ ਦੀ ਰਿਪੋਰਟ ਹੈ ਅਤੇ ਸੁਰੱਖਿਆ ਕਰਮੀ ਵੀ ਜ਼ਖ਼ਮੀ ਹੋਇਆ ਹੈ।
ਸ: ਛੀਨਾ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਹੈ। ਅਜਿਹੀਆਂ ਥਾਵਾਂ ’ਤੇ ਹਿੰਸਾ ਦੀ ਕੋਈ ਵੀ ਘਟਨਾ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਜਾਂ ਵਿਚਾਰਧਾਰਕ ਮਤਭੇਦ ਆਪਣੀ ਥਾਂ ਹਨ, ਪਰ ਕਿਸੇ ਵੀ ਮਸਲੇ ਦਾ ਹੱਲ ਹਿੰਸਾ ਨਹੀਂ ਹੋ ਸਕਦਾ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਮਲੇ ਦੇ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਹਮਲੇ ਪਿੱਛੇ ਅਸਲ ਕਾਰਨਾਂ ਅਤੇ ਕਿਸੇ ਸਾਜ਼ਿਸ਼ ਦੀ ਸੰਭਾਵਨਾ ਸਮੇਤ ਹਰ ਪਹਿਲੂ ਦੀ ਨਿਰਪੱਖ ਜਾਂਚ ਕੀਤੀ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਇਸ ਸਬੰਧੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ ਫੜਨਵੀਸ ਵੱਲੋਂ ਵੀ ਜਾਂਚ ਦੇ ਹੁਕਮ ਦਿੱਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਸ: ਛੀਨਾ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਅਮਨ-ਸ਼ਾਂਤੀ ਨੂੰ ਹਰ ਕੀਮਤ ’ਤੇ ਕਾਇਮ ਰੱਖਣਾ ਜ਼ਰੂਰੀ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦਿਆਂ ਕਿਹਾ ਕਿ ਲੋਕਤੰਤਰ ’ਚ ਹਰ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ ਅਤੇ ਹਿੰਸਾ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ।

Have something to say? Post your comment

 
 
 
 

ਪੰਜਾਬ

ਗੁਰੂ ਘਰ ਵਿੱਚ ਨਤਮਸਤਕ ਹੋਣ ਵਾਲੇ ਕਿਸੇ ਵਿਅਕਤੀ 'ਤੇ ਹਮਲਾ ਹੋਣਾ ਅਤਿਅੰਤ ਨਿੰਦਾਯੋਗ- ਅਕਾਲੀ ਦਲ ਪੁਨਰ-ਸੁਰਜੀਤ

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਵੰਦੇ ਮਾਤਰਮ" ਸੰਬੰਧੀ ਫਾਸ਼ੀਵਾਦੀ ਬਿੱਲ 'ਤੇ ਮੋਹਰ ਲਾਉਣਾ ਘੱਟ-ਗਿਣਤੀਆਂ 'ਤੇ ਸਿੱਧਾ ਹਮਲਾ ਅਤੇ ਸੰਵਿਧਾਨ ਦੇ ਉਲਟ: ਸੀਪੀਆਈ ਐੱਮਐੱਲ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸਖ਼ਤ ਨਿੰਦਾ

ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀ

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿੱਚ ਬੱਸਾਂ ਨੂੰ ਦਿਖਾਈ ਹਰੀ ਝੰਡੀ