BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਪੰਜਾਬ

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਟ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 14, 2026 08:49 PM

ਅੰਮ੍ਰਿਤਸਰ-ਸਿੱਖ ਸਾਹਿਤਕਾਰ ਸ. ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਦੀ ਵਿਰਾਸਤ ਨੂੰ ਦਰਸਾਉਂਦੀ ਆਪਣੀ ਪੁਸਤਕ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਰਪਣ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੁਸਤਕ ਦੇ ਲੇਖਕ ਸ. ਰੁਪਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨ ਦਿੱਤਾ।
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਰੁਪਿੰਦਰ ਸਿੰਘ ਵੱਲੋਂ ਤਿਆਰ ਕੀਤੀ ਇਸ ਪੁਸਤਕ ਵਿਚ ਜਿਥੇ 51 ਗੁਰਦੁਆਰਾ ਸਾਹਿਬਾਨ ਦਾ ਇਤਿਹਾਸ ਦਰਜ ਹੈ, ਉਥੇ ਹੀ ਪ੍ਰਸਿੱਧ ਚਿੱਤਰਕਾਰ ਐਲਨ ਕੋਸੀਦਾ ਵੱਲੋਂ ਤਿਆਰ ਕੀਤੇ ਚਿੱਤਰਾਂ ਨੂੰ ਖ਼ੂਬਸੂਰਤ ਰੂਪ ਵਿਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਸ. ਰੁਪਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਵੀ ਅੱਠ ਪੁਸਤਕਾਂ ਲੋਕ ਅਪਰਣ ਕੀਤੀਆਂ ਹਨ। ਉਨ੍ਹਾਂ ਸ. ਰੁਪਿੰਦਰ ਸਿੰਘ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਕਰਦਿਆਂ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਕਾਰਜ ਕਰਦੇ ਰਹਿਣ ਦੀ ਆਸ ਪ੍ਰਗਟਾਈ। ਇਸੇ ਦੌਰਾਨ ਸ. ਰੁਪਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਇਤਿਹਾਸ ਗੁਰਦੁਆਰਾ ਸਾਹਿਬਾਨ ਨਾਲ ਜੁੜਿਆ ਹੋਇਆ ਹੈ, ਜਿਥੋਂ ਸਾਨੂੰ ਸਿੱਖ ਸਿਧਾਂਤ ਤੇ ਵਿਰਾਸਤ ਦੀ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਹ ਸੰਗਤਾਂ ਲਈ ਲਾਹੇਵੰਦ ਸਾਬਤ ਹੋਵੇਗੀ।
ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ, ਸ. ਜਤਿੰਦਰ ਸਿੰਘ ਤੇ ਸ. ਰੁਪਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵੂਮੈਨ-26 ਵਿਖੇ ਭਾਰਤੀ ਆਜ਼ਾਦੀ ਸੰਘਰਸ਼ 'ਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ- ਕੇਵਲ ਸਿੰਘ ਢਿੱਲੋਂ

ਹਰਿਆਣਾ ਪੁਲਿਸ ਵੱਲੋਂ ਸਿੱਖਾਂ ’ਤੇ ਕੀਤੇ ਲਾਠੀਚਾਰਜ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਬਾਲਾ ’ਚ ਸਿੱਖਾਂ ’ਤੇ ਹਰਿਆਣਾ ਪੁਲਿਸ ਦੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਨਿੰਦਾ

ਕੈਸ਼ਲੈੱਸ ਸਿਹਤ ਸੇਵਾਵਾਂ ਪੰਜਾਬ ਦੇ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਦਿਵਾ ਰਹੀਆਂ ਰਾਹਤ: ਡਾ. ਬਲਬੀਰ ਸਿੰਘ

ਪੰਜਾਬ ਵਿੱਚ ਕਿਸੇ ਵੀ ਸਰਕਾਰ ਨੇ ਸਨਾਤਨ ਧਰਮ ਲਈ ਇੰਨਾ ਕੰਮ ਨਹੀਂ ਕੀਤਾ, ਜਿੰਨਾ ਭਗਵੰਤ ਮਾਨ ਸਰਕਾਰ ਨੇ ਕੀਤਾ ਹੈ: ਅਰਵਿੰਦ ਕੇਜਰੀਵਾਲ

ਗੁਰੂ ਘਰ ਵਿੱਚ ਨਤਮਸਤਕ ਹੋਣ ਵਾਲੇ ਕਿਸੇ ਵਿਅਕਤੀ 'ਤੇ ਹਮਲਾ ਹੋਣਾ ਅਤਿਅੰਤ ਨਿੰਦਾਯੋਗ- ਅਕਾਲੀ ਦਲ ਪੁਨਰ-ਸੁਰਜੀਤ

ਸੁਖਬੀਰ ਬਾਦਲ ’ਤੇ ਹਮਲਾ ਨਿੰਦਣਯੋਗ : ਛੀਨਾ

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਵੰਦੇ ਮਾਤਰਮ" ਸੰਬੰਧੀ ਫਾਸ਼ੀਵਾਦੀ ਬਿੱਲ 'ਤੇ ਮੋਹਰ ਲਾਉਣਾ ਘੱਟ-ਗਿਣਤੀਆਂ 'ਤੇ ਸਿੱਧਾ ਹਮਲਾ ਅਤੇ ਸੰਵਿਧਾਨ ਦੇ ਉਲਟ: ਸੀਪੀਆਈ ਐੱਮਐੱਲ