ਪੰਜਾਬ

ਹਲਕਾ ਮਲੋਟ ਦੇ ਪਿੰਡ ਲਾਲਬਾਈ ’ਚ ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 18, 2026 07:33 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿੰਡ ਲਾਲਬਾਈ, ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਵਿਚ ਡਿਸਪੈਂਸਰੀ ਦੀ ਉਸਾਰੀ ਨਾਲ ਸਬੰਧਤ ਮਾਮਲੇ ਵਿਚ ਦੋ ਧਿਰਾਂ ਵਿਚਕਾਰ ਰਾਜੀਨਾਮਾ ਕਰਵਾਉਣ ਲਈ ਯਤਨ ਕਰ ਰਹੇ ਅੰਮ੍ਰਿਤਧਾਰੀ ਗੁਰਸਿੱਖ ਕਿਸਾਨ ਆਗੂ ਸ. ਹਰਭਗਵਾਨ ਸਿੰਘ ਸਿੱਧੂਪੁਰ ਦੀ ਦਸਤਾਰ ਉਤਾਰੇ ਜਾਣ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰ ਅੰਦਰ ਕਿਸੇ ਵੀ ਵਿਅਕਤੀ ਨਾਲ ਹੁਲੜਬਾਜ਼ੀ ਕਰਨਾ ਅਤੇ ਖ਼ਾਸ ਕਰਕੇ ਕਿਸੇ ਅੰਮ੍ਰਿਤਧਾਰੀ ਗੁਰਸਿੱਖ ਦੀ ਪੱਗ ਉਤਾਰਨ ਦੀ ਕੋਸ਼ਿਸ਼ ਕਰਨਾ ਬੇਹੱਦ ਨਿੰਦਣਯੋਗ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਪਹਿਚਾਣ ਹੈ, ਜਿਸ ਦਾ ਸਤਿਕਾਰ ਹਰ ਸਿੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਹਰੇਕ ਲਈ ਸਤਿਕਾਰ, ਸੇਵਾ ਅਤੇ ਭਾਈਚਾਰਕ ਸਾਂਝ ਦਾ ਕੇਂਦਰ ਹੈ। ਇਸ ਲਈ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿੱਚ ਅਜਿਹੀ ਹੁਲੜਬਾਜ਼ੀ ਨੂੰ ਕਿਸੇ ਵੀ ਕੀਮਤ ’ਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।
ਉਨ੍ਹਾਂ ਕਿਹਾ ਕਿ ਦਸਤਾਰ ਦੀ ਬੇਅਬਦੀ ਕਰਨ ਵਾਲੇ ਵਿਅਕਤੀਆਂ ਖਿਲਾਫ ਪ੍ਰਸ਼ਾਸਨ ਸਖ਼ਤ ਕਾਰਵਾਈ ਯਕੀਨੀ ਬਣਾਵੇ, ਤਾਂ ਜੋ ਕੋਈ ਵੀ ਵਿਅਕਤੀ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਹਿੰਮਤ ਨਾ ਕਰੇ।

Have something to say? Post your comment

 
 
 
 

ਪੰਜਾਬ

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

ਖਾਲਸਾ ਕਾਲਜ ਵਿਖੇ ਕੈਨੇਡਾ ਦੀ ਥੌਂਮਸਨ ਰਿਵਰ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੀਤਾ ਦੌਰਾ

ਹਾਈ ਕੋਰਟ ਦੀ ਸਮਾਂ-ਸੀਮਾ ਖ਼ਤਮ, ਡੀ.ਏ. ਹਾਲੇ ਵੀ ਬਕਾਇਆ- ਢਿੱਲੋਂ

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ ਅਰਸ਼ਦੀਪ ਸਿੰਘ ਨੂੰ ਵਧਾਈ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਖਰੜ, ਮੋਹਾਲੀ ਅਤੇ ਡੇਰਾਬੱਸੀ ਦੇ ਗੜ੍ਹਵਾਲ ਸਭਾ ਅਹੁਦੇਦਾਰਾਂ ਨੇ ਫੜਿਆ ਭਾਜਪਾ ਦਾ ਪੱਲਾ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 7 ਮਹੀਨਿਆਂ ਵਿੱਚ 709 ਲਾਭਪਾਤਰੀਆਂ ਨੂੰ ₹83.36 ਲੱਖ ਦਾ ਕੈਸ਼ਲੈੱਸ ਮਾਨਸਿਕ ਸਿਹਤ ਇਲਾਜ ਮਿਲਿਆ

ਪੰਜਾਬ ਦੀ ਸੇਵਾ ਕਰਨ ਦੇ ਚਾਹਵਾਨ ਆਗੂਆਂ ਦੀ ਪਹਿਲੀ ਪਸੰਦ ਬਣ ਰਹੀ ਹੈ 'ਆਪ': ਮਨੀਸ਼ ਸਿਸੋਦੀਆ

ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ ਮੈਨੂੰ ਇਸ 'ਤੇ ਮਾਣ ਹੈ- ਕੇਜਰੀਵਾਲ