ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਆਜ਼ਾਦੀ ਦਿਵਸ ਮਨਾਉਣ ਲਈ ਪੰਜਾਬ ਲੋਕ ਭਵਨ, ਚੰਡੀਗੜ੍ਹ ਦੇ ਲਾਅਨ 'ਤੇ ਇੱਕ ਰਵਾਇਤੀ 'ਐਟ ਹੋਮ' ਸਮਾਰੋਹ ਦੀ ਮੇਜ਼ਬਾਨੀ ਕੀਤੀ।
ਇਸ ਸਮਾਰੋਹ ਵਿੱਚ ਸੰਵਿਧਾਨਕ ਅਧਿਕਾਰੀਆਂ, ਚੁਣੇ ਹੋਏ ਪ੍ਰਤੀਨਿਧੀਆਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ, ਹਥਿਆਰਬੰਦ ਸੈਨਾਵਾਂ ਦੇ ਅਧਿਕਾਰੀਆਂ, ਸਿੱਖਿਆ ਸ਼ਾਸਤਰੀਆਂ, ਵਾਈਸ-ਚਾਂਸਲਰਾਂ, ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ, ਡਾਕਟਰਾਂ, ਅਖਬਾਰਾਂ ਦੇ ਐਡੀਟਰ, ਉਦਯੋਗਪਤੀਆਂ ਅਤੇ ਹੋਰ ਪ੍ਰਮੁੱਖ ਨਾਗਰਿਕਾਂ ਸਮੇਤ ਵੱਖ-ਵੱਖ ਖੇਤਰਾਂ ਦੇ ਪਤਵੰਤਿਆਂ ਨੇ ਸ਼ਿਰਕਤ ਕੀਤੀ।
ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਸ਼ਾਮ 5:00 ਵਜੇ ਸਮਾਗਮ ਸਥਾਨ 'ਤੇ ਪਹੁੰਚੇ ਅਤੇ ਪੁਲਿਸ ਬੈਂਡ ਦੁਆਰਾ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ 'ਵੰਦੇ ਮਾਤਰਮ' ਅਤੇ ਰਾਸ਼ਟਰੀ ਗੀਤ ਵਜਾਇਆ ਗਿਆ।
ਰਾਸ਼ਟਰੀ ਤਿਉਹਾਰ ਲਈ ਪੰਜਾਬ ਲੋਕ ਭਵਨ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ, ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਸਮਾਰੋਹ ਵਿੱਚ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼; ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ; ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ; ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਅਤੇ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਪਤਵੰਤੇ ਸੱਜਣ ਸ਼ਾਮਲ ਹੋਏ।
ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ; ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਸ੍ਰੀ ਐਚ. ਰਾਜੇਸ਼ ਪ੍ਰਸਾਦ; ਪੰਜਾਬ ਦੇ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ; ਅਤੇ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਸ੍ਰੀ ਗੌਰਵ ਯਾਦਵ ਸ਼ਾਮਲ ਸਨ।