ਪੰਜਾਬ

ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 25, 2026 07:30 PM

ਅੰਮ੍ਰਿਤਸਰ-ਕਤਲ ਅਤੇ ਜਬਰ-ਜਨਾਹ ਵਰਗੇ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਦੋਹਰੀ ਅਤੇ ਪੱਖਪਾਤੀ ਪਹੁੰਚ ਨੂੰ ਸਪੱਸ਼ਟ ਕਰਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦੇ ਕੇ ਸਰਕਾਰਾਂ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਦੂਜੇ ਪਾਸੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਨੂੰ ਆਪਣੇ ਬਿਮਾਰ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਅਜਿਹਾ ਵਤੀਰਾ ਦੇਸ਼ ਅੰਦਰ ਕਾਨੂੰਨ ਅਤੇ ਨਿਆਂ ਦੇ ਬਰਾਬਰੀ ਨਾਲ ਲਾਗੂ ਹੋਣ ਦੀ ਭਰੋਸੇਯੋਗਤਾ ’ਤੇ ਸਵਾਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦਾ ਮਾਮਲਾ ਵੀ ਸਰਕਾਰਾਂ ਦੀ ਇਸੇ ਪੱਖਪਾਤੀ ਨੀਤੀ ਦਾ ਪ੍ਰਤੀਕ ਬਣਿਆ ਹੋਇਆ ਹੈ। ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਲਟਕਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿਆਸੀ ਲਾਹੇ ਲਈ ਗੁਰਮੀਤ ਰਾਮ ਰਹੀਮ ਦੇ ਗੰਭੀਰ ਅਪਰਾਧਾਂ ਨੂੰ ਅੱਖੋਂ-ਪਰੋਖੇ ਕਰਦਿਆਂ ਵਾਰ-ਵਾਰ ਪੈਰੋਲ ਅਤੇ ਫਰਲੋ ਦੇਣਾ ਅਤੇ ਦੂਜੇ ਪਾਸੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਪੱਖਪਾਤੀ ਰਵੱਈਆ ਅਪਣਾਉਣਾ ਬੇਹੱਦ ਚਿੰਤਾਜਨਕ ਹੈ। ਸਰਕਾਰਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਜਿਹੇ ਦੋਹਰੇ ਮਾਪਦੰਡ ਸਿੱਖ ਭਾਈਚਾਰੇ ਅੰਦਰ ਬੇਗਾਨਗੀ ਦੀ ਭਾਵਨਾ ਨੂੰ ਹੋਰ ਡੂੰਘਾ ਕਰਦੇ ਹਨ।

Have something to say? Post your comment

 
 
 
 

ਪੰਜਾਬ

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਹੋ ਰਹੀ ਤਬਾਹ- ਲੋਕਾਂ ਨੂੰ ਖ਼ੁਦ ਇਕਜੁੱਟ ਹੋਣ ਦੀ ਲੋੜ- ਗਿਆਨੀ ਕੁਲਦੀਪ ਸਿੰਘ ਗੜਗੱਜ

ਮੁੱਖ ਮੰਤਰੀ ਸਿਹਤ ਯੋਜਨਾ ਵਿੱਚ 1.25 ਕਰੋੜ ਤੋਂ ਵੱਧ ਲਾਭਪਾਤਰੀ ਸ਼ਾਮਲ; 5.90 ਲੱਖ ਲਾਭਪਾਤਰੀਆਂ ਨੇ ਮੁਫ਼ਤ ਇਲਾਜ ਕਰਵਾਇਆ

ਭਾਈ ਮਨਜੀਤ ਸਿੰਘ ਨੇ ਸੌਦਾ ਸਾਧ ਦੀ ਪੈਰੋਲ 'ਤੇ ਚੁੱਕੇ ਸਵਾਲ, ਬੰਦੀ ਸਿੱਖਾਂ ਦੀ ਰਿਹਾਈ ਦੀ ਕੀਤੀ ਮੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਹਾਰਮ-ਰਿਡਕਸ਼ਨ ਪਹੁੰਚ ਤਹਿਤ ਸੰਵੇਦਨਸ਼ੀਲਤਾ, ਇਲਾਜ ਅਤੇ ਮੁੜ ਵਸੇਬੇ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ : ਡਾ. ਬਲਬੀਰ ਸਿੰਘ

ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ- ਗਿਆਨੀ ਕੁਲਦੀਪ ਸਿੰਘ ਗੜਗੱਜ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਤੋਹਫ਼ਾ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ