BREAKING NEWS

ਪੰਜਾਬ

ਅੰਮ੍ਰਿਤਸਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 21, 2026 07:58 PM

ਅੰਮ੍ਰਿਤਸਰ - ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਜਿੱਥੇ ਸਮੁੱਚੇ ਪੰਜਾਬ ਵਿੱਚ ਚੰਗਾ ਅਸਰ ਵੇਖਣ ਨੂੰ ਮਿਲਿਆ ਉਥੇ ਅੰਮ੍ਰਿਤਸਰ ਵਿੱਚ ਵੀ ਭਰਵਾਂ ਹੁੰਗਾਰਾ ਮਿਲਿਆ। ਭਾਈ ਸ਼ਮਸ਼ੇਰ ਸਿੰਘ ਪੱਧਰੀ , ਭਾਈ ਅਮਨਦੀਪ ਸਿੰਘ ਡੱਡੂਆਣਾਂ ( ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ) ਅਤੇ ਭਾਈ ਸੁਖਬੀਰ ਸਿੰਘ ਚੀਮਾਂ  ਦੀ ਅਗਵਾਈ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਵੱਖ-ਵੱਖ ਟੀਮਾਂ ਵੱਲੋਂ ਇਲਾਕਿਆਂ ਵਿੱਚ ਪਹੁੰਚ ਕੇ ਦੁਕਾਨਦਾਰਾਂ, ਵਪਾਰੀਆਂ ਅਤੇ ਹੋਰ ਅਦਾਰਿਆਂ ਨੂੰ ਸ਼ਾਂਤੀਪੂਰਵਕ ਬੰਦ ਵਿੱਚ ਸਹਿਯੋਗ ਦੀ ਅਪੀਲ ਕੀਤੀ ਗਈ। ਲੋਕਾਂ ਵੱਲੋਂ ਇਸ ਅਪੀਲ ਨੂੰ ਭਰਵਾਂ ਸਮਰਥਨ ਦਿੰਦਿਆਂ ਆਪਣੇ ਕਾਰੋਬਾਰ ਬੰਦ ਰੱਖੇ ਗਏ। ਆਗੂਆਂ ਨੇ ਕਿਹਾ ਕਿ ਅੱਜ ਦੇ ਬੰਦ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਪ੍ਰਤੀ ਪੰਜਾਬ ਵਾਸੀਆਂ ਦੀ ਗੰਭੀਰਤਾ ਅਤੇ ਇਕਜੁੱਟਤਾ ਨੂੰ ਪ੍ਰਗਟ ਕੀਤਾ ਹੈ। ਉਨ੍ਹਾਂ ਸਹਿਯੋਗ ਦੇਣ ਵਾਲੇ ਸਮੂਹ ਦੁਕਾਨਦਾਰਾਂ, ਵਪਾਰੀਆਂ ਅਤੇ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਵਰਕਰ ਸਾਹਿਬਾਨ ਅਤੇ ਆਗੂ ਸਾਹਿਬਾਨ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ, ਜਿਨ੍ਹਾਂ ਵਿੱਚ ਭਾਈ ਪ੍ਰਗਟ ਸਿੰਘ ਮੀਰਾਂਕੋਟ, ਭਾਈ ਦਯਾ ਸਿੰਘ, ਭਾਈ ਜਰਮਨਦੀਪ ਸਿੰਘ, ਭਹਈ ਮਹਿੰਦਰਪਾਲ ਸਿੰਘ ਤੁੰਗ, ਭਾਈ ਕੁਲਵਿੰਦਰ ਸਿੰਘ ਵਡਾਲੀ, ਭਾਈ ਅਜੈਬਦੀਪ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਸੰਦੀਪ ਸਿੰਘ, ਭਾਈ ਨਵਦੀਪ ਸਿੰਘ, ਭਾਈ ਬਾਬਾ ਗੁਰਪਾਲ ਸਿੰਘ ਜੀ, ਭਾਈ ਰਘਬੀਰ ਸਿੰਘ ਜੀ, ਭਾਈ ਅਜੇਪਾਲ ਸਿੰਘ ਜੀ, ਭਾਈ ਮਨਜੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਦਲਜੀਤ ਸਿੰਘ ਜੀ, ਭਾਈ ਸੁਖਰਾਜ ਸਿੰਘ ਜੀ ਸੁਲਤਾਨਵਿੰਡ ਅਤੇ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਸਾਹਿਬਾਨ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ

ਪੰਜਾਬ ਬੰਦ ਦਾ ਅਸਰ ਦੇਖਣ ਨੂੰ ਮਿਲਿਆ, ਕਈ ਬਾਜ਼ਾਰ ਪੂਰੀ ਤਰ੍ਹਾਂ ਰਹੇ ਬੰਦ

ਖਾਲਸਾ ਕਾਲਜ ਨਰਸਿੰਗ ਵੱਲੋਂ ਅੰਤਰਰਾਸ਼ਟਰੀ ਅੰਗ ਦਾਨ ਦਿਵਸ ਮਨਾਇਆ ਗਿਆ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਦੀ ਅਗਵਾਈ ਕਰਨਗੇ

ਸੱਜਣ ਕੁਮਾਰ ਨੂੰ "ਰੋਲ ਮਾਡਲ" ਦੱਸਣਾ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਤੱਖ ਪ੍ਰਮਾਣ: ਢਿੱਲੋਂ

ਕਾਂਗਰਸ ਪੰਜਾਬ ਵਿੱਚ ਲੋਕਾਂ ਦਾ ਮੈਨੀਫੈਸਟੋ ਲੈ ਕੇ ਆਵੇਗੀ: ਡਾ. ਅਮਰ ਸਿੰਘ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਈ ਧਾਰਮਿਕ ਅਤੇ ਸਿਆਸੀ ਜਥੇਬੰਦੀਆਂ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ

ਉਪ ਰਾਜਪਾਲ ਨੂੰ ਉੱਜ ਨਦੀ 'ਤੇ ਬੰਨ੍ਹ ਬਣਾਉਣ ਅਤੇ ਪ੍ਰਧਾਨ ਮੰਤਰੀ ਅੱਗੇ ਇਹ ਮੁੱਦਾ ਚੁੱਕਣ ਦੀ ਕੀਤੀ ਅਪੀਲ

ਮੋਹਾਲੀ ਅਤੇ ਪਟਿਆਲਾ ਵਿਖੇ ਜਲਦ ਹੀ ਕਿਡਨੀ ਟ੍ਰਾਂਸਪਲਾਂਟ ਸੇਵਾਵਾਂ ਸ਼ੁਰੂ ਹੋਣਗੀਆਂ: ਡਾ. ਬਲਬੀਰ ਸਿੰਘ

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ