BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਨੈਸ਼ਨਲ

ਸਦਰ ਬਾਜ਼ਾਰ ਵਿੱਚ ਤਿਰੰਗਾ ਮਾਰਚ, ਰਾਸ਼ਟਰਭਗਤੀ ਦੇ ਰੰਗ ਵਿੱਚ ਰੰਗਿਆ ਬਾਜ਼ਾਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 14, 2026 08:35 PM

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਤਿਰੰਗਾ” ਅਭਿਆਨ ਤੋਂ ਪ੍ਰੇਰਿਤ ਹੋ ਕੇ ਸਦਰ ਬਾਜ਼ਾਰ ਬਾਰੀ ਮਾਰਕੀਟ ਟ੍ਰੇਡਸ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੀਨੀਅਰ ਵਪਾਰੀ ਆਗੂ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਇਕ ਮਾਰਚ ਕੱਢਿਆ ਗਿਆ। ਕਤੁਬ ਰੋਡ, ਤੇਲੀਵਾੜਾ ਚੌਕ ਤੋਂ ਸ਼ੁਰੂ ਹੋਇਆ ਇਹ ਮਾਰਚ ਸਦਰ ਬਾਜ਼ਾਰ ਮੇਨ ਮਾਰਕੀਟ ਅਤੇ ਕਤੁਬ ਰੋਡ ਚੌਕ ਤੋਂ ਹੁੰਦਾ ਹੋਇਆ 12 ਟੂਟੀ ਚੌਕ ਵਿਖੇ ਸਮਾਪਤ ਹੋਇਆ। ਸੈਂਕੜੇ ਵਪਾਰੀਆਂ, ਨੌਜਵਾਨਾਂ ਅਤੇ ਸਥਾਨਕ ਨਾਗਰਿਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਢੋਲ-ਨਗਾੜਿਆਂ, ਦੇਸ਼ਭਗਤੀ ਦੇ ਗੀਤਾਂ, ਵੰਦੇ ਮਾਤਰਮ ਅਤੇ “ਇਨਕਲਾਬ ਜ਼ਿੰਦਾਬਾਦ” ਦੇ ਨਾਅਰਿਆਂ ਨਾਲ ਸਾਰਾ ਬਾਜ਼ਾਰ ਗੂੰਜ ਉੱਠਿਆ। ਥਾਂ-ਥਾਂ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਮਾਰਚ ਦਾ ਸਵਾਗਤ ਕੀਤਾ। ਇਸ ਮੌਕੇ ਪਰਮਜੀਤ ਸਿੰਘ ਪੰਮਾ ਨੇ ਦਸਿਆ ਕਿ ਸਦਰ ਬਾਜ਼ਾਰ ਦੇ ਵਪਾਰੀਆਂ ਵੱਲੋਂ ਜਿਸ ਉਤਸ਼ਾਹ ਨਾਲ ਮਾਰਚ ਵਿੱਚ ਹਿੱਸਾ ਲਿਆ ਗਿਆ, ਉਸ ਨੇ ਦੇਸ਼ਪ੍ਰੇਮ ਅਤੇ ਰਾਸ਼ਟਰੀ ਗੌਰਵ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਹੈ। ਪੂਰੇ ਸਦਰ ਬਾਜ਼ਾਰ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ, ਜਿਸ ਕਾਰਨ ਬਾਜ਼ਾਰ ਦੇਸ਼ਭਗਤੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਮਾਰਚ ਵਿੱਚ ਫੈਸਟਾ ਦੇ ਪ੍ਰਧਾਨ ਰਾਕੇਸ਼ ਕੁਮਾਰ ਯਾਦਵ, ਕਨਫੈਡਰੇਸ਼ਨ ਆਫ਼ ਸਦਰ ਬਾਜ਼ਾਰ ਟ੍ਰੇਡਰਜ਼ ਐਸੋਸੀਏਸ਼ਨ ਦੇ ਮਹਾਸਚਿਵ ਦੇਵਰਾਜ ਬਵੇਜਾ, ਪਵਨ ਖੰਡੇਲਵਾਲ, ਕਮਲ ਕੁਮਾਰ, ਦੀਪਕ ਮਿੱਤਲ ਤੋਂ ਇਲਾਵਾ ਦਵਿੰਦਰ ਜੈਨ, ਜਸਵਿੰਦਰ ਸਿੰਘ, ਵਰਿੰਦਰ ਅਰੋੜਾ, ਭੁਪਿੰਦਰ ਸਿੰਘ, ਹਰਜੀਤ ਸਿੰਘ ਛਾਬੜਾ ਸਮੇਤ ਵੱਡੀ ਗਿਣਤੀ ਵਿੱਚ ਵਪਾਰੀ ਆਗੂ ਅਤੇ ਮੈਂਬਰ ਮੌਜੂਦ ਰਹੇ।

Have something to say? Post your comment

 
 
 
 

ਨੈਸ਼ਨਲ

ਵੜਿੰਗ ਵੱਲੋਂ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਨਿੰਦਾ

ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ ਗਵਰਨਰ ਹਾਊਸ ਦੇ ਘਿਰਾਓ ਦੀ ਹਮਾਇਤ ਕੀਤੀ ਪੰਥਕ ਜਥੇਬੰਦੀਆਂ ਨੇ

ਗੁਰੂਘਰ ’ਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ, ਸੁਰੱਖਿਆ ਨੂੰ ਚੁਣੌਤੀ; ਹਮਲੇ ਪਿੱਛੇ ਦੀ ਸਾਜ਼ਿਸ਼ ਬੇਨਕਾਬ ਹੋਵੇ: ਸੰਤ ਮੀਤ ਸਿੰਘ

ਨਾਂਦੇੜ ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ—ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਅੱਗੇ ਨਹੀਂ ਝੁਕਾਂਗੇ

ਗੁਰੂਘਰ ਦੀ ਪਵਿੱਤਰਤਾ ਭੰਗ ਕਰਕੇ ਹਿੰਸਾ ਫੈਲਾਉਣ ਵਾਲੀਆਂ ਤਾਕਤਾਂ ਬਖ਼ਸ਼ਣਯੋਗ ਨਹੀਂ; ਮਹਾਰਾਸ਼ਟਰ ਸਰਕਾਰ ਕਰਵਾਏ ਉੱਚ-ਪੱਧਰੀ ਜਾਂਚ: ਵੀਰਜੀ

15 ਅਗਸਤ ਦੇ ਜਸ਼ਨਾਂ ਹੇਠ ਦੱਬਿਆ ਸਿੱਖ ਕੌਮ ਦਾ ਦਰਦ, ਜ਼ਖ਼ਮ ਅੱਜ ਵੀ ਇਨਸਾਫ਼ ਦੀ ਉਡੀਕ ’ਚ: ਜਥੇਦਾਰ ਰੇਸ਼ਮ ਸਿੰਘ ਬੱਬਰ

ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵੱਲੋਂ ਸਖ਼ਤ ਨਿਖੇਧੀ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ: ਪਰਮਜੀਤ ਸਿੰਘ ਸਰਨਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੁਖਬੀਰ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ਸੁਖਬੀਰ ਬਾਦਲ ’ਤੇ ਹਮਲਾ ਹਰ ਪੱਖ ਤੋਂ ਡੂੰਘੀ ਜਾਂਚ ਦੀ ਲੋੜ: ਭਾਈ ਰਤਿੰਦਰ ਸਿੰਘ ਇੰਦੌਰ