BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਪੰਜਾਬ

ਹਰਿਆਣਾ ਪੁਲਿਸ ਵੱਲੋਂ ਸਿੱਖਾਂ ’ਤੇ ਕੀਤੇ ਲਾਠੀਚਾਰਜ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 14, 2026 08:50 PM

ਅੰਮ੍ਰਿਤਸਰ-ਹਰਿਆਣਾ ਦੇ ਅੰਬਾਲਾ ਵਿਖੇ ਸਿੱਖ ਸੰਗਤ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਬੀਤੀ ਰਾਤ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਅਤੇ ਮੰਗਾਂ ਲਈ ਲੋਕਤੰਤਰੀ ਢੰਗ ਨਾਲ ਆਵਾਜ਼ ਉਠਾ ਰਹੀ ਸਿੱਖ ਸੰਗਤ ਨਾਲ ਪੁਲਿਸ ਵੱਲੋਂ ਤਾਕਤ ਦੀ ਵਰਤੋਂ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਅੰਬਾਲਾ ਵਿਖੇ ਸਿੱਖ ਸੰਗਤ ਵੱਲੋਂ ਕੁਝ ਸਿੱਖ ਨੌਜਵਾਨਾਂ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਗਟਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣਾ ਸਰਕਾਰ ਅਤੇ ਪੁਲਿਸ ਦੀ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ ਹੀ ਲੋਕਾਂ ਦੇ ਲੋਕਤੰਤਰੀ ਹੱਕਾਂ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਵੀ ਜ਼ਰੂਰੀ ਹੈ। ਕਿਸੇ ਵੀ ਮਾਮਲੇ ਦਾ ਹੱਲ ਤਾਕਤ ਦੀ ਵਰਤੋਂ ਜਾਂ ਲਾਠੀਆਂ ਵਰ੍ਹਾ ਕੇ ਨਹੀਂ, ਸਗੋਂ ਗੱਲਬਾਤ ਅਤੇ ਕਾਨੂੰਨ ਅਨੁਸਾਰ ਕਾਰਵਾਈ ਰਾਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸੰਗਤਾਂ ’ਤੇ ਗੱਡੀ ਚੜ੍ਹਾਉਣ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜੁਆਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਿੱਖ ਪੰਥ ਹਮੇਸ਼ਾਂ ਨਿਆਂ, ਮਨੁੱਖੀ ਅਧਿਕਾਰਾਂ ਅਤੇ ਸੱਚ ਲਈ ਆਵਾਜ਼ ਬੁਲੰਦ ਕਰਦਾ ਆਇਆ ਹੈ ਅਤੇ ਅਜਿਹੇ ਮਾਮਲਿਆਂ ਦਾ ਹੱਲ ਵੀ ਸ਼ਾਂਤਮਈ ਤੇ ਸੰਵਿਧਾਨਕ ਢੰਗ ਨਾਲ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਤੁਰੰਤ ਗਲਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ, ਤਾਂ ਜੋ ਮਾਮਲਾ ਹੋਰ ਨਾ ਵਧੇ ਅਤੇ ਸਿੱਖ ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।
ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਸੰਗਤ ਨਾਲ ਧੱਕੇਸ਼ਾਹੀ ਦੀ ਵਰਤੋਂ ਕਿਸੇ ਵੀ ਹਾਲਤ ਵਿਚ ਮਸਲੇ ਦਾ ਹੱਲ ਨਹੀਂ ਹੋ ਸਕਦੀ। ਸਰਕਾਰ ਨੂੰ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਨਿਰਪੱਖਤਾ, ਪਾਰਦਰਸ਼ਤਾ ਅਤੇ ਸੰਵਾਦ ਦੀ ਨੀਤੀ ਅਪਣਾਉਣੀ ਚਾਹੀਦੀ ਹੈ।

Have something to say? Post your comment

 
 
 
 

ਪੰਜਾਬ

ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵੂਮੈਨ-26 ਵਿਖੇ ਭਾਰਤੀ ਆਜ਼ਾਦੀ ਸੰਘਰਸ਼ 'ਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ- ਕੇਵਲ ਸਿੰਘ ਢਿੱਲੋਂ

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਟ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਬਾਲਾ ’ਚ ਸਿੱਖਾਂ ’ਤੇ ਹਰਿਆਣਾ ਪੁਲਿਸ ਦੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਨਿੰਦਾ

ਕੈਸ਼ਲੈੱਸ ਸਿਹਤ ਸੇਵਾਵਾਂ ਪੰਜਾਬ ਦੇ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਦਿਵਾ ਰਹੀਆਂ ਰਾਹਤ: ਡਾ. ਬਲਬੀਰ ਸਿੰਘ

ਪੰਜਾਬ ਵਿੱਚ ਕਿਸੇ ਵੀ ਸਰਕਾਰ ਨੇ ਸਨਾਤਨ ਧਰਮ ਲਈ ਇੰਨਾ ਕੰਮ ਨਹੀਂ ਕੀਤਾ, ਜਿੰਨਾ ਭਗਵੰਤ ਮਾਨ ਸਰਕਾਰ ਨੇ ਕੀਤਾ ਹੈ: ਅਰਵਿੰਦ ਕੇਜਰੀਵਾਲ

ਗੁਰੂ ਘਰ ਵਿੱਚ ਨਤਮਸਤਕ ਹੋਣ ਵਾਲੇ ਕਿਸੇ ਵਿਅਕਤੀ 'ਤੇ ਹਮਲਾ ਹੋਣਾ ਅਤਿਅੰਤ ਨਿੰਦਾਯੋਗ- ਅਕਾਲੀ ਦਲ ਪੁਨਰ-ਸੁਰਜੀਤ

ਸੁਖਬੀਰ ਬਾਦਲ ’ਤੇ ਹਮਲਾ ਨਿੰਦਣਯੋਗ : ਛੀਨਾ

ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਵੰਦੇ ਮਾਤਰਮ" ਸੰਬੰਧੀ ਫਾਸ਼ੀਵਾਦੀ ਬਿੱਲ 'ਤੇ ਮੋਹਰ ਲਾਉਣਾ ਘੱਟ-ਗਿਣਤੀਆਂ 'ਤੇ ਸਿੱਧਾ ਹਮਲਾ ਅਤੇ ਸੰਵਿਧਾਨ ਦੇ ਉਲਟ: ਸੀਪੀਆਈ ਐੱਮਐੱਲ