BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਨੈਸ਼ਨਲ

ਵੜਿੰਗ ਵੱਲੋਂ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਨਿੰਦਾ

ਕੌਮੀ ਮਾਰਗ ਬਿਊਰੋ | August 14, 2026 09:27 PM

ਚੰਡੀਗੜ੍ਹ- ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੀ ਰਾਤ ਅੰਬਾਲਾ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਬੇਰਹਿਮੀ ਦੀ ਅੱਜ ਸਖ਼ਤ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਪ੍ਰਦਰਸ਼ਨਕਾਰੀ ਸਿੱਖ ਨੌਜਵਾਨਾਂ ਦੀ ਰਿਹਾਈ ਅਤੇ ਉਨ੍ਹਾਂ ਲੋਕਾਂ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਕਰ ਰਹੇ ਸਨ, ਜਿਨ੍ਹਾਂ ਨੇ ਲੋਕਾਂ ’ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਸੀ।

ਵੜਿੰਗ ਨੇ ਬਿਆਨ ਜਾਰੀ ਰੱਖਦੇ ਕਿਹਾ ਕਿ ਲੋਕ ਅੰਬਾਲਾ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਅਤੇ ਹਰਿਆਣਾ ਪੁਲਿਸ ਵੱਲੋਂ ਮਨਮਾਨੇ ਢੰਗ ਨਾਲ ਗ੍ਰਿਫ਼ਤਾਰ ਕੀਤੇ ਗਏ ਦੋ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਸਨ।

ਪ੍ਰਧਾਨ ਨੇ ਇਸ ਪੂਰੇ ਮਾਮਲੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਚੁੱਪੀ ’ਤੇ ਵੀ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੈਣੀ ਨੂੰ ਇਸ ਪੂਰੀ ਘਟਨਾ ਬਾਰੇ ਸਿੱਖਾਂ ਅਤੇ ਪੰਜਾਬੀਆਂ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਸੈਣੀ ਨੂੰ ਯਾਦ ਕਰਵਾਇਆ ਕਿ ਉਹ ਅਕਸਰ ਪੰਜਾਬ ਆਉਂਦੇ ਹਨ, ਜਿੱਥੇ ਉਨ੍ਹਾਂ ਦਾ ਸਿੱਖੀ ਭਾਵਨਾ ਅਤੇ ਪੰਜਾਬੀ ਪਰੰਪਰਾ ਅਨੁਸਾਰ ਪੂਰੇ ਸਤਿਕਾਰ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਂਦਾ ਹੈ।

ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੰਦਿਆਂ ਕਿਹਾ, “ਜਿਹੜੇ ਲੋਕ ਅੱਜ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਤੁਹਾਡੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਇਹ ਨਾ ਭੁੱਲੋ ਕਿ ਇਹੀ ਲੋਕ ਤੁਹਾਡਾ ਪੰਜਾਬ ਵਿੱਚ ਗਰਮਜੋਸ਼ੀ ਨਾਲ ਸਵਾਗਤ ਕਰਦੇ ਰਹੇ ਹਨ।”

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮੁੱਖ ਭੜਕਾਊ ਭੂਮਿਕਾ ਨਿਭਾਉਣ ਵਾਲਾ ਵਿਅਕਤੀ ਲੁਧਿਆਣਾ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਉਸ ਵਿਅਕਤੀ ਦੀ ਪਛਾਣ ਵਿਵਾਦਤ ਅਤੇ ਭੜਕਾਊ ਬਿਆਨ ਜਾਰੀ ਕਰਕੇ ਸਰਕਾਰੀ ਸੁਰੱਖਿਆ ਹਾਸਲ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਜੋਂ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਲੋਕਾਂ ਨੂੰ ਹੱਲਾਸ਼ੇਰੀ ਦੇਣਾ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਖ਼ਤਰਾ ਪੈਦਾ ਕਰ ਸਕਦਾ ਹੈ।

PCC ਪ੍ਰਧਾਨ ਨੇ ਉਮੀਦ ਜਤਾਈ ਕਿ ਹਰਿਆਣਾ ਸਰਕਾਰ ਨੂੰ ਸਮੇਂ ਸਿਰ ਸੂਝ-ਬੂਝ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਬੇਰਹਿਮ ਤਾਕਤ ਦੀ ਵਰਤੋਂ ਤੁਰੰਤ ਬੰਦ ਕਰਨੀ ਚਾਹੀਦੀ ਹੈ।

ਉਨ੍ਹਾਂ ਹਰਿਆਣਾ ਸਰਕਾਰ ਤੋਂ ਦੋਵੇਂ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਮਾਮਲੇ ਵਾਪਸ ਲੈਣ ਦੀ ਵੀ ਮੰਗ ਕੀਤੀ।

Have something to say? Post your comment

 
 
 
 

ਨੈਸ਼ਨਲ

ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ ਗਵਰਨਰ ਹਾਊਸ ਦੇ ਘਿਰਾਓ ਦੀ ਹਮਾਇਤ ਕੀਤੀ ਪੰਥਕ ਜਥੇਬੰਦੀਆਂ ਨੇ

ਗੁਰੂਘਰ ’ਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ, ਸੁਰੱਖਿਆ ਨੂੰ ਚੁਣੌਤੀ; ਹਮਲੇ ਪਿੱਛੇ ਦੀ ਸਾਜ਼ਿਸ਼ ਬੇਨਕਾਬ ਹੋਵੇ: ਸੰਤ ਮੀਤ ਸਿੰਘ

ਨਾਂਦੇੜ ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ—ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਅੱਗੇ ਨਹੀਂ ਝੁਕਾਂਗੇ

ਸਦਰ ਬਾਜ਼ਾਰ ਵਿੱਚ ਤਿਰੰਗਾ ਮਾਰਚ, ਰਾਸ਼ਟਰਭਗਤੀ ਦੇ ਰੰਗ ਵਿੱਚ ਰੰਗਿਆ ਬਾਜ਼ਾਰ

ਗੁਰੂਘਰ ਦੀ ਪਵਿੱਤਰਤਾ ਭੰਗ ਕਰਕੇ ਹਿੰਸਾ ਫੈਲਾਉਣ ਵਾਲੀਆਂ ਤਾਕਤਾਂ ਬਖ਼ਸ਼ਣਯੋਗ ਨਹੀਂ; ਮਹਾਰਾਸ਼ਟਰ ਸਰਕਾਰ ਕਰਵਾਏ ਉੱਚ-ਪੱਧਰੀ ਜਾਂਚ: ਵੀਰਜੀ

15 ਅਗਸਤ ਦੇ ਜਸ਼ਨਾਂ ਹੇਠ ਦੱਬਿਆ ਸਿੱਖ ਕੌਮ ਦਾ ਦਰਦ, ਜ਼ਖ਼ਮ ਅੱਜ ਵੀ ਇਨਸਾਫ਼ ਦੀ ਉਡੀਕ ’ਚ: ਜਥੇਦਾਰ ਰੇਸ਼ਮ ਸਿੰਘ ਬੱਬਰ

ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਵੱਲੋਂ ਸਖ਼ਤ ਨਿਖੇਧੀ

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ: ਪਰਮਜੀਤ ਸਿੰਘ ਸਰਨਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੁਖਬੀਰ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ

ਸੁਖਬੀਰ ਬਾਦਲ ’ਤੇ ਹਮਲਾ ਹਰ ਪੱਖ ਤੋਂ ਡੂੰਘੀ ਜਾਂਚ ਦੀ ਲੋੜ: ਭਾਈ ਰਤਿੰਦਰ ਸਿੰਘ ਇੰਦੌਰ