ਪੰਜਾਬ

‘ਆਪ’ ਦੇ ‘ਬਦਲਾਅ’ ਨੇ ਪੰਜਾਬ ਨੂੰ ਨਸ਼ੇ, ਕਰਜ਼ੇ ਤੇ ਮਾਫ਼ੀਆ ਦੇ ਹਵਾਲੇ ਕੀਤਾ: ਢਿੱਲੋਂ

ਕੌਮੀ ਮਾਰਗ ਬਿਊਰੋ | August 22, 2026 09:30 PM

ਚੰਡੀਗੜ੍ਹ -ਭਾਰਤੀ ਜਨਤਾ ਪਾਰਟੀ ਦੇ ਸੂਬਾ ਆਗੂ ਕੇਵਲ ਸਿੰਘ ਢਿੱਲੋਂ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ 'ਬਦਲਾਅ' ਦੇ ਨਾਮ ਤੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਗਿਆ ਹੈ ਅਤੇ 'ਆਪ' ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਹਰ ਪਾਸਿਓਂ ਬਰਬਾਦ ਕਰ ਕੇ ਰੱਖ ਦਿੱਤਾ ਹੈ।

ਢਿੱਲੋਂ ਨੇ ਸੂਬੇ ਦੇ ਮੌਜੂਦਾ ਹਾਲਾਤਾਂ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅੱਜ ਪੰਜਾਬ ਗੰਭੀਰ ਸਮੱਸਿਆਵਾਂ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਸੂਬੇ ਵਿੱਚ ਨਸ਼ਾ, ਸਿਰ ਚੜ੍ਹਿਆ ਕਰਜ਼ਾ, ਲਾਅ ਐਂਡ ਆਰਡਰ ਦੀ ਵਿਗੜਦੀ ਸਥਿਤੀ, ਮਾਫ਼ੀਆ ਰਾਜ, ਗੈਂਗਸਟਰਵਾਦ ਅਤੇ ਵਿੱਤੀ ਕੰਗਾਲੀ ਨੇ ਆਮ ਜਨ-ਜੀਵਨ ਨੂੰ ਪੂਰੀ ਤਰ੍ਹਾਂ ਅਸਤ-ਵਿਅਸਤ ਕਰ ਦਿੱਤਾ ਹੈ। ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਆਰਥਿਕ ਅਤੇ ਸਮਾਜਿਕ ਤੌਰ 'ਤੇ ਪੱਛੜ ਰਿਹਾ ਹੈ।

ਉਨ੍ਹਾਂ ਅੱਗੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਹਨਾਂ ਸਾਰੀਆਂ ਮੌਜੂਦਾ ਸਮੱਸਿਆਵਾਂ ਦਾ ਇੱਕੋ-ਇੱਕ ਹੱਲ ਭਾਰਤੀ ਜਨਤਾ ਪਾਰਟੀ ਦੀ 'ਡਬਲ ਇੰਜਣ ਸਰਕਾਰ' ਹੈ। ਦੇਸ਼ ਦੇ ਜਿਨ੍ਹਾਂ-ਜਿਨ੍ਹਾਂ ਸੂਬਿਆਂ ਵਿੱਚ ਵੀ ਭਾਜਪਾ ਦੀ ਸਰਕਾਰ ਹੈ, ਉੱਥੇ ਵਿਕਾਸ, ਅਮਨ-ਸ਼ਾਂਤੀ ਅਤੇ ਤਰੱਕੀ ਦੀ ਨਵੀਂ ਮਿਸਾਲ ਕਾਇਮ ਹੋਈ ਹੈ।

ਢਿੱਲੋਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਦੀ ਪੁਰਾਣੀ ਸ਼ਾਨ ਬਹਾਲ ਕਰਨ ਅਤੇ ਇੱਕ ਰੰਗਲਾ ਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ, ਪੰਜਾਬ ਨੂੰ ਮੁੜ ਤਰੱਕੀ ਦੇ ਰਾਹ 'ਤੇ ਲਿਆਂਦਾ ਜਾ ਸਕੇ।

Have something to say? Post your comment

 
 
 
 

ਪੰਜਾਬ

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਪੁਸਤਕ ਦਾ ਲੋਕ-ਅਰਪਣ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

ਗਮਾਡਾ ਅਤੇ ਪੀ ਐਸ ਪੀ ਸੀ ਐਲ ਵੱਲੋਂ ਕਰਜ਼ੇ ਲੈਣ ਦੇ ਮਾਮਲੇ ਦੀ ਨਿਰਪੱਖ ਜਾਂਚ ਮੰਗੀ ਅਕਾਲੀ ਦਲ ਨੇ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅੰਤ੍ਰਿੰਗ ਕਮੇਟੀ ਨੇ ਕੀਤੀ ਸਖ਼ਤ ਨਿੰਦਾ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਦੂਜਾ ਪੜਾਅ ਭਲਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹੋਵੇਗਾ ਸ਼ੁਰੂ

 ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉੱਤੇ ਖ਼ਰਚ ਹੋਵੇਗੀ ਆਮਦਨ: ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ

ਅੰਮ੍ਰਿਤਸਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ