BREAKING NEWS

ਪੰਜਾਬ

ਸੱਜਣ ਕੁਮਾਰ ਨੂੰ "ਰੋਲ ਮਾਡਲ" ਦੱਸਣਾ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਤੱਖ ਪ੍ਰਮਾਣ: ਢਿੱਲੋਂ

ਕੌਮੀ ਮਾਰਗ ਬਿਊਰੋ | August 21, 2026 07:43 PM

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸੀ ਨੇਤਾਵਾਂ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ "ਰੋਲ ਮਾਡਲ" ਕਹਿਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂਆਂ ਦਾ ਇਹ ਬਿਆਨ ਪਾਰਟੀ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਇੱਕ ਵਾਰ ਫਿਰ ਜੱਗ ਜ਼ਾਹਰ ਕਰਦਾ ਹੈ।

ਢਿੱਲੋਂ ਨੇ ਕਿਹਾ ਕਿ 1984 ਦੇ ਭਿਆਨਕ ਅਤੇ ਦਰਦਨਾਕ ਸਿੱਖ ਕਤਲੇਆਮ ਨੂੰ 42 ਸਾਲ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਦੇ ਜ਼ਖ਼ਮ ਅੱਜ ਵੀ ਅੱਲੇ ਹਨ। ਅਜਿਹੇ ਸੰਵੇਦਨਸ਼ੀਲ ਸਮੇਂ ਵਿੱਚ ਕਤਲੇਆਮ ਦੇ ਮੁੱਖ ਦੋਸ਼ੀ ਨੂੰ "ਰੋਲ ਮਾਡਲ" ਗਰਦਾਨਣਾ, ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਅਤੇ ਉਨ੍ਹਾਂ ਨੂੰ ਮੁੜ ਉਧੇੜਨ ਦੀ ਇੱਕ ਨਿੰਦਣਯੋਗ ਕੋਸ਼ਿਸ਼ ਹੈ।

ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਦੀ ਇਸ ਸਿੱਖ ਵਿਰੋਧੀ ਸੋਚ ਦੀ ਜਿੰਨੀ ਵੀ ਨਿੰਦਿਆ ਕੀਤੀ ਜਾਵੇ, ਉਹ ਘੱਟ ਹੈ। ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਸਿੱਖ ਭਾਈਚਾਰੇ ਦੇ ਹਿਰਦਿਆਂ ਨੂੰ ਵਲੂੰਧਰਨ ਦਾ ਕੰਮ ਕੀਤਾ ਹੈ।

ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਗੂਆਂ ਦੀ ਇਸ ਗੈਰ-ਜ਼ਿੰਮੇਵਾਰਾਨਾ ਅਤੇ ਸ਼ਰਮਨਾਕ ਬਿਆਨਬਾਜ਼ੀ ਲਈ 1984 ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਤੋਂ ਬਿਨਾਂ ਸ਼ਰਤ ਤੁਰੰਤ ਮਾਫ਼ੀ ਮੰਗੇ।

Have something to say? Post your comment

 
 
 
 

ਪੰਜਾਬ

ਅੰਮ੍ਰਿਤਸਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ

ਪੰਜਾਬ ਬੰਦ ਦਾ ਅਸਰ ਦੇਖਣ ਨੂੰ ਮਿਲਿਆ, ਕਈ ਬਾਜ਼ਾਰ ਪੂਰੀ ਤਰ੍ਹਾਂ ਰਹੇ ਬੰਦ

ਖਾਲਸਾ ਕਾਲਜ ਨਰਸਿੰਗ ਵੱਲੋਂ ਅੰਤਰਰਾਸ਼ਟਰੀ ਅੰਗ ਦਾਨ ਦਿਵਸ ਮਨਾਇਆ ਗਿਆ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਦੀ ਅਗਵਾਈ ਕਰਨਗੇ

ਕਾਂਗਰਸ ਪੰਜਾਬ ਵਿੱਚ ਲੋਕਾਂ ਦਾ ਮੈਨੀਫੈਸਟੋ ਲੈ ਕੇ ਆਵੇਗੀ: ਡਾ. ਅਮਰ ਸਿੰਘ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਈ ਧਾਰਮਿਕ ਅਤੇ ਸਿਆਸੀ ਜਥੇਬੰਦੀਆਂ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ

ਉਪ ਰਾਜਪਾਲ ਨੂੰ ਉੱਜ ਨਦੀ 'ਤੇ ਬੰਨ੍ਹ ਬਣਾਉਣ ਅਤੇ ਪ੍ਰਧਾਨ ਮੰਤਰੀ ਅੱਗੇ ਇਹ ਮੁੱਦਾ ਚੁੱਕਣ ਦੀ ਕੀਤੀ ਅਪੀਲ

ਮੋਹਾਲੀ ਅਤੇ ਪਟਿਆਲਾ ਵਿਖੇ ਜਲਦ ਹੀ ਕਿਡਨੀ ਟ੍ਰਾਂਸਪਲਾਂਟ ਸੇਵਾਵਾਂ ਸ਼ੁਰੂ ਹੋਣਗੀਆਂ: ਡਾ. ਬਲਬੀਰ ਸਿੰਘ

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ