BREAKING NEWS

ਪੰਜਾਬ

ਖਾਲਸਾ ਕਾਲਜ ਨਰਸਿੰਗ ਵੱਲੋਂ ਅੰਤਰਰਾਸ਼ਟਰੀ ਅੰਗ ਦਾਨ ਦਿਵਸ ਮਨਾਇਆ ਗਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 21, 2026 07:46 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਲੋਕਾਂ ’ਚ ਅੰਗ ਦਾਨ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਐਟਲਾਂਟਿਸ ਹਸਪਤਾਲ ਵਿਖੇ ਅੰਤਰਰਾਸ਼ਟਰੀ ਅੰਗ ਦਾਨ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਨਾਇਆ ਗਿਆ ਉਕਤ ਦਿਵਸ ‘ਡਰ ਤੋਂ ਉਮੀਦ ਵੱਲ: ਅੰਗਦਾਨ ਰਾਹੀਂ ਜੀਵਨ ਦੀ ਰੱਖਿਆ’ ਵਿਸ਼ੇ ’ਤੇ ਅਧਾਰਿਤ ਸੀ।

ਇਹ ਸਬੰਧੀ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਪ੍ਰੋਗਰਾਮ ਮੈਡੀਕਲ-ਸਰਜੀਕਲ ਨਰਸਿੰਗ ਵਿਭਾਗ ਦੀ ਐਸੋਸੀਏਟ ਪ੍ਰੋਫੈਸਰ ਡਾ. ਤਰਨਦੀਪ ਕੌਰ, ਅਸਿਸਟੈਂਟ ਪ੍ਰੋਫੈਸਰ ਵੰਦਨਾ ਅਤੇ ਨਰਸਿੰਗ ਟਿਊਟਰ ਦੀਪਤੀ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਕਾਲਜ ਵਿਦਿਆਰਥੀਆਂ ਵੱਲੋਂ ਹਸਪਤਾਲ ਵਿਖੇ ਸਮੂਹ ਪ੍ਰਸ਼ਾਸਨਿਕ ਸਟਾਫ਼ ਦੀ ਮੌਜੂਦਗੀ ’ਚ ਅੰਗਦਾਨ ਸਬੰਧੀ ਸਿਹਤ ਸਿੱਖਿਆ ਪ੍ਰਦਾਨ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਅੰਗਦਾਨ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਦਰਸਾਉਂਦੇ ਚਾਰਟ ਵੀ ਪ੍ਰਦਰਸ਼ਿਤ ਕੀਤੇ।

ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਕਿਹਾ ਕਿ ਓ. ਪੀ. ਡੀ. ’ਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਲਗਭਗ 100 ਵਿਅਕਤੀਆਂ ਨੂੰ ਅੰਗਦਾਨ ਸਬੰਧੀ ਵਿਸਥਾਰਪੂਰਵਕ ਸਿਹਤ ਸਿੱਖਿਆ ਪ੍ਰਦਾਨ ਕੀਤੀ ਗਈ। ਇਸ ਦੌਰਾਨ ਡਾ. ਤਰਨਦੀਪ ਕੌਰ, ਵੰਦਨਾ ਅਤੇ ਦੀਪਤੀ ਸ਼ਰਮਾ ਨੇ ਅੰਗਦਾਨ ਦੇ ਮਹੱਤਵ ਅਤੇ ਪ੍ਰੋਗਰਾਮ ਦੇ ਵਿਸ਼ੇ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਆਮ ਲੋਕਾਂ ਨੂੰ ਅੰਗਦਾਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਹਾਜ਼ਰੀਨ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਅਤੇ ਅੰਗਦਾਨ ਅਤੇ ਮੈਡੀਕਲ ਦੇਖਭਾਲ ਨਾਲ ਸਬੰਧਿਤ ਗਲਤ ਧਾਰਨਾਵਾਂ ਨੂੰ ਦੂਰ ਕਰਨ ਲਈ ਤੱਥਪੂਰਨ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਡਾ. ਕੁਲਦੀਪ ਸ਼ਰਮਾ (ਐਗਜ਼ੀਕਿਊਟਿਵ ਡਾਇਰੈਕਟਰ), ਡਾ. ਵਿਨੋਦ ਸ਼ਰਮਾ (ਹੈੱਡ ਐਡਮਿਨਿਸਟਰੇਟਰ), ਡਾ. ਵੀਰੂ ਅਤੇ ਡਾ. ਰਣਜੀਤ ਕੌਰ (ਮੈਡੀਕਲ ਸੁਪਰਡੈਂਟ) ਨੇ ਜਾਗਰੂਕਤਾ ਮੁਹਿੰਮ ’ਚ ਵਿਦਿਆਰਥੀਆਂ ਦੁਆਰਾ ਵਿਖਾਏ ਗਏ ਉਤਸ਼ਾਹ ਅਤੇ ਜੋਸ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਸਮਰਪਣ ਅਤੇ ਹਸਪਤਾਲ ਦੇ ਸਟਾਫ਼ ਨਾਲ ਸਹਿਯੋਗ ਨੇ ਅੰਗ ਦਾਨ ਸਬੰਧੀ ਲੋਕਾਂ ’ਚ ਜਾਗਰੂਕਤਾ ਵਧਾਉਣ ਲਈ ਅਹਿਮ ਭੂਮਿਕਾ ਨਿਭਾਈ।

Have something to say? Post your comment

 
 
 
 

ਪੰਜਾਬ

ਅੰਮ੍ਰਿਤਸਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ

ਪੰਜਾਬ ਬੰਦ ਦਾ ਅਸਰ ਦੇਖਣ ਨੂੰ ਮਿਲਿਆ, ਕਈ ਬਾਜ਼ਾਰ ਪੂਰੀ ਤਰ੍ਹਾਂ ਰਹੇ ਬੰਦ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਦੀ ਅਗਵਾਈ ਕਰਨਗੇ

ਸੱਜਣ ਕੁਮਾਰ ਨੂੰ "ਰੋਲ ਮਾਡਲ" ਦੱਸਣਾ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਤੱਖ ਪ੍ਰਮਾਣ: ਢਿੱਲੋਂ

ਕਾਂਗਰਸ ਪੰਜਾਬ ਵਿੱਚ ਲੋਕਾਂ ਦਾ ਮੈਨੀਫੈਸਟੋ ਲੈ ਕੇ ਆਵੇਗੀ: ਡਾ. ਅਮਰ ਸਿੰਘ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਈ ਧਾਰਮਿਕ ਅਤੇ ਸਿਆਸੀ ਜਥੇਬੰਦੀਆਂ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ

ਉਪ ਰਾਜਪਾਲ ਨੂੰ ਉੱਜ ਨਦੀ 'ਤੇ ਬੰਨ੍ਹ ਬਣਾਉਣ ਅਤੇ ਪ੍ਰਧਾਨ ਮੰਤਰੀ ਅੱਗੇ ਇਹ ਮੁੱਦਾ ਚੁੱਕਣ ਦੀ ਕੀਤੀ ਅਪੀਲ

ਮੋਹਾਲੀ ਅਤੇ ਪਟਿਆਲਾ ਵਿਖੇ ਜਲਦ ਹੀ ਕਿਡਨੀ ਟ੍ਰਾਂਸਪਲਾਂਟ ਸੇਵਾਵਾਂ ਸ਼ੁਰੂ ਹੋਣਗੀਆਂ: ਡਾ. ਬਲਬੀਰ ਸਿੰਘ

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ