ਨੈਸ਼ਨਲ

ਦਪਿੰਦਰ ਹੁੱਡਾ ਦਾ ਬਿਆਨ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ : ਸਿਮਰਨਜੀਤ ਸਿੰਘ ਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 22, 2026 07:35 PM

ਨਵੀਂ ਦਿੱਲੀ, -ਦਪਿੰਦਰ ਹੁੱਡਾ ਵੱਲੋਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਬਿਆਨ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਪ੍ਰਤੱਖ ਕਰਦਾ ਹੈ। ਕਾਂਗਰਸ ਨੇ ਪਹਿਲਾਂ ਹੀ ਸਿੱਖਾਂ ਅਤੇ ਪੰਜਾਬੀਆਂ ਨਾਲ ਬਲਿਊ ਸਟਾਰ, ਸਿੱਖ ਕਤਲੇਆਮ, ਝੂਠੇ ਪੁਲਿਸ ਮੁਕਾਬਲਿਆਂ, ਪੰਜਾਬ ਦੇ ਪਾਣੀਆਂ ਅਤੇ ਬਿਜਲੀ ਦੀ ਲੁੱਟ ਅਤੇ ਚੰਡੀਗੜ੍ਹ ਸਮੇਤ ਪੰਜਾਬ ਦੇ ਹੱਕਾਂ ਨਾਲ ਲੰਮੇ ਸਮੇਂ ਤੋਂ ਬੇਇਨਸਾਫ਼ੀ ਕੀਤੀ ਹੈ। ਅਜਿਹੇ ਹਾਲਾਤਾਂ ਵਿਚ ਸਿੱਖ ਕੌਮ ਦੇ ਕਾਤਲ ਸੱਜਣ ਕੁਮਾਰ ਵਰਗੇ ਵਿਅਕਤੀ ਨੂੰ ਰੋਲ ਮਾਡਲ ਦੱਸਣਾ ਸਿੱਖ ਮਨਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ। ਇਹ ਪ੍ਰਤੀਕਰਮ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਦਪਿੰਦਰ ਹੁੱਡਾ ਦੇ ਬਿਆਨ ’ਤੇ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਜਿਹੀ ਬਿਆਨਬਾਜ਼ੀ ਕਰਨ ਵਾਲੇ ਆਗੂ ਵਿਰੁੱਧ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ, ਨਹੀਂ ਤਾਂ ਇਸਦੇ ਸਿੱਖ ਕੌਮ ਵਿਚ ਗੰਭੀਰ ਰਾਜਨੀਤਿਕ ਨਤੀਜੇ ਨਿਕਲ ਸਕਦੇ ਹਨ। ਸ. ਮਾਨ ਨੇ ਕਿਹਾ ਕਿ ਭਾਜਪਾ-ਆਰਐਸਐਸ ਵੱਲੋਂ ਵੀ ਪੰਜਾਬ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਸਿੱਖ ਚਿਹਰਿਆਂ ਅਤੇ ਹੋਰ ਆਗੂਆਂ ਨੂੰ ਅੱਗੇ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਦੇ ਲੋਕ ਆਪਣੇ ਹੱਕਾਂ ਅਤੇ ਪਿਛਲੇ ਸਮੇਂ ਦੀਆਂ ਬੇਇਨਸਾਫ਼ੀਆਂ ਨੂੰ ਭੁੱਲੇ ਨਹੀਂ ਹਨ। ਉਨ੍ਹਾਂ ਪੰਜਾਬੀਆਂ, ਸਿੱਖ ਕੌਮ ਅਤੇ ਪੰਥਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿਚ ਇਕਜੁੱਟ ਹੋ ਕੇ ਪੰਜਾਬ ਅਤੇ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਵੋਟ ਸ਼ਕਤੀ ਦੀ ਵਰਤੋਂ ਕਰਨ ਅਤੇ ਪੰਥਕ ਸਰਕਾਰ ਦੀ ਸਥਾਪਨਾ ਲਈ ਯਤਨ ਕਰਨ।

Have something to say? Post your comment

 
 
 
 

ਨੈਸ਼ਨਲ

ਅਮਰੀਕੀ ਧਾਰਮਿਕ ਆਜ਼ਾਦੀ ਕਮਿਸ਼ਨ ਵਲੋਂ ਮੋਹਨ ਭਾਗਵਤ ਦੇ ਵਿਦੇਸ਼ ਦੌਰੇ ਤੋਂ ਪਹਿਲਾਂ ਆਰਐੱਸਐੱਸ ’ਤੇ ਪਾਬੰਦੀਆਂ ਦੀ ਮੰਗ

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦਿਪੇਂਦਰ ਹੁੱਡਾ ਸਿੱਖ ਪੰਥ ਕੋਲੋਂ ਮੰਗਣ ਮੁਆਫ਼ੀ: ਬੀਬੀ ਰਣਜੀਤ ਕੌਰ

ਚੰਡੀਗੜ੍ਹ ਭਾਜਪਾ ਦਫ਼ਤਰ ਨੂੰ ਧਮਕੀ ਭਰਿਆ ਈਮੇਲ -21 ਅਗਸਤ ਨੂੰ ਬੰਦ ਨਾ ਕਰਨ 'ਤੇ ਬੰਬ ਧਮਾਕੇ ਦੀ ਚੇਤਾਵਨੀ 

ਮਾਣਹਾਨੀ ਮਾਮਲੇ ’ਚ ਸੁਖਬੀਰ ਬਾਦਲ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ—ਆਰ.ਪੀ. ਸਿੰਘ

ਕੈਨੇਡਾ ’ਚ ਦੋ ਖਾਲਿਸਤਾਨ ਪੱਖੀ ਕਾਰਕੁਨਾਂ ਨੂੰ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਕੀਤਾ ਸਾਵਧਾਨ

ਸੱਜਣ ਕੁਮਾਰ ਵਰਗਾ ਮਨੁੱਖਤਾ ਦਾ ਕਾਤਲ ਆਪਣੀ ਮੌਤ ਨਹੀਂ ਸੀ ਮਰਨਾ ਚਾਹੀਦਾ : ਮਾਨ

ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦਾ ਰਾਹ ਖੋਲ੍ਹਣ ਦੀ ਕੋਸ਼ਿਸ਼ ’ਤੇ ਵੀ ਇਤਰਾਜ਼.? ਸਿੱਖ ਹੀ ਸਿੱਖ ਦਾ ਵਿਰੋਧੀ ਕਿਉਂ ਬਣਿਆ ਫਿਰਦਾ- ਸੰਤ ਮੀਤ ਸਿੰਘ

1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਤਲ ਮਰਦੇ ਗਏ, ਪਰ ਸਿੱਖਾਂ ਲਈ ਇਨਸਾਫ਼ ਅੱਜ ਵੀ ਕਿਉਂ ਤਰਸਦਾ ਤੇ ਜਿਉਂਦਾ ਹੈ?

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਪੈਲੇਟ ਗਨ ਤੋਂ ਲੈ ਕੇ ਔਰਤਾਂ ਦੀ ਸੁਰੱਖਿਆ ਤੱਕ, ਜੰਤਰ-ਮੰਤਰ ਹਿੰਸਾ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦਾ ਗਠਨ