ਪੰਜਾਬ

ਖਰੜ, ਮੋਹਾਲੀ ਅਤੇ ਡੇਰਾਬੱਸੀ ਦੇ ਗੜ੍ਹਵਾਲ ਸਭਾ ਅਹੁਦੇਦਾਰਾਂ ਨੇ ਫੜਿਆ ਭਾਜਪਾ ਦਾ ਪੱਲਾ

ਕੌਮੀ ਮਾਰਗ ਬਿਊਰੋ | August 17, 2026 09:32 PM


ਚੰਡੀਗੜ੍ਹ-ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਗੜ੍ਹਵਾਲ ਸਮਾਜ ਨਾਲ ਸੰਬੰਧਿਤ 250 ਤੋਂ ਵੱਧ ਆਗੂਆਂ ਤੇ ਮੈਂਬਰਾਂ ਨੇ ਅਲੱਗ-ਅਲੱਗ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਵਿੱਚ ਖਰੜ੍ਹ, ਮੋਹਾਲੀ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਨਾਲ ਸੰਬੰਧਿਤ ਗੜ੍ਹਵਾਲ ਸਭਾ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਲ ਹੋਏ। ਇਹਨਾਂ ਨੂੰ ਪੰਜਾਬ ਭਾਜਪਾ ਦੇ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਪਟਕੇ ਪੁਆ ਕੇ ਬੀਜੇਪੀ ਵਿੱਚ ਸ਼ਾਮਲ ਕਰਵਾਇਆ।

ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਦਿਨੋਂ ਦਿਨ ਵਧ ਰਿਹਾ ਹੈ। ਪੰਜਾਬ ਦੇ ਲੋਕਾਂ ਦੀ ਇੱਕੋ ਇੱਕ ਉਮੀਦ ਭਾਜਪਾ ਤੋਂ ਹੈ। ਕਿਉਂਕਿ ਲੋਕ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇਖ ਚੁੱਕੇ ਹਨ ਅਤੇ ਇਸ ਵਾਰ ਭਾਜਪਾ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਹਰ ਵਰਗ ਲਈ ਲੋਕ ਪੱਖੀ ਨੀਤੀਆਂ ਤੋਂ ਹਰ ਕੋਈ ਪ੍ਰਭਾਵਿਤ ਹੈ, ਜਿਸ ਕਰਕੇ ਹਰ ਵਰਗ ਦੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ। ਉਹਨਾਂ ਜਿੱਥੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਉਥੇ ਹੀ ਹਰ ਤਰ੍ਹਾਂ ਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਖਰੜ ਗੜ੍ਹਵਾਲ ਸਭਾ ਦੇ ਪ੍ਰਧਾਨ ਸੁਰੇਸ਼ ਸ਼ਾਸਤਰੀ, ਨਯਾ ਗਾਉਂ ਗੜਵਾਲ ਸਭਾ ਦੇ ਪ੍ਰਧਾਨ ਗੱਬਰ ਸਿੰਘ, ਮੀਤ ਪ੍ਰਧਾਨ ਗਣੇਸ਼ ਬਰਥਵਾਲ, ਅਤੇ ਡੇਰਾਬੱਸੀ ਗੜਵਾਲ ਸਭਾ ਦੇ ਪ੍ਰਧਾਨ ਇੰਦਰਮਣੀ ਸਮੇਤ ਕਰੀਬ 250 ਲੋਕਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਉਹਨਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ, ਦੇਸ਼ ਦੇ ਵਿਕਾਸ ਅਤੇ ਪਾਰਟੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ।

ਇਹ ਮੌਕੇ ਭਾਜਪਾ ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਐਨ.ਕੇ. ਵਰਮਾ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਸਟ ਸਮੇਤ ਭਾਜਪਾ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 7 ਮਹੀਨਿਆਂ ਵਿੱਚ 709 ਲਾਭਪਾਤਰੀਆਂ ਨੂੰ ₹83.36 ਲੱਖ ਦਾ ਕੈਸ਼ਲੈੱਸ ਮਾਨਸਿਕ ਸਿਹਤ ਇਲਾਜ ਮਿਲਿਆ

ਪੰਜਾਬ ਦੀ ਸੇਵਾ ਕਰਨ ਦੇ ਚਾਹਵਾਨ ਆਗੂਆਂ ਦੀ ਪਹਿਲੀ ਪਸੰਦ ਬਣ ਰਹੀ ਹੈ 'ਆਪ': ਮਨੀਸ਼ ਸਿਸੋਦੀਆ

ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ ਮੈਨੂੰ ਇਸ 'ਤੇ ਮਾਣ ਹੈ- ਕੇਜਰੀਵਾਲ

ਸ਼੍ਰੋਮਣੀ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਤ ਤਹਿਤ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਪੰਜਾਬ ਵਿੱਚ ਕੌਮੀ ਦਿਵਸ ਸਮਾਗਮਾਂ ਦਾ ਅਹਿਮ ਹਿੱਸਾ ਹੋਵੇਗਾ ‘ਯੁੱਧ ਨਸ਼ਿਆਂ ਵਿਰੁੱਧ’

ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ

ਪੰਜਾਬ ਨੂੰ ਨਸ਼ਾ ਤੇ ਬੇਰੁਜ਼ਗਾਰੀ ਤੋਂ ਸਿਰਫ਼ ਭਾਜਪਾ ਦੀ 'ਡਬਲ ਇੰਜਣ' ਸਰਕਾਰ ਹੀ ਬਚਾ ਸਕਦੀ ਹੈ: ਕੇਵਲ ਸਿੰਘ ਢਿੱਲੋਂ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਛੁੱਟੀ,ਐਨਆਈਏ ਜਾਂਚ ਦੀ ਮੰਗ

ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ 'ਤੇ 'ਐਟ ਹੋਮ' ਸਮਾਰੋਹ ਦੀ ਮੇਜ਼ਬਾਨੀ ਕੀਤੀ