ਪੰਜਾਬ

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਹੋ ਰਹੀ ਤਬਾਹ- ਲੋਕਾਂ ਨੂੰ ਖ਼ੁਦ ਇਕਜੁੱਟ ਹੋਣ ਦੀ ਲੋੜ- ਗਿਆਨੀ ਕੁਲਦੀਪ ਸਿੰਘ ਗੜਗੱਜ

ਕੌਮੀ ਮਾਰਗ ਬਿਊਰੋ | August 25, 2026 07:33 PM

ਬਰਨਾਲਾ-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤ ਹਾਜ਼ਰ ਸਨ।

ਰਵਾਨਗੀ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਰਵਾਨਗੀ ਦੀ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਾਲਕੀ ’ਚ ਸ਼ੁਸ਼ੋਭਿਤ ਕੀਤਾ।
ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਨਸ਼ਿਆਂ ਨਾਲ ਨੌਜੁਆਨਾਂ ਦੀਆਂ ਰੋਜ਼ਾਨਾ ਹੋ ਰਹੀਆਂ ਮੌਤਾਂ ਵੱਡੀ ਚਿੰਤਾ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ੇ ਵਿਰੁੱਧ ਯੁੱਧ ਦੀ ਗੱਲ ਤਾਂ ਕਰਦੀ ਹੈ, ਪਰ ਹਕੀਕਤ ਵਿਚ ਨਸ਼ੇ ਰੋਕਣ ਲਈ ਜ਼ਮੀਨੀ ਪੱਧਰ ’ਤੇ ਕੋਈ ਕਾਰਗੁਜ਼ਾਰੀ ਨਜ਼ਰ ਨਹੀਂ ਆ ਰਹੀ। ਚਿੱਟੇ ਵਰਗੇ ਨਸ਼ੇ ਨਾਲ ਰੋਜ਼ਾਨਾ ਬੇਸ਼ਕੀਮਤੀ ਜਾਨਾਂ ਜਾ ਰਹੀਆਂ ਹਨ। ਸ਼ਾਇਦ ਹੀ ਕੋਈ ਪਿੰਡ ਅਜਿਹਾ ਹੋਵੇ, ਜਿਥੇ ਨਸ਼ੇ ਨਾਲ ਮੌਤ ਨਾ ਹੋਈ ਹੋਵੇ। ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਦਾ ਮਕਸਦ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰਾਂ ਦੀ ਝਾਕ ਛੱਡ ਕੇ ਖ਼ੁਦ ਨਸ਼ੇ ਵਿਰੁੱਧ ਇਕਜੁਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਵਿਚ ਬੇਅੰਤ ਸਮਰੱਥਾ ਹੈ ਜੋ ਮਿਹਨਤ ਨਾਲ ਪੰਜਾਬ ਦਾ ਭਵਿੱਖ ਬਦਲ ਸਕਦੀ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਥ ਨੂੰ ਚੁਣੌਤੀ ਦੇਣ ਵਾਲੀਆਂ ਕਈ ਤਾਕਤਾਂ ਸਰਗਰਮ ਹਨ, ਜਿਨ੍ਹਾਂ ਗੁਰੂ ਦੋਖੀ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਅਜਿਹੀਆਂ ਤਾਕਤਾਂ ਗੁਰੂ ਘਰ ਦੀਆਂ ਰਵਾਇਤਾਂ ਅਤੇ ਸਿੱਖ ਸੰਸਥਾਵਾਂ ਬਾਰੇ ਭੰਬਲਭੂਸਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਗੁਰੂ ਘਰ ਦੀ ਗੋਲਕ ਸਿੱਖ ਸੰਗਤ ਦੀ ਸ਼ਰਧਾ ਅਤੇ ਭਾਵਨਾ ਦਾ ਪ੍ਰਤੀਕ ਹੈ ਅਤੇ ਗੁਰੂ ਚਰਨਾਂ ਵਿਚ ਭੇਟਾ ਰੱਖਣ ਦੀ ਸਾਡੀ ਪੁਰਾਤਨ ਰਵਾਇਤ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਧਰਮ ਵਿਚ ਦਖ਼ਲ ਦੇਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਸਰਕਾਰਾਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਮੁਨਕਰ ਹੋ ਜਾਣ ਤਾਂ ਧਾਰਮਿਕ ਸੰਸਥਾਵਾਂ ਆਪਣਾ ਫ਼ਰਜ਼ ਸਮਝ ਕੇ ਸਮਾਜਕ ਬੁਰਾਈਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦਾ ਕਾਰਜ ਕਰਦੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਪੀੜਾ ਨੂੰ ਗੰਭੀਰਤਾ ਨਾਲ ਮਹਿਸੂਸ ਕੀਤਾ ਗਿਆ ਅਤੇ ਸੰਗਤਾਂ ਨੂੰ ਸਿੱਖ ਸਿਧਾਂਤਾਂ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਕਰਨ ਲਈ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਖ਼ਾਲਸਾ ਮਾਰਚ ਆਰੰਭ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਥਾਪਿਤ ਹੋਈਆਂ ਪੰਥ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਅੱਜ ਕਈ ਸ਼ਕਤੀਆਂ ਯਤਨਸ਼ੀਲ ਹਨ। ਉਨ੍ਹਾਂ ਦਾ ਮਕਸਦ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਅਤੇ ਸਿੱਖਾਂ ਅੰਦਰ ਦੁਬਿਧਾ ਪੈਦਾ ਕਰਨਾ ਹੈ। ਉਨ੍ਹਾਂ ਸੰਗਤਾਂ ਨੂੰ ਪੰਥ ਵਿਰੋਧੀ ਅਜਿਹੇ ਲੋਕਾਂ ਨੂੰ ਢੁੱਕਵਾਂ ਜਵਾਬ ਦੇਣ ਲਈ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿਹੰਗ ਸਿੰਘ ਦਲਾਂ, ਨਿਰਮਲੇ, ਉਦਾਸੀ ਸੰਪ੍ਰਦਾਵਾਂ ਅਤੇ ਹੋਰ ਧਾਰਮਿਕ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਵੀ ਕੀਤਾ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਵੱਡੀ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਮਾੜੀ ਸੰਗਤ ਅਤੇ ਨਸ਼ਿਆਂ ਦੇ ਪ੍ਰਭਾਵ ਤੋਂ ਬਚਾਈਏ। ਉਨ੍ਹਾਂ ਕਿਹਾ ਕਿ ਅੱਜ ਮਾਪਿਆਂ ਨੂੰ ਬੱਚਿਆਂ ਪ੍ਰਤੀ ਹੋਰ ਸੁਚੇਤ ਹੋਣ ਦੀ ਲੋੜ ਹੈ। ਜੇਕਰ ਬੱਚਿਆਂ ਨੂੰ ਗੁਰਬਾਣੀ ਤੇ ਗੁਰ-ਇਤਿਹਾਸ ਨਾਲ ਜੋੜਾਂਗੇ ਤਾਂ ਆਉਣ ਵਾਲੀ ਪੀੜ੍ਹੀ ਸੁਰੱਖਿਅਤ ਰਹੇਗੀ। ਉਨ੍ਹਾਂ ਖ਼ਾਲਸਾ ਮਾਰਚ ਵਿਚ ਸ਼ਾਮਲ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਕਥਾ-ਵਿਚਾਰਾਂ ਕੀਤੀਆਂ।
ਮੀਰੀ ਪੀਰੀ ਖਾਲਸਾ ਮਾਰਚ ਅੱਜ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਪੁੱਜੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਬਾ ਬਲਬੀਰ ਸਿੰਘ ਘੁੰਨਣ, ਬਾਬਾ ਬੂਟਾ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਹਾਕਮ ਸਿੰਘ, ਬਾਬਾ ਲਾਲ ਸਿੰਘ, ਬਾਬਾ ਸੁਖਵਿੰਦਰ ਸਿੰਘ, ਬਾਬਾ ਰੇਸ਼ਮ ਸਿੰਘ, ਬਾਬਾ ਰਣਪ੍ਰੀਤ ਸਿੰਘ, ਬਾਬਾ ਚਮਕੌਰ ਸਿੰਘ, ਬਾਬਾ ਅਮਨਦੀਪ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਸੀਨੀਅਰ ਅਕਾਲੀ ਆਗੂ ਸ. ਕੁਲਵੰਤ ਸਿੰਘ ਕੀਤੂ, ਜਥੇਦਾਰ ਨਾਥ ਸਿੰਘ ਹਮੀਦੀ, ਬੀਬੀ ਬੇਅੰਤ ਕੌਰ, ਬੀਬੀ ਬਲਜੀਤ ਕੌਰ, ਸ. ਯਾਦਵਿੰਦਰ ਸਿੰਘ ਬਿੱਟੂ, ਵਿਧਾਇਕ ਕੁਲਬੀਰ ਸਿੰਘ, ਬਾਬਾ ਕੁਲਵੰਤ ਸਿੰਘ, ਸ. ਮਲਕੀਤ ਸਿੰਘ ਕੀਤੂ, ਸਾਬਕਾ ਮੈਂਬਰ ਸ. ਜਰਨੈਲ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਮਨਪ੍ਰੀਤ ਸਿੰਘ ਬਾਲੇਵਾਲ, ਬਾਬਾ ਕੁਲਵਿੰਦਰ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲ, ਸ. ਮਨਜੀਤ ਸਿੰਘ, ਸ. ਜਸਬੀਰ ਸਿੰਘ, ਸ. ਹਰਭਗਵਾਨ ਸਿੰਘ, ਸ. ਸੰਦੀਪ ਸਿੰਘ ਕਲੋਤਾ, ਇੰਚਾਰਜ ਭੋਲਾ ਸਿੰਘ, ਭਾਈ ਇੰਦਰਜੀਤ ਸਿੰਘ, ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਮੁੱਖ ਮੰਤਰੀ ਸਿਹਤ ਯੋਜਨਾ ਵਿੱਚ 1.25 ਕਰੋੜ ਤੋਂ ਵੱਧ ਲਾਭਪਾਤਰੀ ਸ਼ਾਮਲ; 5.90 ਲੱਖ ਲਾਭਪਾਤਰੀਆਂ ਨੇ ਮੁਫ਼ਤ ਇਲਾਜ ਕਰਵਾਇਆ

ਭਾਈ ਮਨਜੀਤ ਸਿੰਘ ਨੇ ਸੌਦਾ ਸਾਧ ਦੀ ਪੈਰੋਲ 'ਤੇ ਚੁੱਕੇ ਸਵਾਲ, ਬੰਦੀ ਸਿੱਖਾਂ ਦੀ ਰਿਹਾਈ ਦੀ ਕੀਤੀ ਮੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਹਾਰਮ-ਰਿਡਕਸ਼ਨ ਪਹੁੰਚ ਤਹਿਤ ਸੰਵੇਦਨਸ਼ੀਲਤਾ, ਇਲਾਜ ਅਤੇ ਮੁੜ ਵਸੇਬੇ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ : ਡਾ. ਬਲਬੀਰ ਸਿੰਘ

ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ- ਗਿਆਨੀ ਕੁਲਦੀਪ ਸਿੰਘ ਗੜਗੱਜ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਤੋਹਫ਼ਾ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ