ਨੈਸ਼ਨਲ

ਡਰੋਨਾਂ ਰਾਹੀਂ ਅੱਥਰੂ ਗੈਸ ਛੱਡਕੇ ਆਪਣੇ ਹੀ ਨਾਗਰਿਕਾਂ ਨੂੰ ਜ਼ਖਮੀ ਕਰਨਾ ਜੰਗ ਵਾਲੀ ਸ਼ਰਮਨਾਕ ਕਾਰਵਾਈ : ਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 18, 2026 07:33 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ 15 ਅਗਸਤ ਨੂੰ ਇਨਸਾਫ਼ ਮੋਰਚੇ ਅਤੇ ਪੰਥਕ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਅਮਨਮਈ ਰੋਸ ਮਾਰਚ ਦੌਰਾਨ ਡਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਹੀ ਨਾਗਰਿਕਾਂ ਵਿਰੁੱਧ ਡਰੋਨਾਂ ਦੀ ਵਰਤੋਂ ਕਰਨਾ ਅਜਿਹਾ ਸ਼ਰਮਨਾਕ ਅਮਲ ਹੈ, ਜਿਵੇਂ ਜੰਗ ਦੌਰਾਨ ਹਮਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਜਾਣ ਵਾਲੇ ਰਸਤਿਆਂ ਨੂੰ ਟਿੱਪਰਾਂ ਅਤੇ ਬੈਰੀਕੇਡਾਂ ਨਾਲ ਬੰਦ ਕਰਕੇ ਪੰਥਕ ਜਥੇਬੰਦੀਆਂ ਨੂੰ ਪੰਜਾਬ ਦੇ ਗਵਰਨਰ ਨੂੰ ਯਾਦ ਪੱਤਰ ਦੇਣ ਤੋਂ ਰੋਕਣਾ ਸੰਵਿਧਾਨ ਦੀਆਂ ਧਾਰਾਵਾਂ 14, 19 ਅਤੇ 21 ਦੀ ਉਲੰਘਣਾ ਹੈ। ਸ. ਮਾਨ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਿਸ ਖੁਦ ਹੀ ਅਮਨਮਈ ਢੰਗ ਨਾਲ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਨਾਗਰਿਕਾਂ ਉਤੇ ਜ਼ਬਰ ਕਰਨ ਲੱਗ ਪਏ ਤਾਂ ਭਵਿੱਖ ਵਿੱਚ ਗੈਰ-ਕਾਨੂੰਨੀ ਤੱਤਾਂ ’ਤੇ ਕਾਨੂੰਨ ਦਾ ਡਰ ਕਾਇਮ ਰੱਖਣਾ ਵੀ ਮੁਸ਼ਕਿਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਅਤੇ ਸਿੱਖਾਂ ਨੂੰ ਆਪਣੇ ਜਮਹੂਰੀ ਹੱਕਾਂ ਦੀ ਵਰਤੋਂ ਕਰਨ ਤੋਂ ਰੋਕਣ ਦੀ ਬਜਾਏ ਸਰਕਾਰ ਨੂੰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਨਿਆਂਸੰਗਤ ਫ਼ੈਸਲਾ ਲੈ ਕੇ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਕਰਨਾ ਚਾਹੀਦਾ ਹੈ। ਸ. ਮਾਨ ਨੇ ਮੋਰਚੇ ਦੇ ਆਗੂਆਂ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਭੰਨ-ਤੋੜ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਦੇ ਦਰਜ ਕੀਤੇ ਕੇਸ ਤੁਰੰਤ ਰੱਦ ਕਰਨ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) 21 ਅਗਸਤ ਦੇ ਪੰਜਾਬ ਬੰਦ ਦੀ ਪੂਰਨ ਹਮਾਇਤ ਕਰਦਾ ਹੈ ਅਤੇ ਸਮੁੱਚੇ ਪੰਜਾਬੀਆਂ ਤੇ ਸਿੱਖ ਕੌਮ ਨੂੰ ਬੰਦੀ ਸਿੰਘਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਬੰਦ ਨੂੰ ਕਾਮਯਾਬ ਕਰਨ ਦੀ ਅਪੀਲ ਕਰਦਾ ਹੈ।

Have something to say? Post your comment

 
 
 
 

ਨੈਸ਼ਨਲ

ਰਾਹੁਲ ਗਾਂਧੀ ਨੇ ਕੇਂਦਰ 'ਤੇ ਹਮਲਾ ਕਰਦੇ ਹੋਏ ਪੁੱਛਿਆ, "ਕੀ ਸਾਨੂੰ ਬੱਚਿਆਂ ਵਿਰੁੱਧ ਹੋਈ ਬੇਰਹਿਮੀ ਦੀ ਪ੍ਰਸ਼ੰਸਾ ਕਰਨੀ ਚਾਹੀਦੀ ਹੈ?"

30 ਸਾਲ ਦੀ ਕੈਦ ਮਗਰੋਂ ਭਾਈ ਰਾਜੋਆਣਾ ਦੀ ਪਟੀਸ਼ਨ ’ਤੇ ਵੱਡੀ ਹਿਲਜੁਲ—3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਸੁਣਵਾਈ

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਨਾਲ ਮੁਲਾਕਾਤ

ਵੰਦੇ ਮਾਤਰਮ ਵਿਵਾਦ: ਮਲਿਕਾਰੁਜਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੁੱਧ ਮੁੰਬਈ ਪੁਲਿਸ ਕੋਲ ਸ਼ਿਕਾਇਤ ਦਰਜ

1947 ਦੀ ਵੰਡ ਤੇ ਕਾਨੂੰਨੀ ਵੈਧਤਾ ਨੂੰ ਚੁਣੌਤੀ, ਸੱਤਾ ਤਬਾਦਲਾ ਸਿੱਖ ਲੋਕਾਂ ਦੀ ਸਪੱਸ਼ਟ ਸਹਿਮਤੀ ਤੋਂ ਬਿਨਾਂ ਕੀਤਾ ਗਿਆ

ਭਾਜਪਾ ਨੇਤਾ ਨੇ ਮੰਗਲੁਰੂ ਵਿੱਚ ਸੋਨੀਆ ਗਾਂਧੀ ਵਿਰੁੱਧ 'ਵੰਦੇ ਮਾਤਰਮ' ਦਾ ਅਪਮਾਨ ਕਰਨ ਲਈ ਸ਼ਿਕਾਇਤ ਦਰਜ ਕਰਵਾਈ

15 ਅਗਸਤ ਨੂੰ ਵਿਦੇਸ਼ਾਂ ਵਿੱਚ ਸਿੱਖ ਸੰਗਤ ਵੱਲੋਂ - ਵੰਡ ਤੋਂ ਲੈ ਕੇ ਅੱਜ ਤੱਕ ਦੇ ਸਿੱਖ ਦਰਦ ਅਤੇ ਹੱਕਾਂ ਦੀ ਆਵਾਜ਼ ਹੋਈ ਬੁਲੰਦ

'ਸਪਤਧਾਰਾ' ਤੋਂ 'ਵਿਕਸਤ ਭਾਰਤ' ਤੱਕ ਦਾ ਰੋਡਮੈਪ: ਪ੍ਰਧਾਨ ਮੰਤਰੀ ਮੋਦੀ ਨੇ 7 ਖੇਤਰਾਂ ਦੀ ਪਛਾਣ ਕੀਤੀ

ਅਸੀਂ ਸਿਰਫ਼ ਅੱਲ੍ਹਾ ਦੀ ਪੂਜਾ ਕਰਦੇ ਹਾਂ- 'ਵੰਦੇ ਮਾਤਰਮ' ਗਾਉਣ ਲਈ ਮਜਬੂਰ ਨਹੀਂ ਕਰ ਸਕਦੇ: ਵਾਰਿਸ ਪਠਾਨ

ਵੰਦੇ ਮਾਤਰਮ ਵਿਵਾਦ: ਪਿਨਾਰਾਈ ਰਾਏ ਨੇ ਕਾਂਗਰਸ 'ਤੇ 'ਸਾਫਟ ਹਿੰਦੂਤਵ' ਵੱਲ ਝੁਕਾਅ ਦਾ ਦੋਸ਼ ਲਗਾਇਆ