ਨੈਸ਼ਨਲ

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਨਾਲ ਮੁਲਾਕਾਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 18, 2026 07:33 PM

ਨਵੀਂ ਦਿੱਲੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਜਨਾਬ ਸ਼ਾਇਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਨਵੰਬਰ 2026 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕਰਨ ਦੀ ਮੰਗ ਕੀਤੀ। ਇਸ ਸਬੰਧੀ ਹਾਈ ਕਮਿਸ਼ਨ ਨੂੰ ਲਿਖਤੀ ਪੱਤਰ ਵੀ ਸੌਂਪਿਆ ਗਿਆ। ਵਫ਼ਦ ਵਿਚ ਭਾਈ ਰਜਿੰਦਰ ਸਿੰਘ ਮਹਿਤਾ, ਸ. ਪਰਮਜੀਤ ਸਿੰਘ ਸਰਨਾ, ਸ. ਮਨਜੀਤ ਸਿੰਘ ਜੀ.ਕੇ., ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਮੈਨੇਜਰ ਸ. ਰਜਿੰਦਰ ਸਿੰਘ ਰੂਬੀ ਦੇ ਨਾਲ ਰਮਨਦੀਪ ਸਿੰਘ ਸੋਨੂੰ ਵੀ ਮੌਜੂਦ ਸਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣਾ ਸਿੱਖ ਸੰਗਤ ਦੀ ਡੂੰਘੀ ਧਾਰਮਿਕ ਭਾਵਨਾ ਹੈ। ਇਸ ਵਾਰ 7500 ਤੋਂ ਵੱਧ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾ ਚੁੱਕੇ ਹਨ, ਇਸ ਲਈ ਨਿਰਧਾਰਤ ਕੋਟੇ ਤੋਂ ਉੱਪਰ ਉੱਠ ਕੇ ਵੱਧ ਤੋਂ ਵੱਧ ਸੰਗਤ ਨੂੰ ਵੀਜ਼ੇ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਨਿੱਜੀ ਤੌਰ ’ਤੇ ਸੰਗਠਿਤ ਸਿੱਖ ਜਥਿਆਂ ਨੂੰ ਵੀਜ਼ੇ ਨਾ ਮਿਲਣ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬੰਦ ਹੋਣ ਕਾਰਨ ਸੰਗਤ ਦੀ ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਹੋਰ ਵਧੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਹਾਂ-ਪੱਖੀ ਫ਼ੈਸਲੇ ਦੀ ਉਮੀਦ ਪ੍ਰਗਟਾਈ ਅਤੇ ਭਾਰਤ ਸਰਕਾਰ ਨੂੰ ਵੀ ਵੱਧ ਤੋਂ ਵੱਧ ਸ਼ਰਧਾਲੂਆਂ ਦੀ ਪਾਕਿਸਤਾਨ ਯਾਤਰਾ ਸੁਖਾਲੀ ਬਣਾਉਣ ਲਈ ਮਾਮਲਾ ਪ੍ਰਭਾਵਸ਼ਾਲੀ ਢੰਗ ਨਾਲ ਪਾਕਿਸਤਾਨ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਦੀ ਮੰਗ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ।

Have something to say? Post your comment

 
 
 
 

ਨੈਸ਼ਨਲ

ਰਾਹੁਲ ਗਾਂਧੀ ਨੇ ਕੇਂਦਰ 'ਤੇ ਹਮਲਾ ਕਰਦੇ ਹੋਏ ਪੁੱਛਿਆ, "ਕੀ ਸਾਨੂੰ ਬੱਚਿਆਂ ਵਿਰੁੱਧ ਹੋਈ ਬੇਰਹਿਮੀ ਦੀ ਪ੍ਰਸ਼ੰਸਾ ਕਰਨੀ ਚਾਹੀਦੀ ਹੈ?"

ਡਰੋਨਾਂ ਰਾਹੀਂ ਅੱਥਰੂ ਗੈਸ ਛੱਡਕੇ ਆਪਣੇ ਹੀ ਨਾਗਰਿਕਾਂ ਨੂੰ ਜ਼ਖਮੀ ਕਰਨਾ ਜੰਗ ਵਾਲੀ ਸ਼ਰਮਨਾਕ ਕਾਰਵਾਈ : ਮਾਨ

30 ਸਾਲ ਦੀ ਕੈਦ ਮਗਰੋਂ ਭਾਈ ਰਾਜੋਆਣਾ ਦੀ ਪਟੀਸ਼ਨ ’ਤੇ ਵੱਡੀ ਹਿਲਜੁਲ—3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਸੁਣਵਾਈ

ਵੰਦੇ ਮਾਤਰਮ ਵਿਵਾਦ: ਮਲਿਕਾਰੁਜਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੁੱਧ ਮੁੰਬਈ ਪੁਲਿਸ ਕੋਲ ਸ਼ਿਕਾਇਤ ਦਰਜ

1947 ਦੀ ਵੰਡ ਤੇ ਕਾਨੂੰਨੀ ਵੈਧਤਾ ਨੂੰ ਚੁਣੌਤੀ, ਸੱਤਾ ਤਬਾਦਲਾ ਸਿੱਖ ਲੋਕਾਂ ਦੀ ਸਪੱਸ਼ਟ ਸਹਿਮਤੀ ਤੋਂ ਬਿਨਾਂ ਕੀਤਾ ਗਿਆ

ਭਾਜਪਾ ਨੇਤਾ ਨੇ ਮੰਗਲੁਰੂ ਵਿੱਚ ਸੋਨੀਆ ਗਾਂਧੀ ਵਿਰੁੱਧ 'ਵੰਦੇ ਮਾਤਰਮ' ਦਾ ਅਪਮਾਨ ਕਰਨ ਲਈ ਸ਼ਿਕਾਇਤ ਦਰਜ ਕਰਵਾਈ

15 ਅਗਸਤ ਨੂੰ ਵਿਦੇਸ਼ਾਂ ਵਿੱਚ ਸਿੱਖ ਸੰਗਤ ਵੱਲੋਂ - ਵੰਡ ਤੋਂ ਲੈ ਕੇ ਅੱਜ ਤੱਕ ਦੇ ਸਿੱਖ ਦਰਦ ਅਤੇ ਹੱਕਾਂ ਦੀ ਆਵਾਜ਼ ਹੋਈ ਬੁਲੰਦ

'ਸਪਤਧਾਰਾ' ਤੋਂ 'ਵਿਕਸਤ ਭਾਰਤ' ਤੱਕ ਦਾ ਰੋਡਮੈਪ: ਪ੍ਰਧਾਨ ਮੰਤਰੀ ਮੋਦੀ ਨੇ 7 ਖੇਤਰਾਂ ਦੀ ਪਛਾਣ ਕੀਤੀ

ਅਸੀਂ ਸਿਰਫ਼ ਅੱਲ੍ਹਾ ਦੀ ਪੂਜਾ ਕਰਦੇ ਹਾਂ- 'ਵੰਦੇ ਮਾਤਰਮ' ਗਾਉਣ ਲਈ ਮਜਬੂਰ ਨਹੀਂ ਕਰ ਸਕਦੇ: ਵਾਰਿਸ ਪਠਾਨ

ਵੰਦੇ ਮਾਤਰਮ ਵਿਵਾਦ: ਪਿਨਾਰਾਈ ਰਾਏ ਨੇ ਕਾਂਗਰਸ 'ਤੇ 'ਸਾਫਟ ਹਿੰਦੂਤਵ' ਵੱਲ ਝੁਕਾਅ ਦਾ ਦੋਸ਼ ਲਗਾਇਆ