BREAKING NEWS

ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 27, 2026 07:45 PM

ਅੰਮ੍ਰਿਤਸਰ-ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਲੋਂ ਅੱਜ ਪੂਰੇ ਪੰਜਾਬ ਅੰਦਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸੇ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ।
ਇਸ ਮੌਕੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਉਨ੍ਹਾਂ ਦੀ ਰਿਹਾਈ ਦਾ ਮਾਮਲਾ ਮਨੁੱਖੀ ਅਧਿਕਾਰਾਂ ਅਤੇ ਨਿਆਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਬੰਦੀ ਸਿੰਘਾਂ ਦੀ ਰਿਹਾਈ ਦੀ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ ਪਰ ਸਰਕਾਰਾਂ ਦੀ ਪਹੁੰਚ ਹਮੇਸ਼ਾ ਨਾਕਰਾਤਮਕ ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਨੂੰ ਸਿਆਸੀ ਨਜ਼ਰੀਏ ਦੀ ਬਜਾਏ ਕੌਮੀ ਭਾਵਨਾਵਾਂ ਅਨੁਸਾਰ ਵਿਚਾਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ।
ਸ. ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਰਦੇਸ਼ ਅਨੁਸਾਰ ਅੱਜ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿਸ ਦੇ ਭੋਗ 29 ਅਗਸਤ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਾਰੇ ਵਿਦਿਅਕ ਅਦਾਰਿਆਂ ਵਿਚ ਵੀ 29 ਅਗਸਤ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲ੍ਹਾ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਗੁਰੂ ਸਾਹਿਬ ਪ੍ਰਤੀ ਅਟੁੱਟ ਸ਼ਰਧਾ ਰੱਖਦਿਆਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਮੁੱਚੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਵਿੱਚ ਸ਼ਾਮਲ ਹੋਣ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਜਸਬੀਰ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ ਸਮੇਤ ਹੋਰ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਗੱਲਬਾਤ ਅਤੇ ਹੜਤਾਲਾਂ ਇਕੱਠੇ ਨਹੀਂ ਚੱਲ ਸਕਦੀਆਂ,ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ 300,000 ਤੋਂ ਵੱਧ ਕਰਮਚਾਰੀ ਹੜਤਾਲ 'ਤੇ - ਸਰਕਾਰੀ ਸੇਵਾਵਾਂ ਵਿੱਚ ਪਿਆ ਵਿਘਨ

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ 'ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ- ਗਿਆਨੀ ਕਲਦੀਪ ਸਿੰਘ ਗੜਗੱਜ

ਪੰਜਾਬ ਸਾਡੇ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ; ਇਸ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ: ਹਰਜੋਤ ਸਿੰਘ ਬੈਂਸ

ਅਕਾਲੀ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ, ਹੁਣ ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਧਰਮ ਨਾਲ ਜੋੜ ਰਹੇ ਹਨ: ਮੁੱਖ ਮੰਤਰੀ ਭਗਵੰਤ ਮਾਨ

1980ਵਿਆਂ ਦੀ ਅਸ਼ਾਂਤੀ ਪਿੱਛੇ ਤਾਕਤਾਂ ਮੁੜ ਸਰਗਰਮ: ਸੁਖਬੀਰ ਬਾਦਲ

ਸਾਢੇ ਚਾਰ ਸਾਲਾਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ -ਬਠਿੰਡਾ ਸਿਵਲ ਹਸਪਤਾਲ ਕਰਮਚਾਰੀਆਂ ਦਾ ਪ੍ਰਦਰਸ਼ਨ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਤਿਕਾਰ ਸਖੀਆਂ ਨੇ ਅਹਿਮ ਨਿਭਾਈ ਭੂਮਿਕਾ-ਭਗਵੰਤ ਸਿੰਘ ਮਾਨ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਮਾਵਾਂ-ਧੀਆਂ ਸਤਿਕਾਰ ਯੋਜਨਾ ਬੰਦ ਨਹੀਂ ਹੋਵੇਗੀ-ਭਗਵੰਤ ਸਿੰਘ ਮਾਨ