ਪੰਜਾਬ

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪੰਜਾਬ ਦੇ ਭਵਿੱਖ ਲਈ ਮਾਹਿਰਾਂ ਤੋਂ ਲਏ ਸੁਝਾਅ

ਕੌਮੀ ਮਾਰਗ ਬਿਊਰੋ | August 25, 2026 10:28 PM


ਚੰਡੀਗੜ੍ਹ - ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਜਾਬ ਪੱਖੀ ਨੀਤੀਆਂ ਤਿਆਰ ਕਰਨ ਅਤੇ ਪੰਜਾਬ ਦੇ ਭਵਿੱਖ ਲਈ ਇੱਕ ਲੋਕ-ਕੇਂਦਰਿਤ ਏਜੰਡਾ ਤਿਆਰ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਖੇਤਰਾਂ ਦੇ ਬੁੱਧੀਜੀਵੀਆਂ, ਮਾਹਿਰਾਂ ਅਤੇ ਵਿਦਵਾਨਾਂ ਨਾਲ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਮਾਨਸਿਕ ਸਿਹਤ, ਮਹਿਲਾਵਾਂ ਦੀ ਸੁਰੱਖਿਆ, ਵਾਤਾਵਰਨ, ਪੁਲਿਸ ਸੁਧਾਰ, ਪੰਚਾਇਤੀ ਰਾਜ, ਰੁਜ਼ਗਾਰ, ਉਦਯੋਗ, ਪਾਣੀਆਂ, ਕਾਨੂੰਨ, ਸਿਹਤ ਅਤੇ ਪ੍ਰਸ਼ਾਸਨ ਸਮੇਤ ਅਹਿਮ ਮੁੱਦਿਆਂ ’ਤੇ ਸੁਝਾਅ ਲਏ ਗਏ। ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਭਾਈ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਲਈ ਪ੍ਰਭਾਵਸ਼ਾਲੀ ਨੀਤੀਆਂ ਬਣਾਉਣ ਵਾਸਤੇ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਦੇ ਤਜਰਬੇ ਅਤੇ ਮੁਹਾਰਤ ਨੂੰ ਨੀਤੀ-ਨਿਰਮਾਣ ਦਾ ਹਿੱਸਾ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੈਮੀਨਾਰ ਵਿੱਚ ਮਿਲੇ ਸੁਝਾਵਾਂ ਨੂੰ ਪਾਰਟੀ ਦੀਆਂ ਭਵਿੱਖਮੁਖੀ ਨੀਤੀਆਂ ਤਿਆਰ ਕਰਨ ਸਮੇਂ ਧਿਆਨ ਵਿੱਚ ਰੱਖਿਆ ਜਾਵੇਗਾ। ਸੈਮੀਨਾਰ ਵਿੱਚ ਡਾ. ਹਰਸ਼ਿੰਦਰ ਕੌਰ, ਪ੍ਰੋ. ਗੁਰਦਰਸ਼ਨ ਸਿੰਘ ਢਿੱਲੋਂ, ਸਾਬਕਾ ਆਈਏਐਸ ਅਧਿਕਾਰੀ ਗੁਰਤੇਜ ਸਿੰਘ, ਸੀਨੀਅਰ ਪੱਤਰਕਾਰ ਸੁਖਦੇਵ ਸਿੰਘ, ਪ੍ਰੋ. ਦਵਿੰਦਰ ਸਿੰਘ, ਸੀਨੀਅਰ ਪੱਤਰਕਾਰ ਜਗਤਾਰ ਸਿੰਘ, ਡਾਕਟਰ ਬਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਮੰਡੀਯਾਨੀ, ਜੀਵਨਜੋਤ, ਐਡਵੋਕੇਟ ਸਰਬਜੀਤ ਸਿੰਘ, ਇੰਜੀਨੀਅਰ ਬਲਜਿੰਦਰ ਸਿੰਘ ਬਰਾੜ, ਵਾਤਾਵਰਨ ਕਾਰਕੁਨ ਸਿਮਤਾਂ ਕੌਰ ਅਤੇ ਵਿਦਿਆਰਥੀ ਆਗੂ ਰਮਨ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੇ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ। ਭਾਈ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਚਿੰਤਤ ਬੁੱਧੀਜੀਵੀਆਂ, ਮਾਹਿਰਾਂ, ਵਿਦਵਾਨਾਂ ਅਤੇ ਪੰਜਾਬ-ਪੱਖੀ ਸੋਚ ਰੱਖਣ ਵਾਲੇ ਲੋਕਾਂ ਨੂੰ ਨਾਲ ਲੈ ਕੇ ਇੱਕ ਵਿਆਪਕ ਲੋਕ ਲਹਿਰ ਖੜ੍ਹੀ ਕਰਨ ਦੀ ਲੋੜ ਹੈ। ਸੈਮੀਨਾਰ ਦੇ ਮੁੱਖ ਕੋਆਰਡੀਨੇਟਰ ਦੀ ਭੂਮਿਕਾ ਗੰਗਵੀਰ ਸਿੰਘ ਰਾਠੌਰ ਨੇ ਨਿਭਾਈ। ਇਸ ਮੌਕੇ ਮਨਪ੍ਰੀਤ ਸਿੰਘ ਇਯਾਲੀ, ਸਰਬਜੀਤ ਸਿੰਘ ਸੂਸਣ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਸੁਖਵਿੰਦਰ ਸਿੰਘ ਅਗਵਾਨ, ਬਾਬੂ ਬਰਾੜ, ਕਾਬੁਲ ਸਿੰਘ ਭੁੱਲਰ, ਮਨਦੀਪ ਸਿੰਘ ਸਿੱਧੂ, ਇਮਾਨ ਸਿੰਘ ਖਾਰਾ, ਬੀਬੀ ਹਰਪ੍ਰੀਤ ਕੌਰ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਰਸ਼ਪਾਲ ਸਿੰਘ ਸੋਸਣ, ਸ੍ਰ. ਪ੍ਰਿਥੀਪਾਲ ਸਿੰਘ, ਜਸਕਰਨ ਸਿੰਘ ਲੋਪੋਕੇ, ਜਸਵਿੰਦਰ ਸਿੰਘ ਡਰੌਲੀ, ਪ੍ਰੋਫੈਸਰ ਰਣਜੀਤ ਸਿੰਘ ਧਨੋਆ, ਸੁਖਬੀਰ ਸਿੰਘ ਚੀਮਾਂ, ਮਹਿੰਦਰਪਾਲ ਸਿੰਘ ਤੁੰਗ ਸਮੇਤ ਪਾਰਟੀ ਦੇ ਆਗੂ ਅਤੇ ਕਾਰਜਕਾਰੀ ਕਮੇਟੀ ਮੈਂਬਰ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਸੁਖਬੀਰ ਸਿੰਘ ਬਾਦਲ ਕਾਤਲਾਨਾ ਹਮਲੇ ਤੋਂ ਬਾਅਦ ਪਹਿਲੀ ਵਾਰ ਹੋਏ ਜਨਤਕ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ, ਕਿਹਾ—ਸਿੱਖਾਂ ਨਾਲ ਦੋਹਰਾ ਮਾਪਦੰਡ

ਪੰਜਾਬ ਵਿੱਚ ਖੰਡ ਦੀ ਕੋਈ ਕਮੀ ਨਹੀਂ - ਕਾਫ਼ੀ ਸਟਾਕ ਉਪਲਬਧ - ਮੁੱਖ ਮੰਤਰੀ ਭਗਵੰਤ ਮਾਨ

ਲੰਬਿਤ ਡੀਏ ਨੂੰ ਲੈ ਕੇ ਮੁਲਾਜ਼ਮਾਂ-ਪੈਨਸ਼ਨਰਾਂ ਦੀ 27 ਅਗਸਤ ਦੀ ‘ਮਹਾ ਹੜਤਾਲ’ ਨੂੰ ਭਾਜਪਾ ਦਾ ਪੂਰਨ ਸਮਰਥਨ: ਢਿੱਲੋਂ

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਹੋ ਰਹੀ ਤਬਾਹ- ਲੋਕਾਂ ਨੂੰ ਖ਼ੁਦ ਇਕਜੁੱਟ ਹੋਣ ਦੀ ਲੋੜ- ਗਿਆਨੀ ਕੁਲਦੀਪ ਸਿੰਘ ਗੜਗੱਜ

ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਮੁੱਖ ਮੰਤਰੀ ਸਿਹਤ ਯੋਜਨਾ ਵਿੱਚ 1.25 ਕਰੋੜ ਤੋਂ ਵੱਧ ਲਾਭਪਾਤਰੀ ਸ਼ਾਮਲ; 5.90 ਲੱਖ ਲਾਭਪਾਤਰੀਆਂ ਨੇ ਮੁਫ਼ਤ ਇਲਾਜ ਕਰਵਾਇਆ

ਭਾਈ ਮਨਜੀਤ ਸਿੰਘ ਨੇ ਸੌਦਾ ਸਾਧ ਦੀ ਪੈਰੋਲ 'ਤੇ ਚੁੱਕੇ ਸਵਾਲ, ਬੰਦੀ ਸਿੱਖਾਂ ਦੀ ਰਿਹਾਈ ਦੀ ਕੀਤੀ ਮੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਹਾਰਮ-ਰਿਡਕਸ਼ਨ ਪਹੁੰਚ ਤਹਿਤ ਸੰਵੇਦਨਸ਼ੀਲਤਾ, ਇਲਾਜ ਅਤੇ ਮੁੜ ਵਸੇਬੇ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ : ਡਾ. ਬਲਬੀਰ ਸਿੰਘ