BREAKING NEWS

ਪੰਜਾਬ

ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 20, 2026 09:27 PM

ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਦੀ ਬੀਤੀ ਰਾਤ ਹੋਈ ਭੰਨ ਤੋੜ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸੰਗਤੀ ਸੇਵਾਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਪੁੱਜਦੀ ਹੈ ਅਤੇ ਸੰਗਤ ਦੀ ਆਵਾਜਾਈ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਸੇਵਾ ਦਾ ਸਾਧਨ ਹਨ। ਗੁਰੂ ਘਰ ਦੇ ਵਾਹਨਾਂ ਨੂੰ ਨੁਕਸਾਨ ਪਹੁੰਚਾਉਣਾ ਜਿਥੇ ਕੋਝੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਸੰਗਤ ਦੀਆਂ ਸੇਵਾਵਾਂ ਵਿਚ ਵਿਘਨ ਪਾਉਣ ਅਤੇ ਸੇਵਾ ਦੇ ਕਾਰਜ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਵੀ ਇਸ ਮਾਮਲੇ ਦੀ ਪੜਤਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿਚ ਅਜਿਹੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।

Have something to say? Post your comment

 
 
 
 

ਪੰਜਾਬ

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ ਆਯੋਜਿਤ

ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਅਤੇ ਭਾਜਪਾ ਹੋ ਸਕਦੇ ਹਨ ਇਕੱਠੇ , ਹਰਸਿਮਰਤ ਕੌਰ ਬਾਦਲ ਨੇ ਸੰਕੇਤ ਦਿੱਤੇ

ਖੇਤੀਬਾੜੀ ਮੰਤਰੀ  ਖੁੱਡੀਆਂ ਤੇ ਪ੍ਰੋ. ਗਿੱਲ ਵੱਲੋਂ ਪ੍ਰੋ. ਗੁਰਬਖ਼ਸ਼ ਕੌਰ ਕਾਹਲੋਂ ਰਚਿਤ ਪੁਸਤਕ “ਕਥਿਹੁ ਅਕਥ ਕਹਾਣੀ” ਲੁਧਿਆਣਾ ਵਿੱਚ ਸੰਗਤ ਅਰਪਣ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਫ਼ਾਜ਼ਿਲਕਾ ਪੁਲਿਸ ਦੀ ਅਹਿਮ ਸਫ਼ਲਤਾ

ਜਦੋਂ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਦੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕੀ, ਤਾਂ ਚਰਿੱਤਰ ਹਨਨ 'ਤੇ ਉੱਤਰ ਆਈ - ਰਾਜਵੀਰ ਸਿੰਘ ਘੁੰਮਣ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ - ਮੋਹਾਲੀ ਵਿਖੇ 2 ਸਥਾਪਤ ਕੀਤਾ ਜਾਵੇਗਾ "ਨਿਊਰੋਨ 2.0" ਇਨਕਿਊਬੇਸ਼ਨ ਸੈਂਟਰ

ਇਸ ਸਾਲ ਚਾਰ ਪੈਰਾ ਖੇਡਾਂ ਸਮੇਤ ਕੁੱਲ 38 ਖੇਡ ਵੰਨਗੀਆਂ ਵਿੱਚ ਮੁਕਾਬਲੇ ਕਰਵਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਡ ਮੈਦਾਨਾਂ 'ਚ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੇ ਨੌਜਵਾਨਾਂ ਦਾ ਸਾਥ 'ਰੰਗਲਾ ਪੰਜਾਬ' ਬਣਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪੁਲਿਸ ਨੇ ਮਲੇਸ਼ੀਆ ਤੋਂ ਹਵਾਲਗੀ ਕੀਤੇ ਬੰਬੀਹਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ