BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਨੈਸ਼ਨਲ

ਗੁਰੂਘਰ ’ਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ, ਸੁਰੱਖਿਆ ਨੂੰ ਚੁਣੌਤੀ; ਹਮਲੇ ਪਿੱਛੇ ਦੀ ਸਾਜ਼ਿਸ਼ ਬੇਨਕਾਬ ਹੋਵੇ: ਸੰਤ ਮੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 14, 2026 08:37 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਨੇੜੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਬਾਹਰ ਨਿਕਲਦਿਆਂ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਵਾਰਡ ਨੰਬਰ 32 ਜਨਕਪੁਰੀ ਤੋਂ ਸ਼੍ਰੋਮਣੀ ਅਕਾਲੀ ਦਲ–ਦਿੱਲੀ ਇਕਾਈ ਦੇ ਚੋਣ ਉਮੀਦਵਾਰ ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਗੁਰੂਘਰ ਦੀ ਹੱਦ ਵਿੱਚ ਵਾਪਰੀ ਇਹ ਘਟਨਾ ਕਿਸੇ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਤੱਕ ਸੀਮਤ ਨਹੀਂ, ਬਲਕਿ ਗੁਰੂਘਰਾਂ ਦੀ ਪਵਿੱਤਰਤਾ, ਸਿੱਖ ਮਰਿਆਦਾ ਅਤੇ ਸੰਗਤ ਦੀ ਸੁਰੱਖਿਆ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਗੁਰੂਘਰ ਅਮਨ ਅਤੇ ਸਰਬੱਤ ਦੇ ਭਲੇ ਦੇ ਕੇਂਦਰ ਹਨ, ਇਨ੍ਹਾਂ ਨੂੰ ਨਿੱਜੀ ਜਾਂ ਸਿਆਸੀ ਰੰਜਿਸ਼ਾਂ ਲਈ ਹਿੰਸਾ ਦਾ ਮੈਦਾਨ ਬਣਾਉਣਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਇਸ ਘਟਨਾ ਨੂੰ ਆਮ ਕਾਨੂੰਨੀ ਮਾਮਲਾ ਸਮਝਣ ਦੀ ਬਜਾਏ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਏ। ਉਨ੍ਹਾਂ ਕਿਹਾ ਕਿ ਸਿਰਫ਼ ਹਮਲਾਵਰ ਨੂੰ ਫੜ ਲੈਣਾ ਕਾਫ਼ੀ ਨਹੀਂ; ਇਹ ਵੀ ਸਾਹਮਣੇ ਆਉਣਾ ਚਾਹੀਦਾ ਹੈ ਕਿ ਹਮਲੇ ਦੀ ਮਨਸ਼ਾ ਕੀ ਸੀ, ਸੁਰੱਖਿਆ ਪ੍ਰਬੰਧਾਂ ਵਿੱਚ ਕਿੱਥੇ ਕਮੀ ਰਹੀ ਅਤੇ ਕੀ ਇਸ ਪਿੱਛੇ ਕਿਸੇ ਹੋਰ ਵਿਅਕਤੀ ਜਾਂ ਤਾਕਤ ਦੀ ਕੋਈ ਭੂਮਿਕਾ ਸੀ। ਜੇਕਰ ਹਮਲਾ ਯੋਜਨਾਬੱਧ ਸੀ ਜਾਂ ਕਿਸੇ ਨੇ ਇਸ ਲਈ ਉਕਸਾਇਆ ਹੈ ਤਾਂ ਸਾਜ਼ਿਸ਼ ਦੀ ਹਰ ਕੜੀ ਬੇਨਕਾਬ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਗੁਰੂਘਰਾਂ ਦੀ ਮਰਿਆਦਾ ਨਾਲ ਖਿਲਵਾੜ ਅਤੇ ਪੰਥਕ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਕਿਸਮ ਦੀ ਲਾਪਰਵਾਹੀ ਸਵੀਕਾਰ ਨਹੀਂ ਕਰੇਗੀ। ਮਹਾਰਾਸ਼ਟਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਜਾਂਚ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਕੇ ਸੱਚਾਈ ਸੰਗਤ ਸਾਹਮਣੇ ਰੱਖੇ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇ। ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ–ਦਿੱਲੀ ਇਕਾਈ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾਉਂਦੀ ਰਹੇਗੀ ਅਤੇ ਗੁਰੂਘਰਾਂ ਦੀ ਪਵਿੱਤਰਤਾ, ਸਿੱਖ ਮਰਿਆਦਾ ਅਤੇ ਸੰਗਤ ਦੀ ਸੁਰੱਖਿਆ ਦੀ ਰਾਖੀ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ।

Have something to say? Post your comment

 
 
 
 

ਨੈਸ਼ਨਲ

ਵੜਿੰਗ ਵੱਲੋਂ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਨਿੰਦਾ

ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ ਗਵਰਨਰ ਹਾਊਸ ਦੇ ਘਿਰਾਓ ਦੀ ਹਮਾਇਤ ਕੀਤੀ ਪੰਥਕ ਜਥੇਬੰਦੀਆਂ ਨੇ

ਨਾਂਦੇੜ ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ—ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਅੱਗੇ ਨਹੀਂ ਝੁਕਾਂਗੇ

ਸਦਰ ਬਾਜ਼ਾਰ ਵਿੱਚ ਤਿਰੰਗਾ ਮਾਰਚ, ਰਾਸ਼ਟਰਭਗਤੀ ਦੇ ਰੰਗ ਵਿੱਚ ਰੰਗਿਆ ਬਾਜ਼ਾਰ

ਗੁਰੂਘਰ ਦੀ ਪਵਿੱਤਰਤਾ ਭੰਗ ਕਰਕੇ ਹਿੰਸਾ ਫੈਲਾਉਣ ਵਾਲੀਆਂ ਤਾਕਤਾਂ ਬਖ਼ਸ਼ਣਯੋਗ ਨਹੀਂ; ਮਹਾਰਾਸ਼ਟਰ ਸਰਕਾਰ ਕਰਵਾਏ ਉੱਚ-ਪੱਧਰੀ ਜਾਂਚ: ਵੀਰਜੀ

15 ਅਗਸਤ ਦੇ ਜਸ਼ਨਾਂ ਹੇਠ ਦੱਬਿਆ ਸਿੱਖ ਕੌਮ ਦਾ ਦਰਦ, ਜ਼ਖ਼ਮ ਅੱਜ ਵੀ ਇਨਸਾਫ਼ ਦੀ ਉਡੀਕ ’ਚ: ਜਥੇਦਾਰ ਰੇਸ਼ਮ ਸਿੰਘ ਬੱਬਰ

ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵੱਲੋਂ ਸਖ਼ਤ ਨਿਖੇਧੀ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ: ਪਰਮਜੀਤ ਸਿੰਘ ਸਰਨਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੁਖਬੀਰ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ਸੁਖਬੀਰ ਬਾਦਲ ’ਤੇ ਹਮਲਾ ਹਰ ਪੱਖ ਤੋਂ ਡੂੰਘੀ ਜਾਂਚ ਦੀ ਲੋੜ: ਭਾਈ ਰਤਿੰਦਰ ਸਿੰਘ ਇੰਦੌਰ