BREAKING NEWS

ਨੈਸ਼ਨਲ

ਮਾਣਹਾਨੀ ਮਾਮਲੇ ’ਚ ਸੁਖਬੀਰ ਬਾਦਲ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ—ਆਰ.ਪੀ. ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 21, 2026 07:37 PM

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸਾਲ 2017 ਦੇ ਅਪਰਾਧਿਕ ਮਾਣਹਾਨੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਖਬੀਰ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਅਦਾਲਤ ਨੇ ਮਾਮਲਾ ਰੱਦ ਕਰਨ ਤੋਂ ਇਨਕਾਰ ਕੀਤਾ ਸੀ। ਇਹ ਮਾਮਲਾ ਜਨਵਰੀ 2017 ਵਿੱਚ ਉਨ੍ਹਾਂ ਵੱਲੋਂ ਅਖੰਡ ਕੀਰਤਨੀ ਜਥੇ ਨੂੰ ਖਾੜਕੂ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਿਆਸੀ ਵਿੰਗ ਦੱਸਣ ਵਾਲੇ ਬਿਆਨ ਨਾਲ ਸਬੰਧਤ ਹੈ। ਇਸ ਬਿਆਨ ਤੋਂ ਬਾਅਦ ਸੰਸਥਾ ਦੇ ਮੁੱਖ ਬੁਲਾਰੇ ਭਾਈ ਆਰ ਪੀ ਸਿੰਘ ਵਲੋਂ ਵੱਲੋਂ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ ਦੋਸ਼ ਲਾਇਆ ਗਿਆ ਸੀ ਕਿ ਇਹ ਟਿੱਪਣੀਆਂ ਸਿਆਸੀ ਰੈਲੀਆਂ ਅਤੇ ਮੀਡੀਆ ਰਾਹੀਂ ਵਾਰ-ਵਾਰ ਕੀਤੀਆਂ ਗਈਆਂ, ਜਿਸ ਨਾਲ ਜਥੇ ਅਤੇ ਉਸ ਨਾਲ ਜੁੜੇ ਲੋਕਾਂ ਦੀ ਸਮਾਜਕ ਤੇ ਧਾਰਮਿਕ ਸਾਖ ਨੂੰ ਨੁਕਸਾਨ ਪਹੁੰਚਿਆ। ਜਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਬਾਦਲ ਦੀ ਪਟੀਸ਼ਨ ਖਾਰਜ ਹੋਣਾ ਹੁਣ ਇਸ ਮਾਮਲੇ ਨੂੰ ਹੋਰ ਗੰਭੀਰ ਕਾਨੂੰਨੀ ਮੋੜ ’ਤੇ ਲੈ ਗਿਆ ਹੈ। ਸਿਆਸੀ ਆਗੂਆਂ ਵੱਲੋਂ ਕਿਸੇ ਧਾਰਮਿਕ ਸੰਸਥਾ ਜਾਂ ਵਿਅਕਤੀ ਖ਼ਿਲਾਫ਼ ਗੰਭੀਰ ਦੋਸ਼ ਲਗਾਉਣ ਦੀ ਹੱਦ ਅਤੇ ਉਨ੍ਹਾਂ ਦੋਸ਼ਾਂ ਦੇ ਕਾਨੂੰਨੀ ਨਤੀਜੇ ਇਸ ਮਾਮਲੇ ਵਿੱਚ ਮੁੜ ਚਰਚਾ ਦਾ ਵਿਸ਼ਾ ਬਣ ਗਏ ਹਨ। ਖ਼ਾਸ ਕਰਕੇ ਜਦੋਂ ਕਿਸੇ ਬਿਆਨ ਦਾ ਅਸਰ ਸਿਰਫ਼ ਸਿਆਸੀ ਬਹਿਸ ਤੱਕ ਸੀਮਤ ਨਾ ਰਹੇ, ਸਗੋਂ ਕਿਸੇ ਧਾਰਮਿਕ ਜਥੇਬੰਦੀ ਦੀ ਇੱਜ਼ਤ ਅਤੇ ਜਨਤਕ ਪਹਿਚਾਣ ਨੂੰ ਪ੍ਰਭਾਵਿਤ ਕਰਨ ਦਾ ਦੋਸ਼ ਲੱਗੇ, ਤਾਂ ਅਦਾਲਤੀ ਜਾਂਚ ਦੀ ਮਹੱਤਤਾ ਹੋਰ ਵੱਧ ਜਾਂਦੀ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਰਾਹਤ ਨਾ ਮਿਲਣ ਨੂੰ ਸੁਖਬੀਰ ਬਾਦਲ ਲਈ ਇੱਕ ਹੋਰ ਕਾਨੂੰਨੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ, ਜਦਕਿ ਮਾਮਲੇ ਨਾਲ ਜੁੜੇ ਪੱਖਾਂ ਲਈ ਹੁਣ ਅਗਲੀ ਕਾਨੂੰਨੀ ਕਾਰਵਾਈ ਮਹੱਤਵਪੂਰਨ ਰਹੇਗੀ।

Have something to say? Post your comment

 
 
 
 

ਨੈਸ਼ਨਲ

ਚੰਡੀਗੜ੍ਹ ਭਾਜਪਾ ਦਫ਼ਤਰ ਨੂੰ ਧਮਕੀ ਭਰਿਆ ਈਮੇਲ -21 ਅਗਸਤ ਨੂੰ ਬੰਦ ਨਾ ਕਰਨ 'ਤੇ ਬੰਬ ਧਮਾਕੇ ਦੀ ਚੇਤਾਵਨੀ 

ਕੈਨੇਡਾ ’ਚ ਦੋ ਖਾਲਿਸਤਾਨ ਪੱਖੀ ਕਾਰਕੁਨਾਂ ਨੂੰ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਕੀਤਾ ਸਾਵਧਾਨ

ਸੱਜਣ ਕੁਮਾਰ ਵਰਗਾ ਮਨੁੱਖਤਾ ਦਾ ਕਾਤਲ ਆਪਣੀ ਮੌਤ ਨਹੀਂ ਸੀ ਮਰਨਾ ਚਾਹੀਦਾ : ਮਾਨ

ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦਾ ਰਾਹ ਖੋਲ੍ਹਣ ਦੀ ਕੋਸ਼ਿਸ਼ ’ਤੇ ਵੀ ਇਤਰਾਜ਼.? ਸਿੱਖ ਹੀ ਸਿੱਖ ਦਾ ਵਿਰੋਧੀ ਕਿਉਂ ਬਣਿਆ ਫਿਰਦਾ- ਸੰਤ ਮੀਤ ਸਿੰਘ

1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਤਲ ਮਰਦੇ ਗਏ, ਪਰ ਸਿੱਖਾਂ ਲਈ ਇਨਸਾਫ਼ ਅੱਜ ਵੀ ਕਿਉਂ ਤਰਸਦਾ ਤੇ ਜਿਉਂਦਾ ਹੈ?

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਪੈਲੇਟ ਗਨ ਤੋਂ ਲੈ ਕੇ ਔਰਤਾਂ ਦੀ ਸੁਰੱਖਿਆ ਤੱਕ, ਜੰਤਰ-ਮੰਤਰ ਹਿੰਸਾ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦਾ ਗਠਨ

ਸੱਜਣ ਕੁਮਾਰ ਦੀ ਮੌਤ 'ਤੇ ਸਰਨਾ ਦਾ ਤਿੱਖਾ ਹਮਲਾ: ਦੋਸ਼ੀ ਤਾਂ ਮਰ ਗਿਆ, ਪਰ ਹਾਈ ਕੋਰਟ ਦਾ 'ਨਸਲਕੁਸ਼ੀ ਵਿਰੋਧੀ ਕਾਨੂੰਨ' ਵਾਲਾ ਸਵਾਲ ਅਜੇ ਵੀ ਜ਼ਿੰਦਾ

ਸੈਨਿਕ ਵਿਹਾਰ ਗੁਰਦੁਆਰਾ ਸਾਹਿਬ ਵਿੱਚ ਕੈਂਸਰ ਸੈਂਟਰ ਅਤੇ ਪੈਥੋਲੋਜੀ ਲੈਬ ਦੀ ਸ਼ੁਰੂਆਤ

ਅਮਰਨਾਥ ਲਈ ਸੁਰੱਖਿਆ ਦਾ ਕਵਚ, ਕਰਤਾਰਪੁਰ ਸਾਹਿਬ ਲਈ ਦਰਵਾਜ਼ੇ ਬੰਦ—ਕੀ ਸੁਰੱਖਿਆ ਦੇ ਵੀ ਧਰਮ ਹੁੰਦੇ ਹਨ?—ਭਾਈ ਪਰਮਜੀਤ ਸਿੰਘ ਵੀਰਜੀ