ਪੰਜਾਬ

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ

ਕੌਮੀ ਮਾਰਗ ਬਿਊਰੋ | August 23, 2026 07:37 PM

ਚੰਡੀਗੜ੍ਹ-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਕਿ ਕੱਚੇ ਘਰਾਂ ਅਤੇ ਹੋਰ ਤੰਗੀਆਂ -ਤੁਰਸ਼ੀਆਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਰਿਹਾਇਸ਼ੀ ਯੋਜਨਾਵਾਂ ਦਾ ਲਾਭ ਮਿਲੇ।

ਸ੍ਰੀ ਸੌਂਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਤਹਿਤ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਿਸਾਲੀ ਵਿਕਾਸ ਕੀਤਾ ਹੈ। ਸਾਲ 2024-25 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੁੱਲ 36, 792 ਘਰਾਂ ਨੂੰ ਸਿੱਧੀ ਵਿੱਤੀ ਸਹਾਇਤਾ ਦੀ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 17, 000 ਘਰਾਂ ਦੀ ਉਸਾਰੀ 478.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ ਪੂਰੀ ਵੀ ਹੋ ਚੁੱਕੀ ਹੈ ਅਤੇ ਬਾਕੀ 19792 ਘਰਾਂ ਦੀ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈI

ਮੰਤਰੀ ਨੇ ਕਿਹਾ ਕਿ ਪੇਂਡੂ ਖੇਤਰਾਂ ਦੇ ਬਹੁਤ ਪਰਿਵਾਰ ਢੁੱਕਵੀਆਂ ਰਿਹਾਇਸ਼ੀ ਸਹੂਲਤਾਂ ਤੋਂ ਵਾਂਝੇ ਹਨ ਅਤੇ ਇਹ ਅੰਕੜੇ ਅਜਿਹੇ ਪਰਿਵਾਰਾਂ ਨੂੰ ਪੱਕੇ ਘਰ ਪ੍ਰਦਾਨ ਕਰਨ ਦੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਘਰ ਬਣਾਉਣਾ ਨਹੀਂ ਸਗੋਂ ਲਾਭਪਾਤਰੀਆਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ੀ ਮਾਹੌਲ ਪ੍ਰਦਾਨ ਕਰਨਾ ਵੀ ਹੈ।

ਸ੍ਰੀ ਸੌਂਦ ਨੇ ਅੱਗੇ ਦੱਸਿਆ ਕਿ ਨਿਯਮਤ ਰਿਹਾਇਸ਼ੀ ਸਹਾਇਤਾ ਤੋਂ ਇਲਾਵਾ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ 360 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਵੀ ਮਨਜ਼ੂਰ ਕੀਤਾ ਗਿਆ ਹੈ। ਇਸ ਪੈਕੇਜ ਤਹਿਤ 30, 000 ਨੁਕਸਾਨੇ ਗਏ ਘਰਾਂ ਦੀ ਮੁੜ -ਉਸਾਰੀ ਅਤੇ ਮੁਰੰਮਤ ਦਾ ਟੀਚਾ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 28, 020 ਘਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਦੋਂ ਕਿ ਵਿੱਤੀ ਸਹਾਇਤਾ ਵਜੋਂ ਪਹਿਲੀ ਅਤੇ ਦੂਜੀ ਕਿਸ਼ਤ, ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤੀ ਗਈ ਹੈ ।

ਸ੍ਰੀ ਸੌਂਦ ਨੇ ਕਿਹਾ ਕਿ ਸਰਕਾਰ ਦੀਆਂ ਰਿਹਾਇਸ਼ੀ ਪਹਿਲਕਦਮੀਆਂ ਦਾ ਉਦੇਸ਼ ਪੇਂਡੂ ਪਰਿਵਾਰਾਂ ਦੇ ਜੀਵਨ ਵਿੱਚ ਸਾਕਾਰਾਤਮਕ ਤਬਦੀਲੀ ਲਿਆਉਣਾ ਹੈ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ ਮਿਲੇ ਅਤੇ ਸਰੋਤਾਂ ਦੀ ਘਾਟ ਕਾਰਨ ਕੋਈ ਵੀ ਯੋਗ ਲਾਭਪਾਤਰੀ ਇਸ ਯੋਜਨਾ ਦੇ ਲਾਭਾਂ ਤੋਂ ਵਾਂਝਾ ਨਾ ਰਹੇ।

ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਦਾ ਅਸਰ ਲਾਭਪਾਤਰੀਆਂ ਦੇ ਜੀਵਨ ਵਿੱਚ ਸਪੱਸ਼ਟ ਦੇਖਿਆ ਜਾ ਸਕਦਾ ਹੈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਛਰਾਏ ਕਲਾਂ ਦੇ ਵਸਨੀਕ ਅਤੇ ਪੇਂਡੂ ਰਿਹਾਇਸ਼ੀ ਯੋਜਨਾ ਦੇ ਲਾਭਪਾਤਰੀ, ਪ੍ਰੀਤਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਹਿਲਾਂ ਕੱਚੇ ਘਰ ਵਿੱਚ ਰਹਿ ਰਿਹਾ ਸੀ। ਬਰਸਾਤੀ ਮੌਸਮ ਦੌਰਾਨ ਅਕਸਰ ਘਰ ਵਿੱਚ ਪਾਣੀ ਵੜ ਜਾਂਦਾ ਸੀI ਮਕਾਨ ਦੀਆਂ ਕੰਧਾਂ ਅਤੇ ਛੱਤਾਂ ਦੀ ਖਸਤਾ ਹਾਲਤ ਕਾਰਨ ਪਰਿਵਾਰ ਲਈ ਉੱਥੇ ਸੁਰੱਖਿਅਤ ਢੰਗ ਨਾਲ ਰਹਿਣਾ ਬਹੁਤ ਔਖਾ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਤੋਂ ਮਿਲੀ ਸਹਾਇਤਾ ਨੇ ਉਨ੍ਹਾਂ ਦੇ ਪਰਿਵਾਰ ਨੂੰ ਪੱਕੇ ਘਰ ਵਿੱਚ ਰਹਿਣ ਦੇ ਯੋਗ ਬਣਾਇਆ ਹੈ, ਜਿਸ ਨਾਲ ਉਨ੍ਹਾਂ ਨੂੰ ਢੁੱਕਵਾਂ ਰਿਹਾਇਸ਼ੀ ਮਾਹੌਲ ਅਤੇ ਰਾਹਤ ਮਿਲੀ ਹੈ।

 

Have something to say? Post your comment

 
 
 
 

ਪੰਜਾਬ

ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਖਾ਼ਲਸਾਈ ਜਾਹੋ ਜਲਾਲ ਨਾਲ ਹੋਈ ਆਰੰਭਤਾ

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ

ਦੋਸ਼ੀਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ - ਡਾ. ਗੁਰਪ੍ਰੀਤ ਕੌਰ ਮਾਨ ਨੇ ਬਲਾਤਕਾਰ ਰਿਸ਼ਵਤ ਕਾਂਡ 'ਤੇ ਕਿਹਾ

ਪੰਜਾਬ ਭਰ ਵਿੱਚ 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਮਹੀਨਾਵਾਰ ਵਿੱਤੀ ਸਹਾਇਤਾ ਅਤੇ ਸਮਾਜਿਕ ਸੁਰੱਖਿਆ

‘ਆਪ’ ਦੇ ‘ਬਦਲਾਅ’ ਨੇ ਪੰਜਾਬ ਨੂੰ ਨਸ਼ੇ, ਕਰਜ਼ੇ ਤੇ ਮਾਫ਼ੀਆ ਦੇ ਹਵਾਲੇ ਕੀਤਾ: ਢਿੱਲੋਂ

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਪੁਸਤਕ ਦਾ ਲੋਕ-ਅਰਪਣ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

ਗਮਾਡਾ ਅਤੇ ਪੀ ਐਸ ਪੀ ਸੀ ਐਲ ਵੱਲੋਂ ਕਰਜ਼ੇ ਲੈਣ ਦੇ ਮਾਮਲੇ ਦੀ ਨਿਰਪੱਖ ਜਾਂਚ ਮੰਗੀ ਅਕਾਲੀ ਦਲ ਨੇ

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅੰਤ੍ਰਿੰਗ ਕਮੇਟੀ ਨੇ ਕੀਤੀ ਸਖ਼ਤ ਨਿੰਦਾ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਦੂਜਾ ਪੜਾਅ ਭਲਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹੋਵੇਗਾ ਸ਼ੁਰੂ