BREAKING NEWS

ਨੈਸ਼ਨਲ

ਅਮਰਨਾਥ ਲਈ ਸੁਰੱਖਿਆ ਦਾ ਕਵਚ, ਕਰਤਾਰਪੁਰ ਸਾਹਿਬ ਲਈ ਦਰਵਾਜ਼ੇ ਬੰਦ—ਕੀ ਸੁਰੱਖਿਆ ਦੇ ਵੀ ਧਰਮ ਹੁੰਦੇ ਹਨ?—ਭਾਈ ਪਰਮਜੀਤ ਸਿੰਘ ਵੀਰਜੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 20, 2026 07:53 PM

ਨਵੀਂ ਦਿੱਲੀ - ਕੇਂਦਰ ਸਰਕਾਰ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਤੋਂ ਇਨਕਾਰ ਕਰਨਾ ਸਿੱਖ ਸੰਗਤ ਦੇ ਮਨ ਵਿੱਚ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਜੇਕਰ ਸੁਰੱਖਿਆ ਹੀ ਕਿਸੇ ਧਾਰਮਿਕ ਯਾਤਰਾ ਨੂੰ ਰੋਕਣ ਦਾ ਮਾਪਦੰਡ ਹੈ ਤਾਂ ਇਹ ਮਾਪਦੰਡ ਸਭ ਲਈ ਇਕੋ ਜਿਹਾ ਹੋਣਾ ਚਾਹੀਦਾ ਹੈ। ਅਮਰਨਾਥ ਯਾਤਰਾ ਨੂੰ ਅਤੀਤ ਵਿੱਚ ਕਈ ਵਾਰ ਹਮਲਿਆਂ ਅਤੇ ਜਾਨੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ, ਪਰ ਸੁਰੱਖਿਆ ਪ੍ਰਬੰਧ ਵਧਾ ਕੇ ਯਾਤਰਾ ਜਾਰੀ ਰੱਖੀ ਜਾਂਦੀ ਹੈ। ਫਿਰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਬਜਾਏ ਲਾਂਘਾ ਬੰਦ ਕਰਨਾ ਹੀ ਕਿਉਂ ਚੁਣਿਆ ਜਾਂਦਾ ਹੈ? ਅਜਿਹੇ ਫ਼ੈਸਲੇ ਸਿੱਖਾਂ ਨੂੰ ਵਾਰ-ਵਾਰ ਇਹ ਅਹਿਸਾਸ ਕਰਵਾਉਂਦੇ ਹਨ ਕਿ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਨਾਲ ਬਰਾਬਰੀ ਵਾਲਾ ਵਿਹਾਰ ਨਹੀਂ ਹੋ ਰਿਹਾ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਭਾਈ ਪਰਮਜੀਤ ਸਿੰਘ ਵੀਰ ਜੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਸ਼ੁਰੂ ਹੋਣ ਤੋਂ ਬਾਅਦ ਸਿੱਖ ਸ਼ਰਧਾਲੂਆਂ ਨਾਲ ਪਾਕਿਸਤਾਨੀ ਲੋਕਾਂ ਵੱਲੋਂ ਕੀਤੀ ਜਾਂਦੀ ਸੇਵਾ ਅਤੇ ਸਤਿਕਾਰ ਇਸ ਗੱਲ ਦਾ ਪ੍ਰਤੀਕ ਹੈ ਕਿ ਧਾਰਮਿਕ ਯਾਤਰਾ ਨੂੰ ਸਿਰਫ਼ ਸਿਆਸੀ ਐਨਕ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਜੇਕਰ ਸੁਰੱਖਿਆ ਦੀ ਕੋਈ ਚੁਣੌਤੀ ਹੈ ਤਾਂ ਸਰਕਾਰ ਉਸ ਦਾ ਮੁਕਾਬਲਾ ਕਰਨ ਲਈ ਪ੍ਰਬੰਧ ਕਰੇ। ਸਰਕਾਰ ਦਾ ਫ਼ਰਜ਼ ਆਪਣੇ ਨਾਗਰਿਕਾਂ ਦੀ ਹਿਫ਼ਾਜ਼ਤ ਕਰਨਾ ਹੈ, ਉਨ੍ਹਾਂ ਨੂੰ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝਾ ਕਰਨਾ ਨਹੀਂ। ਜਦੋਂ ਸਰਕਾਰ ਆਪਣੇ ਆਗੂਆਂ ਲਈ ਬੇਪਨਾਹ ਸੁਰੱਖਿਆ ਪ੍ਰਬੰਧ ਕਰ ਸਕਦੀ ਹੈ ਤਾਂ ਸਿੱਖ ਸੰਗਤ ਦੀ ਕਰਤਾਰਪੁਰ ਯਾਤਰਾ ਲਈ ਵੀ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਜਾ ਸਕਦੇ ਹਨ। ਉਨ੍ਹਾਂ ਕੇਂਦਰ ਸਰਕਾਰ ਵਿੱਚ ਮੌਜੂਦ ਦੋ ਸਿੱਖ ਮੰਤਰੀਆਂ ਦੀ ਭੂਮਿਕਾ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਸਿੱਖ ਪੰਥ ਦੇ ਇਸ ਅਹਿਮ ਮਸਲੇ ’ਤੇ ਉਨ੍ਹਾਂ ਨੂੰ ਆਪਣਾ ਫ਼ਰਜ਼ ਨਿਭਾਉਂਦਿਆਂ ਸਰਕਾਰ ’ਤੇ ਲਾਂਘਾ ਖੋਲ੍ਹਣ ਲਈ ਦਬਾਅ ਬਣਾਉਣਾ ਚਾਹੀਦਾ ਹੈ। ਭਾਈ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਸਰਕਾਰ ਦੀ ਨੀਅਤ ’ਤੇ ਸਵਾਲ ਇਸ ਲਈ ਵਾਰ-ਵਾਰ ਉੱਠਦੇ ਹਨ ਕਿਉਂਕਿ ਸਿੱਖ ਪੰਥ ਦੇ ਮਸਲਿਆਂ ਨੂੰ ਲੋੜੀਂਦੀ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ। ਕਰਤਾਰਪੁਰ ਸਾਹਿਬ ਦਾ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਸਿੱਖਾਂ ਦੀ ਆਸਥਾ, ਇਤਿਹਾਸ ਅਤੇ ਗੁਰੂ-ਘਰ ਨਾਲ ਸਿੱਧਾ ਜੁੜਿਆ ਮਾਮਲਾ ਹੈ। ਸਰਕਾਰ ਨੂੰ ਸੁਰੱਖਿਆ ਦਾ ਹਵਾਲਾ ਦੇ ਕੇ ਰਸਤਾ ਬੰਦ ਕਰਨ ਦੀ ਬਜਾਏ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਜੇਕਰ ਇਹੀ ਰਵੱਈਆ ਜਾਰੀ ਰਿਹਾ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਸਿੱਖ ਸੰਗਤ ਦੇ ਰੋਹ ਅਤੇ ਨਾਰਾਜ਼ਗੀ ਦਾ ਸਿਆਸੀ ਪ੍ਰਭਾਵ ਕੇਂਦਰ ਸਰਕਾਰ ਨੂੰ ਭੁਗਤਣਾ ਪੈ ਸਕਦਾ ਹੈ।

Have something to say? Post your comment

 
 
 
 

ਨੈਸ਼ਨਲ

ਪੈਲੇਟ ਗਨ ਤੋਂ ਲੈ ਕੇ ਔਰਤਾਂ ਦੀ ਸੁਰੱਖਿਆ ਤੱਕ, ਜੰਤਰ-ਮੰਤਰ ਹਿੰਸਾ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦਾ ਗਠਨ

ਸੱਜਣ ਕੁਮਾਰ ਦੀ ਮੌਤ 'ਤੇ ਸਰਨਾ ਦਾ ਤਿੱਖਾ ਹਮਲਾ: ਦੋਸ਼ੀ ਤਾਂ ਮਰ ਗਿਆ, ਪਰ ਹਾਈ ਕੋਰਟ ਦਾ 'ਨਸਲਕੁਸ਼ੀ ਵਿਰੋਧੀ ਕਾਨੂੰਨ' ਵਾਲਾ ਸਵਾਲ ਅਜੇ ਵੀ ਜ਼ਿੰਦਾ

ਸੈਨਿਕ ਵਿਹਾਰ ਗੁਰਦੁਆਰਾ ਸਾਹਿਬ ਵਿੱਚ ਕੈਂਸਰ ਸੈਂਟਰ ਅਤੇ ਪੈਥੋਲੋਜੀ ਲੈਬ ਦੀ ਸ਼ੁਰੂਆਤ

ਜਰਮਨੀ ਦੀਆਂ ਪੰਥਕ ਜਥੇਬੰਦੀਆਂ ਵੱਲੋਂ 21 ਅਗਸਤ ਦੇ ਪੰਜਾਬ ਬੰਦ ਦੀ ਪੂਰਨ ਹਮਾਇਤ

ਸੱਜਣ ਕੁਮਾਰ ਦੀ ਜੇਲ੍ਹ ਅੰਦਰ ਹੋਈ ਮੌਤ: ਸਿੱਖ ਪੰਥ ਦਾ ਸਭ ਤੋਂ ਵੱਡਾ ਅਫ਼ਸੋਸ—1984 ਦੇ ਦੋਸ਼ੀਆਂ ਨੂੰ ਪੰਥਕ ਸਜ਼ਾ ਨਾ ਦੇ ਸਕਣਾ

ਵੈਨਕੂਵਰ ’ਚ ਸਿੱਖ ਕਾਰਕੁਨਾਂ ਦੀ ਸੁਰੱਖਿਆ ’ਤੇ ਵੀ ਉੱਠੇ ਸਵਾਲ

ਸਰਦਾਰ ਕਰਤਾਰ ਸ਼ਾਹ ਸਿੰਘ ਜੀ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ

ਐਸਜੀਪੀਸੀ ਪ੍ਰਧਾਨ ਧਾਮੀ ਦੇ ਪਾਕਿਸਤਾਨ ਹਾਈ ਕਮਿਸ਼ਨ ਪਹੁੰਚਣ ’ਤੇ ਜੌਹਲ ਨੇ ਚੁੱਕੇ ਸਵਾਲ, ਮੁਲਾਕਾਤ ਦਾ ਏਜੰਡਾ ਸਪਸ਼ਟ ਕਰਣ ਦੀ ਮੰਗ

ਸ਼ਹੀਦ ਸਿੰਘਣੀਆਂ ਦੇ ਵਾਰਸਾਂ ਨੂੰ ‘ਕੌਰਨਾਮਾ-3’ ਨਾਲ ਕਿਲਾ ਹਕੀਮਾ ’ਚ ਕੀਤਾ ਗਿਆ ਸਨਮਾਨਤ

ਸਰਕਾਰ ਦੀਆਂ ਗਲਤ ਨੀਤੀਆਂ ਨੇ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਨਿਰਾਸ਼ਾ ਦੀ ਦਲਦਲ ਵਿੱਚ ਧੱਕ ਦਿੱਤਾ -ਮਲਿਕਾਰਜੁਨ ਖੜਗੇ