BREAKING NEWS
ਸੁਖਬੀਰ ਬਾਦਲ ਤੇ ਹੋਇਆ ਹਮਲਾ ਮਹਾਰਾਸ਼ਟਰ ਗੁਰਦੁਆਰੇ ਅੰਦਰ- ਸੁਰੱਖਿਆ ਕਰਮੀ ਜਖਮੀਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀਬੇਅਦਬੀ ਪਾਰਟੀ’ ਮੁਕੰਮਲ ਤੌਰ 'ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾਕੈਸ਼ਲੈੱਸ ਬਰਨ ਟ੍ਰੀਟਮੈਂਟ ਨਾਲ ਮਰੀਜ਼ ਹਸਪਤਾਲ ਦੇ ਬਿਲ ਦੀ ਚਿੰਤਾ ਦੀ ਬਜਾਏ ਸਿਹਤਯਾਬ ਹੋਣ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ : ਡਾ. ਬਲਬੀਰ ਸਿੰਘਅਧਿਆਪਕਾਂ ਨੂੰ ਮਾਨਸਿਕ ਸਿਹਤ ਸਬੰਧੀ ਚਿੰਤਾਵਾਂ ਅਤੇ ਨਸ਼ਿਆਂ ਦੀ ਲਤ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਲਈ ਕੀਤਾ ਜਾਵੇਗਾ ਸਮਰੱਥ

ਪੰਜਾਬ

ਭਗਵੰਤ ਮਾਨ ਦੀ ਕ੍ਰਿਸ਼ਮਈ ਅਗਵਾਈ 'ਤੇ ਪੰਜਾਬ ਦੇ ਲੋਕਾਂ ਦਾ ਭਰੋਸਾ ਹੋਰ ਵਧਿਆ- ਕੇਜਰੀਵਾਲ

ਕੌਮੀ ਮਾਰਗ ਬਿਊਰੋ | August 15, 2026 12:39 AM

ਲੁਧਿਆਣਾ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ ਗਏ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਭਗਵਾਨ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਨ ਦਾ ਆਸ਼ੀਰਵਾਦ ਮਿਲਿਆ ਹੈ। ਭਗਵੰਤ ਸਿੰਘ ਮਾਨ ਦੀ ਕ੍ਰਿਸ਼ਮਈ ਅਗਵਾਈ 'ਤੇ ਪੰਜਾਬ ਦੀ ਜਨਤਾ ਦਾ ਭਰੋਸਾ ਹੋਰ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਆਪਣੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਕਰਵਾ ਕੇ ਪੁੰਨ ਖੱਟ ਰਹੀ ਹੈ। ਸਨਾਤਨ ਧਰਮ ਲਈ ਅੱਜ ਤੱਕ ਕਦੇ ਇੰਨਾ ਕੰਮ ਨਹੀਂ ਹੋਇਆ, ਜਿੰਨਾ ਭਗਵੰਤ ਮਾਨ ਸਰਕਾਰ ਨੇ ਕੀਤਾ ਹੈ। ਇਹੀ ਕਾਰਨ ਹੈ ਕਿ ਸੂਬੇ ਦੇ 23 ਸ਼ਹਿਰਾਂ ਵਿੱਚ ਹੋ ਰਿਹਾ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਦਾ ਪ੍ਰੋਗਰਾਮ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।

ਭਜਨ ਸੰਧਿਆ ਨੂੰ ਸੁਣਨ ਆਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਮਾਵਾਂ-ਭੈਣਾਂ ਦੇ ਫ਼ੋਨ 'ਤੇ ਪੈਸੇ ਆਉਣ ਦੇ ਸੁਨੇਹੇ (ਮੈਸੇਜ) ਆ ਗਏ ਹਨ, ਉਹ ਬਹੁਤ ਖੁਸ਼ ਹਨ। ਜਿਨ੍ਹਾਂ ਕੋਲ ਅਜੇ ਮੈਸੇਜ ਨਹੀਂ ਆਏ, ਉਨ੍ਹਾਂ ਦੇ ਖਾਤਿਆਂ ਵਿੱਚ ਵੀ ਬਹੁਤ ਜਲਦੀ ਪੈਸੇ ਆ ਜਾਣਗੇ। ਉਨ੍ਹਾਂ ਦੱਸਿਆ ਕਿ ਇੱਕ ਗਰੀਬ ਪਰਿਵਾਰ ਦੀ ਧੀ ਬਿਊਟੀਸ਼ੀਅਨ ਦਾ ਕੋਰਸ ਕਰ ਰਹੀ ਸੀ। ਉਸ ਨੇ ਆਪਣੇ ਪਿਤਾ ਕੋਲੋਂ ਹੇਅਰ ਡ੍ਰਾਇਅਰ ਮੰਗਿਆ, ਪਰ ਪਿਤਾ ਕੋਲ ਪੈਸੇ ਨਹੀਂ ਸਨ। ਉਸੇ ਵੇਲੇ ਉਸ ਦੇ ਖਾਤੇ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਪੈਸੇ ਆ ਗਏ ਅਤੇ ਉਹ ਆਪਣੇ ਪੈਸਿਆਂ ਨਾਲ ਹੇਅਰ ਡ੍ਰਾਇਅਰ ਲੈ ਆਈ। ਇਸ ਸਕੀਮ ਨਾਲ ਮਾਵਾਂ, ਭੈਣਾਂ ਅਤੇ ਧੀਆਂ ਬਹੁਤ ਖੁਸ਼ ਹਨ। ਇਸ ਤੋਂ ਇਲਾਵਾ, ਪੰਜਾਬ ਵਿੱਚ ਹੁਣ ਲੋਕਾਂ ਦਾ ਬਿਜਲੀ ਦਾ ਬਿੱਲ ਵੀ ਜ਼ੀਰੋ ਆ ਰਿਹਾ ਹੈ। ਲੋਕ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਾਉਣਾ ਚਾਹੁੰਦੇ ਹਨ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਦਾ ਬਹੁਤ ਸ਼ਾਨਦਾਰ ਪ੍ਰੋਗਰਾਮ ਉਲੀਕਿਆ ਹੈ। ਪੰਜਾਬ ਦੇ 23 ਸ਼ਹਿਰਾਂ ਵਿੱਚ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਕੈਲਾਸ਼ ਖੇਰ ਨਾਲ ਭਜਨ ਗਾਉਣ ਲਈ ਇਕੱਠੇ ਹੋ ਰਹੇ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿੱਚ ਹੁਣ ਤੱਕ ਸਿਰਫ਼ ਦੋ ਰੂਟ ਹੁੰਦੇ ਸਨ। ਪਹਿਲੇ ਰੂਟ 'ਤੇ ਤੀਰਥ ਯਾਤਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਵਾਲਮੀਕਿ ਮੰਦਰ ਅਤੇ ਵਾਹਗਾ ਬਾਰਡਰ ਜਾਂਦੇ ਸਨ, ਜਦਕਿ ਦੂਜੇ ਰੂਟ 'ਤੇ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜਾਂਦੇ ਸਨ। ਹੁਣ ਸਰਕਾਰ ਨੇ ਇਸ ਵਿੱਚ ਖਾਟੂ ਸ਼ਿਆਮ-ਸਾਲਾਸਰ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਤਿੰਨ ਨਵੇਂ ਰੂਟ ਹੋਰ ਜੋੜ ਦਿੱਤੇ ਹਨ। ਸ਼ਰਧਾਲੂਆਂ ਦਾ ਆਉਣਾ-ਜਾਣਾ, ਖਾਣਾ-ਪੀਣਾ ਅਤੇ ਰਹਿਣਾ ਸਭ ਕੁਝ ਬਿਲਕੁਲ ਮੁਫ਼ਤ ਹੈ। ਏਸੀ ਲਗਜ਼ਰੀ ਬੱਸਾਂ ਰਾਹੀਂ ਯਾਤਰਾ ਕਰਵਾਈ ਜਾਂਦੀ ਹੈ ਅਤੇ ਏਸੀ ਹੋਟਲਾਂ ਵਿੱਚ ਰਹਿਣ ਦਾ ਸ਼ਾਨਦਾਰ ਪ੍ਰਬੰਧ ਕੀਤਾ ਜਾਂਦਾ ਹੈ। ਸਨਾਤਨ ਲਈ ਅੱਜ ਤੱਕ ਕਿਸੇ ਵੀ ਸਰਕਾਰ ਜਾਂ ਪਾਰਟੀ ਨੇ ਇੰਨਾ ਕੰਮ ਨਹੀਂ ਕੀਤਾ ਹੈ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਦੀ ਬਹੁਤ ਮਾਨਤਾ ਹੈ। ਉੱਥੇ ਜੋ ਮੰਗੋ, ਉਹ ਮਿਲਦਾ ਹੈ। ਭਗਵੰਤ ਮਾਨ 80 ਕਰੋੜ ਰੁਪਏ ਖਰਚ ਕਰਕੇ ਉਸ ਮੰਦਰ ਦਾ ਨਵੀਨੀਕਰਨ (ਪੁਨਰ ਵਿਕਾਸ) ਕਰਵਾ ਰਹੇ ਹਨ, ਜੋ 10 ਅਕਤੂਬਰ ਤੱਕ ਬਣ ਕੇ ਤਿਆਰ ਹੋ ਜਾਵੇਗਾ। ਉਸ ਤੋਂ ਬਾਅਦ ਸ਼ਰਧਾਲੂ ਮੰਦਰ ਵਿੱਚ ਇੱਕ ਵਾਰ ਮੱਥਾ ਟੇਕਣ ਜ਼ਰੂਰ ਜਾਣ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ‘ਹਮਾਰੇ ਰਾਮ’ ਨਾਂ ਦਾ ਸ਼ਾਨਦਾਰ ਨਾਟਕ ਵੀ ਕਰਵਾ ਰਹੀ ਹੈ। ਜਿਸ ਨੇ ਵੀ ਇਹ ਨਾਟਕ ਦੇਖਿਆ ਹੈ, ਉਸ ਨੂੰ ਯਕੀਨ ਨਹੀਂ ਆਉਂਦਾ ਕਿ ਭਗਵਾਨ ਰਾਮ ਦਾ ਅਜਿਹਾ ਨਾਟਕ ਵੀ ਹੋ ਸਕਦਾ ਹੈ। ਜਲਦੀ ਹੀ ਇਹ ਨਾਟਕ ਲੁਧਿਆਣਾ ਵਿੱਚ ਵੀ ਆਵੇਗਾ, ਜਿਸ ਦੀਆਂ ਟਿਕਟਾਂ ਬਿਲਕੁਲ ਮੁਫ਼ਤ ਹਨ। ਦਿੱਲੀ ਵਿੱਚ ਇਸ ਨਾਟਕ ਦੀ ਟਿਕਟ 8, 000 ਰੁਪਏ ਦੀ ਸੀ, ਪਰ ਭਗਵੰਤ ਮਾਨ ਨੇ ਇਸ ਨੂੰ ਪੰਜਾਬ ਦੇ ਲੋਕਾਂ ਲਈ ਮੁਫ਼ਤ ਕਰ ਦਿੱਤਾ ਹੈ। ਸਨਾਤਨ ਲਈ ਜਿੰਨਾ ਕੰਮ ਭਗਵੰਤ ਮਾਨ ਦੀ ਸਰਕਾਰ ਕਰ ਰਹੀ ਹੈ, ਓਨਾ ਅੱਜ ਤੱਕ ਕਿਸੇ ਨੇ ਨਹੀਂ ਕੀਤਾ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਨੇ ਹਰ ਮੰਚ 'ਤੇ ਆਰਡੀਐੱਫ ਦਾ ਮੁੱਦਾ ਚੁੱਕਿਆ, ਪਰ ਕੇਂਦਰ ਅਜੇ ਵੀ ਕਿਸਾਨਾਂ ਦੇ ਪੈਸੇ ਰੋਕੀ ਬੈਠਾ ਹੈ: ਹਰਪਾਲ ਸਿੰਘ ਚੀਮਾ

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ 'ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵੂਮੈਨ-26 ਵਿਖੇ ਭਾਰਤੀ ਆਜ਼ਾਦੀ ਸੰਘਰਸ਼ 'ਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ

ਵੜਿੰਗ ਵੱਲੋਂ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਨਿੰਦਾ

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ- ਕੇਵਲ ਸਿੰਘ ਢਿੱਲੋਂ

ਹਰਿਆਣਾ ਪੁਲਿਸ ਵੱਲੋਂ ਸਿੱਖਾਂ ’ਤੇ ਕੀਤੇ ਲਾਠੀਚਾਰਜ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ

ਰੁਪਿੰਦਰ ਸਿੰਘ ਨੇ 51 ਗੁਰਦੁਆਰਾ ਸਾਹਿਬਾਨ ਬਾਰੇ ਲਿਖੀ ਪੁਸਤਕ ਐਡਵੋਕੇਟ ਧਾਮੀ ਨੂੰ ਕੀਤੀ ਭੇਟ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਬਾਲਾ ’ਚ ਸਿੱਖਾਂ ’ਤੇ ਹਰਿਆਣਾ ਪੁਲਿਸ ਦੇ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਨਿੰਦਾ

ਕੈਸ਼ਲੈੱਸ ਸਿਹਤ ਸੇਵਾਵਾਂ ਪੰਜਾਬ ਦੇ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਦਿਵਾ ਰਹੀਆਂ ਰਾਹਤ: ਡਾ. ਬਲਬੀਰ ਸਿੰਘ

ਪੰਜਾਬ ਵਿੱਚ ਕਿਸੇ ਵੀ ਸਰਕਾਰ ਨੇ ਸਨਾਤਨ ਧਰਮ ਲਈ ਇੰਨਾ ਕੰਮ ਨਹੀਂ ਕੀਤਾ, ਜਿੰਨਾ ਭਗਵੰਤ ਮਾਨ ਸਰਕਾਰ ਨੇ ਕੀਤਾ ਹੈ: ਅਰਵਿੰਦ ਕੇਜਰੀਵਾਲ