BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਨੈਸ਼ਨਲ

ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ ਗਵਰਨਰ ਹਾਊਸ ਦੇ ਘਿਰਾਓ ਦੀ ਹਮਾਇਤ ਕੀਤੀ ਪੰਥਕ ਜਥੇਬੰਦੀਆਂ ਨੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 14, 2026 08:41 PM

ਨਵੀਂ ਦਿੱਲੀ- ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਇਨਸਾਫ਼ ਮੋਰਚੇ ਵੱਲੋਂ ਚੰਡੀਗੜ੍ਹ ਗਵਰਨਰ ਹਾਊਸ ਦੇ ਕੀਤੇ ਜਾ ਰਹੇ ਘਿਰਾਓ ਦੀ ਹਮਾਇਤ ਕਰਦਿਆਂ ਜਰਮਨੀ ਦੀਆਂ ਪੰਥਕ ਜਥੇਬੰਦੀਆਂ ਨੇ ਭਾਰਤੀ ਹਕੂਮਤ ਵਿਰੁੱਧ ਤਿੱਖਾ ਰੋਸ ਜ਼ਾਹਰ ਕੀਤਾ ਹੈ। ਆਗੂਆਂ ਨੇ ਪੰਜਾਬ ਅਤੇ ਆਸ-ਪਾਸ ਦੀਆਂ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚਣ ਅਤੇ ਯੂਰਪ ਦੀਆਂ ਸੰਗਤਾਂ ਨੂੰ ਫ਼ਰੈਂਕਫ਼ਰਟ ਸਥਿਤ ਭਾਰਤੀ ਕੌਂਸਲਖਾਨੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿੱਚ ਰੱਖਣਾ ਨਿਆਂ ਅਤੇ ਕਾਨੂੰਨ ਦੀ ਬਰਾਬਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਪੰਥਕ ਆਗੂਆਂ ਨੇ ਪੰਜਾਬ ਵਿੱਚ 1984 ਤੋਂ ਬਾਅਦ ਦੇ ਦੌਰ ਨੂੰ ਯਾਦ ਕਰਦਿਆਂ ਬੇਅੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ’ਤੇ ਸਿੱਖ ਨੌਜਵਾਨਾਂ ਵਿਰੁੱਧ ਵੱਡੇ ਪੱਧਰ ’ਤੇ ਦਮਨਕਾਰੀ ਕਾਰਵਾਈਆਂ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਉਸ ਸਮੇਂ ਗ੍ਰਿਫ਼ਤਾਰੀਆਂ, ਪੁਲਿਸ ਹਿਰਾਸਤ ਵਿੱਚ ਤਸ਼ੱਦਦ, ਗੁੰਮਸ਼ੁਦਗੀਆਂ ਅਤੇ ਕਥਿਤ ਨਕਲੀ ਮੁਕਾਬਲਿਆਂ ਦੀਆਂ ਘਟਨਾਵਾਂ ਨੇ ਪੰਜਾਬ ਦੇ ਸਿੱਖ ਪਰਿਵਾਰਾਂ ਦੇ ਮਨਾਂ ਵਿੱਚ ਡੂੰਘੇ ਜ਼ਖ਼ਮ ਛੱਡੇ। ਆਗੂਆਂ ਅਨੁਸਾਰ ਅਨੇਕਾਂ ਨੌਜਵਾਨਾਂ ਨੂੰ ਅੱਤਵਾਦ ਦੇ ਦੋਸ਼ਾਂ ਤਹਿਤ ਲੰਮੇ ਸਮੇਂ ਤੱਕ ਜੇਲ੍ਹਾਂ ਵਿੱਚ ਰੱਖਿਆ ਗਿਆ ਅਤੇ ਕਈ ਪਰਿਵਾਰ ਆਪਣੇ ਲਾਪਤਾ ਹੋਏ ਪੁੱਤਰਾਂ ਬਾਰੇ ਸਾਲਾਂ ਤੱਕ ਜਵਾਬ ਲੱਭਦੇ ਰਹੇ। ਉਨ੍ਹਾਂ ਕਿਹਾ ਕਿ ਉਸ ਦੌਰ ਨਾਲ ਜੁੜੇ ਮਨੁੱਖੀ ਅਧਿਕਾਰਾਂ ਅਤੇ ਜਵਾਬਦੇਹੀ ਦੇ ਸਵਾਲਾਂ ਦਾ ਪੂਰਾ ਨਿਪਟਾਰਾ ਨਾ ਹੋਣਾ ਅੱਜ ਵੀ ਸਿੱਖ ਕੌਮ ਦੇ ਰੋਸ ਦਾ ਵੱਡਾ ਕਾਰਨ ਹੈ। ਉਨ੍ਹਾਂ ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਗੁਰਮੀਤ ਸਿੰਘ ਇੰਜੀਨੀਅਰ, ਭਾਈ ਜਗਤਾਰ ਸਿੰਘ ਤਾਰਾ, ਭਾਈ ਲਖਵਿੰਦਰ ਸਿੰਘ ਨਾਰੰਗਵਾਲ ਅਤੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੁਹਰਾਈ ਅਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਿਹਾਈ ਸਬੰਧੀ ਕੀਤੇ ਸਰਕਾਰੀ ਐਲਾਨਾਂ ਦੇ ਬਾਵਜੂਦ ਅਮਲ ਨਾ ਹੋਣਾ ਸਰਕਾਰ ਦੀ ਭਰੋਸੇਯੋਗਤਾ ’ਤੇ ਸਵਾਲ ਹੈ। ਮੀਡੀਆ ਨੂੰ ਜਾਰੀ ਕੀਤੇ ਸਾਂਝੇ ਬਿਆਨ ਵਿੱਚ ਸਿੱਖ ਫੈਡਰੇਸ਼ਨ ਜਰਮਨੀ ਦੇ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ, ਬੱਬਰ ਖਾਲਸਾ ਦੇ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਰਾਜਿੰਦਰ ਸਿੰਘ ਬੱਬਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜਰਮਨੀ ਦੇ ਭਾਈ ਹੀਰਾ ਸਿੰਘ ਮੱਤੇਵਾਲ, ਦਲ ਖਾਲਸਾ ਜਰਮਨੀ ਦੇ ਭਾਈ ਹਰਮੀਤ ਸਿੰਘ ਲੇਹਲ ਅਤੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਭਾਈ ਲਖਵਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਬੰਦੀ ਸਿੰਘਾਂ ਦਾ ਮਸਲਾ ਹੁਣ ਸਿਰਫ਼ ਰਿਹਾਈ ਤੱਕ ਸੀਮਤ ਨਹੀਂ ਰਿਹਾ, ਸਗੋਂ ਸਿੱਖ ਕੌਮ ਦੇ ਨਿਆਂ, ਹੱਕਾਂ ਅਤੇ ਸਿਆਸੀ ਭਵਿੱਖ ਨਾਲ ਜੁੜ ਚੁੱਕਾ ਹੈ। ਆਗੂਆਂ ਨੇ ਕਿਹਾ, “ਸਿੱਖਾਂ ਦਾ ਸਿਧਾਂਤ ਹੱਕ ਮੰਗਣਾ ਨਹੀਂ, ਸਗੋਂ ਆਪਣੇ ਹੱਕ ਹਾਸਲ ਕਰਨਾ ਹੈ। ਇਸ ਗੁਲਾਮੀ ਦਾ ਇੱਕੋ-ਇੱਕ ਪੱਕਾ ਹੱਲ ਆਪਣਾ ਆਜ਼ਾਦ ਸਿੱਖ ਰਾਜ (ਖਾਲਿਸਤਾਨ) ਹੀ ਹੈ ਅਤੇ ਸਾਨੂੰ ਆਪਣੇ ਸੰਘਰਸ਼ ਦਾ ਰੁੱਖ ਸਿੱਧਾ ਕੌਮੀ ਆਜ਼ਾਦੀ ਵੱਲ ਮੋੜਨਾ ਹੋਵੇਗਾ।” ਉਨ੍ਹਾਂ ਕਿਹਾ ਕਿ 15 ਅਗਸਤ ਦੇ ਚੰਡੀਗੜ੍ਹ ਅਤੇ ਯੂਰਪ ਵਿੱਚ ਹੋਣ ਵਾਲੇ ਰੋਸ ਪ੍ਰੋਗਰਾਮਾਂ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖਾਂ ਦੇ ਸਿਆਸੀ ਹੱਕਾਂ ਦਾ ਮੁੱਦਾ ਕੌਮਾਂਤਰੀ ਪੱਧਰ ’ਤੇ ਉਠਾਇਆ ਜਾਵੇਗਾ।

Have something to say? Post your comment

 
 
 
 

ਨੈਸ਼ਨਲ

ਵੜਿੰਗ ਵੱਲੋਂ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਨਿੰਦਾ

ਗੁਰੂਘਰ ’ਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ, ਸੁਰੱਖਿਆ ਨੂੰ ਚੁਣੌਤੀ; ਹਮਲੇ ਪਿੱਛੇ ਦੀ ਸਾਜ਼ਿਸ਼ ਬੇਨਕਾਬ ਹੋਵੇ: ਸੰਤ ਮੀਤ ਸਿੰਘ

ਨਾਂਦੇੜ ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ—ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਅੱਗੇ ਨਹੀਂ ਝੁਕਾਂਗੇ

ਸਦਰ ਬਾਜ਼ਾਰ ਵਿੱਚ ਤਿਰੰਗਾ ਮਾਰਚ, ਰਾਸ਼ਟਰਭਗਤੀ ਦੇ ਰੰਗ ਵਿੱਚ ਰੰਗਿਆ ਬਾਜ਼ਾਰ

ਗੁਰੂਘਰ ਦੀ ਪਵਿੱਤਰਤਾ ਭੰਗ ਕਰਕੇ ਹਿੰਸਾ ਫੈਲਾਉਣ ਵਾਲੀਆਂ ਤਾਕਤਾਂ ਬਖ਼ਸ਼ਣਯੋਗ ਨਹੀਂ; ਮਹਾਰਾਸ਼ਟਰ ਸਰਕਾਰ ਕਰਵਾਏ ਉੱਚ-ਪੱਧਰੀ ਜਾਂਚ: ਵੀਰਜੀ

15 ਅਗਸਤ ਦੇ ਜਸ਼ਨਾਂ ਹੇਠ ਦੱਬਿਆ ਸਿੱਖ ਕੌਮ ਦਾ ਦਰਦ, ਜ਼ਖ਼ਮ ਅੱਜ ਵੀ ਇਨਸਾਫ਼ ਦੀ ਉਡੀਕ ’ਚ: ਜਥੇਦਾਰ ਰੇਸ਼ਮ ਸਿੰਘ ਬੱਬਰ

ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵੱਲੋਂ ਸਖ਼ਤ ਨਿਖੇਧੀ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ: ਪਰਮਜੀਤ ਸਿੰਘ ਸਰਨਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੁਖਬੀਰ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ਸੁਖਬੀਰ ਬਾਦਲ ’ਤੇ ਹਮਲਾ ਹਰ ਪੱਖ ਤੋਂ ਡੂੰਘੀ ਜਾਂਚ ਦੀ ਲੋੜ: ਭਾਈ ਰਤਿੰਦਰ ਸਿੰਘ ਇੰਦੌਰ