ਪੰਜਾਬ

ਖੇਡ ਮੈਦਾਨਾਂ 'ਚ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੇ ਨੌਜਵਾਨਾਂ ਦਾ ਸਾਥ 'ਰੰਗਲਾ ਪੰਜਾਬ' ਬਣਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | August 19, 2026 07:36 PM

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਐਥਲੀਟ ਕੁਨਾਰ (ਅੰਤਰਰਾਸ਼ਟਰੀ ਗੋਲਡ ਮੈਡਲਿਸਟ) ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਖਿਡਾਰੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਗੋਨੀ ਅਤੇ ਕੁਨਾਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੰਤਰੀ ਗੁਰਮੀਤ ਖੁੱਡੀਆਂ ਵੀ ਮੌਜੂਦ ਸਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ

ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ 'ਰੰਗਲਾ ਪੰਜਾਬ' ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੋਨੀ ਅਤੇ ਕੁਨਾਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

 

Have something to say? Post your comment

 
 
 
 

ਪੰਜਾਬ

ਪੰਜਾਬ ਪੁਲਿਸ ਨੇ ਮਲੇਸ਼ੀਆ ਤੋਂ ਹਵਾਲਗੀ ਕੀਤੇ ਬੰਬੀਹਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਤਹਿਤ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਲਈ 351 ਲਾਭਪਾਤਰੀਆਂ ਨੂੰ 89.35 ਲੱਖ ਰੁਪਏ ਦੇ 357 ਇਲਾਜ ਮਿਲੇ

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

ਖਾਲਸਾ ਕਾਲਜ ਵਿਖੇ ਕੈਨੇਡਾ ਦੀ ਥੌਂਮਸਨ ਰਿਵਰ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੀਤਾ ਦੌਰਾ

ਹਾਈ ਕੋਰਟ ਦੀ ਸਮਾਂ-ਸੀਮਾ ਖ਼ਤਮ, ਡੀ.ਏ. ਹਾਲੇ ਵੀ ਬਕਾਇਆ- ਢਿੱਲੋਂ

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ ਅਰਸ਼ਦੀਪ ਸਿੰਘ ਨੂੰ ਵਧਾਈ

ਹਲਕਾ ਮਲੋਟ ਦੇ ਪਿੰਡ ਲਾਲਬਾਈ ’ਚ ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਖਰੜ, ਮੋਹਾਲੀ ਅਤੇ ਡੇਰਾਬੱਸੀ ਦੇ ਗੜ੍ਹਵਾਲ ਸਭਾ ਅਹੁਦੇਦਾਰਾਂ ਨੇ ਫੜਿਆ ਭਾਜਪਾ ਦਾ ਪੱਲਾ