ਪੰਜਾਬ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ ਅਰਸ਼ਦੀਪ ਸਿੰਘ ਨੂੰ ਵਧਾਈ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 18, 2026 07:14 PM


ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਲੰਮੇ ਸਮੇਂ ਬਾਅਦ ਸਿੱਖ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਲਈ ਪੰਜਾਬੀ ਮੂਲ ਦੇ ਸਾਊਥਾਲ, ਯੂਕੇ ਵਿੱਚ ਰਹਿਣ ਵਾਲੇ ਸ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਮਾਪਿਆਂ ਸ. ਜਗਦੀਪ ਸਿੰਘ ਅਤੇ ਬੀਬੀ ਗਗਨਦੀਪ ਕੌਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਹੋਇਆ ਹੈ ਕਿ ਇੱਕ ਸਿੱਖ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਉੱਚ ਅਹੁਦਾ ਹਾਸਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਫਲਾਈਟ ਲੈਫਟੀਨੈਂਟ ਸ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਵਿਦੇਸ਼ ਵਿੱਚ ਰਹਿੰਦਿਆਂ ਵੀ ਸਿੱਖੀ ਰਵਾਇਤਾਂ ਅਤੇ ਪੰਜਾਬੀ ਮਾਂ ਬੋਲੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਉੱਤੇ ਚੱਲਦਿਆਂ ਅੱਜ ਦੁਨੀਆ ਵਿੱਚ ਉੱਚੇ ਮੁਕਾਮ ਹਾਸਲ ਕੀਤੇ ਹਨ ਅਤੇ ਸ. ਅਰਸ਼ਦੀਪ ਸਿੰਘ ਦੀ ਪ੍ਰਾਪਤੀ ਨਾਲ ਸਮੁੱਚੀ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਲੋੜ ਹੈ ਕਿ ਸਿੱਖ ਨੌਜਵਾਨ ਸ. ਅਰਸ਼ਦੀਪ ਸਿੰਘ ਤੋਂ ਸੇਧ ਲੈ ਕੇ ਚੰਗੀ ਵਿਦਿਆ ਅਤੇ ਮਿਹਨਤ ਰਾਹੀਂ ਉੱਚੇ ਮੁਕਾਮਾਂ ਉੱਤੇ ਪਹੁੰਚਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਵਿੱਚ ਸਿੱਖਿਆ ਦਿੱਤੀ ਹੈ ਕਿ ਸਾਨੂੰ ਆਪਣੇ ਜੀਵਨ ਵਿੱਚ ਹਮੇਸ਼ਾ ਹੀ ਅਗਾਂਹ ਵਧਣ ਲਈ ਤਾਂਘ ਤੇ ਉੱਦਮ ਕਰਨੇ ਚਾਹੀਦੇ ਹਨ ਅਤੇ ਪਿਛਾਂਹ ਨੂੰ ਨਹੀਂ ਮੁੜਣਾ ਚਾਹੀਦਾ।

Have something to say? Post your comment

 
 
 
 

ਪੰਜਾਬ

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

ਖਾਲਸਾ ਕਾਲਜ ਵਿਖੇ ਕੈਨੇਡਾ ਦੀ ਥੌਂਮਸਨ ਰਿਵਰ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੀਤਾ ਦੌਰਾ

ਹਾਈ ਕੋਰਟ ਦੀ ਸਮਾਂ-ਸੀਮਾ ਖ਼ਤਮ, ਡੀ.ਏ. ਹਾਲੇ ਵੀ ਬਕਾਇਆ- ਢਿੱਲੋਂ

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਹਲਕਾ ਮਲੋਟ ਦੇ ਪਿੰਡ ਲਾਲਬਾਈ ’ਚ ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਖਰੜ, ਮੋਹਾਲੀ ਅਤੇ ਡੇਰਾਬੱਸੀ ਦੇ ਗੜ੍ਹਵਾਲ ਸਭਾ ਅਹੁਦੇਦਾਰਾਂ ਨੇ ਫੜਿਆ ਭਾਜਪਾ ਦਾ ਪੱਲਾ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 7 ਮਹੀਨਿਆਂ ਵਿੱਚ 709 ਲਾਭਪਾਤਰੀਆਂ ਨੂੰ ₹83.36 ਲੱਖ ਦਾ ਕੈਸ਼ਲੈੱਸ ਮਾਨਸਿਕ ਸਿਹਤ ਇਲਾਜ ਮਿਲਿਆ

ਪੰਜਾਬ ਦੀ ਸੇਵਾ ਕਰਨ ਦੇ ਚਾਹਵਾਨ ਆਗੂਆਂ ਦੀ ਪਹਿਲੀ ਪਸੰਦ ਬਣ ਰਹੀ ਹੈ 'ਆਪ': ਮਨੀਸ਼ ਸਿਸੋਦੀਆ

ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ ਮੈਨੂੰ ਇਸ 'ਤੇ ਮਾਣ ਹੈ- ਕੇਜਰੀਵਾਲ