ਪੰਜਾਬ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 18, 2026 07:33 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਰੱਖੀ ਗਈ ਸੀ, ਜੋ ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਆਪ ਹਮੇਸ਼ਾਂ ਯਤਨਸ਼ੀਲ ਰਹੀ ਹੈ, ਉਥੇ ਹੀ ਇਸ ਕਾਰਜ ਲਈ ਹਰ ਸੰਘਰਸ਼ ਦਾ ਪੂਰਨ ਰੂਪ ਵਿਚ ਸਮਰਥਨ ਵੀ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਥਾਂ ਇਸ ਸਬੰਧੀ ਸੰਘਰਸ਼ ਕਰਨ ਵਾਲਿਆਂ ਦੀ ਅਵਾਜ਼ ਨੂੰ ਹੀ ਦਬਾਉਣਾ ਚਾਹੁੰਦੀ ਹੈ, ਜਿਸ ਦਾ ਇਨਸਾਫ਼ਪਸੰਦ ਹਰ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੇ ਸਮਰਥਨ ਵਿਚ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੇ ਸਮੂਹ ਅਦਾਰੇ ਵੀ ਬੰਦ ਰੱਖੇ ਜਾਣਗੇ।

Have something to say? Post your comment

 
 
 
 

ਪੰਜਾਬ

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

ਖਾਲਸਾ ਕਾਲਜ ਵਿਖੇ ਕੈਨੇਡਾ ਦੀ ਥੌਂਮਸਨ ਰਿਵਰ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੀਤਾ ਦੌਰਾ

ਹਾਈ ਕੋਰਟ ਦੀ ਸਮਾਂ-ਸੀਮਾ ਖ਼ਤਮ, ਡੀ.ਏ. ਹਾਲੇ ਵੀ ਬਕਾਇਆ- ਢਿੱਲੋਂ

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ ਅਰਸ਼ਦੀਪ ਸਿੰਘ ਨੂੰ ਵਧਾਈ

ਹਲਕਾ ਮਲੋਟ ਦੇ ਪਿੰਡ ਲਾਲਬਾਈ ’ਚ ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਖਰੜ, ਮੋਹਾਲੀ ਅਤੇ ਡੇਰਾਬੱਸੀ ਦੇ ਗੜ੍ਹਵਾਲ ਸਭਾ ਅਹੁਦੇਦਾਰਾਂ ਨੇ ਫੜਿਆ ਭਾਜਪਾ ਦਾ ਪੱਲਾ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 7 ਮਹੀਨਿਆਂ ਵਿੱਚ 709 ਲਾਭਪਾਤਰੀਆਂ ਨੂੰ ₹83.36 ਲੱਖ ਦਾ ਕੈਸ਼ਲੈੱਸ ਮਾਨਸਿਕ ਸਿਹਤ ਇਲਾਜ ਮਿਲਿਆ

ਪੰਜਾਬ ਦੀ ਸੇਵਾ ਕਰਨ ਦੇ ਚਾਹਵਾਨ ਆਗੂਆਂ ਦੀ ਪਹਿਲੀ ਪਸੰਦ ਬਣ ਰਹੀ ਹੈ 'ਆਪ': ਮਨੀਸ਼ ਸਿਸੋਦੀਆ

ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ ਮੈਨੂੰ ਇਸ 'ਤੇ ਮਾਣ ਹੈ- ਕੇਜਰੀਵਾਲ