ਪੰਜਾਬ

ਜਦੋਂ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਦੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕੀ, ਤਾਂ ਚਰਿੱਤਰ ਹਨਨ 'ਤੇ ਉੱਤਰ ਆਈ - ਰਾਜਵੀਰ ਸਿੰਘ ਘੁੰਮਣ

ਕੌਮੀ ਮਾਰਗ ਬਿਊਰੋ | August 19, 2026 09:37 PM

ਚੰਡੀਗੜ੍ਹ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਆਪਣੇ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਜਾਂ ਜਨਤਕ ਤੌਰ 'ਤੇ ਮਾਫ਼ੀ ਮੰਗਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ, "ਚੋਰ ਨੂੰ ਸਾਰੇ ਚੋਰ ਹੀ ਨਜ਼ਰ ਆਉਂਦੇ ਹਨ। ਇਲਜ਼ਾਮ ਲਗਾਉਣਾ ਬਹੁਤ ਸੌਖਾ ਹੈ, ਪਰ ਸਬੂਤ ਪੇਸ਼ ਕਰਨਾ ਔਖਾ ਹੈ।"

ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਅਕਾਲੀ ਆਗੂ ਨੂੰ ਸੰਬੋਧਨ ਕਰਦਿਆਂ ਰਾਜਵੀਰ ਸਿੰਘ ਘੁੰਮਣ ਨੇ ਕਿਹਾ, "ਮੈਂ ਬਿਕਰਮ ਸਿੰਘ ਮਜੀਠੀਆ, ਜਿਸ ਨੇ ਆਪਣੇ ਆਪ ਨੂੰ ਈਡੀ(ਇਨਫੋਰਸਮੈਂਟ ਡਾਇਰੈਕਟੋਰੇਟ) ਦਾ ਬੁਲਾਰਾ ਨਿਯੁਕਤ ਕੀਤਾ ਹੋਇਆ ਹੈ, ਨੂੰ ਖੁੱਲ੍ਹੀ ਚੁਣੌਤੀ ਦਿੰਦਾ ਹਾਂ ਕਿ ਜੇਕਰ ਉਸ ਕੋਲ ਮੇਰੀ ਇੱਕ ਵੀ ਚੈਟ ਜਾਂ ਮੇਰੇ ਵੱਲੋਂ ਕਿਸੇ ਤੋਂ ਪੈਸੇ ਮੰਗਣ ਦਾ ਕੋਈ ਸਬੂਤ ਹੈ, ਤਾਂ ਉਹ ਉਸਨੂੰ ਜਨਤਕ ਕਰੇ। ਜਾਂ ਤਾਂ ਲੋਕਾਂ ਸਾਹਮਣੇ ਸਬੂਤ ਲਿਆਵੇ ਜਾਂ ਜਨਤਕ ਤੌਰ 'ਤੇ ਮਾਫ਼ੀ ਮੰਗੇ। ਨਹੀਂ ਤਾਂ ਮਾਨਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ।"

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲਈ ਅਸਲ ਤਕਲੀਫ਼ ਇਹ ਹੈ ਕਿ ਆਮ ਪਰਿਵਾਰਾਂ ਦੇ ਪੁੱਤਰ ਜ਼ਿੰਮੇਵਾਰੀ ਵਾਲੇ ਅਹੁਦਿਆਂ 'ਤੇ ਪਹੁੰਚ ਗਏ ਹਨ ਅਤੇ ਸਾਲਾਂ ਤੋਂ ਪੰਜਾਬ 'ਤੇ ਰਾਜ ਕਰਨ ਵਾਲਿਆਂ ਦੇ ਸਿਆਸੀ ਮੌਕਿਆਂ ਨੂੰ ਹੁਣ ਚੁਣੌਤੀ ਮਿਲ ਰਹੀ ਹੈ।

ਉਨ੍ਹਾਂ ਅੱਗੇ ਕਿਹਾ, "(ਮਜੀਠੀਆ) ਅਸਲ ਵਿੱਚ ਇਸ ਗੱਲ ਤੋਂ ਪ੍ਰੇਸ਼ਾਨ ਹਨ ਕਿ ਆਮ ਪਰਿਵਾਰਾਂ ਦੇ ਨੌਜਵਾਨ ਕਿਸ ਤਰ੍ਹਾਂ ਅੱਗੇ ਆਏ ਹਨ ਅਤੇ ਉਨ੍ਹਾਂ ਦੀਆਂ ਸਰਕਾਰ ਬਣਾਉਣ ਦੀਆਂ ਵਾਰੀਆਂ ਕਿਵੇਂ ਟੁੱਟੀਆਂ ਹਨ। ਜਦੋਂ ਉਹ ਸਾਡੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕਦੇ, ਤਾਂ ਹੁਣ ਉਹ ਭੈੜੇ ਝੂਠਾਂ ਅਤੇ ਚਰਿੱਤਰ ਹਨਨ 'ਤੇ ਉੱਤਰ ਆਏ ਹਨ।"

ਰਾਜਵੀਰ ਸਿੰਘ ਘੁੰਮਣ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਕਿਹਾ, "ਅਸੀਂ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ ਅਤੇ ਕਰਦੇ ਰਹਾਂਗੇ। ਜੇਕਰ ਉਨ੍ਹਾਂ ਵਿੱਚ ਹਿੰਮਤ ਹੈ, ਤਾਂ ਉਹ ਸਾਡੇ ਕੰਮਾਂ 'ਤੇ ਗੱਲ ਕਰਨ, ਝੂਠੇ ਇਲਜ਼ਾਮਾਂ 'ਤੇ ਨਹੀਂ।"

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ - ਮੋਹਾਲੀ ਵਿਖੇ 2 ਸਥਾਪਤ ਕੀਤਾ ਜਾਵੇਗਾ "ਨਿਊਰੋਨ 2.0" ਇਨਕਿਊਬੇਸ਼ਨ ਸੈਂਟਰ

ਇਸ ਸਾਲ ਚਾਰ ਪੈਰਾ ਖੇਡਾਂ ਸਮੇਤ ਕੁੱਲ 38 ਖੇਡ ਵੰਨਗੀਆਂ ਵਿੱਚ ਮੁਕਾਬਲੇ ਕਰਵਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਡ ਮੈਦਾਨਾਂ 'ਚ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੇ ਨੌਜਵਾਨਾਂ ਦਾ ਸਾਥ 'ਰੰਗਲਾ ਪੰਜਾਬ' ਬਣਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪੁਲਿਸ ਨੇ ਮਲੇਸ਼ੀਆ ਤੋਂ ਹਵਾਲਗੀ ਕੀਤੇ ਬੰਬੀਹਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਲਈ 351 ਲਾਭਪਾਤਰੀਆਂ ਨੂੰ ਇਲਾਜ ਮਿਲੇ

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

ਖਾਲਸਾ ਕਾਲਜ ਵਿਖੇ ਕੈਨੇਡਾ ਦੀ ਥੌਂਮਸਨ ਰਿਵਰ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੀਤਾ ਦੌਰਾ

ਹਾਈ ਕੋਰਟ ਦੀ ਸਮਾਂ-ਸੀਮਾ ਖ਼ਤਮ, ਡੀ.ਏ. ਹਾਲੇ ਵੀ ਬਕਾਇਆ- ਢਿੱਲੋਂ

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ ਅਰਸ਼ਦੀਪ ਸਿੰਘ ਨੂੰ ਵਧਾਈ