ਨੈਸ਼ਨਲ

ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਦੇ 'ਅਰਦਾਸ ਦਿਵਸ' 'ਚ ਵੱਧ-ਚੜ੍ਹ ਕੇ ਸ਼ਾਮਲ ਹੋਵੇ ਸੰਗਤ: ਭਾਈ ਗੁਰਕੀਰਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 28, 2026 07:37 PM

ਨਵੀਂ ਦਿੱਲੀ - ਦੇਸ਼ ਦੀ ਆਜ਼ਾਦੀ ਲਈ 92 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਮਹਾਨ ਸਿੱਖ ਕੌਮ ਨਾਲ ਆਜ਼ਾਦੀ ਦੇ ਸਮੇਂ ਤੋਂ ਹੀ ਭਾਰਤ ਸਰਕਾਰ ਵੱਲੋਂ ਲਗਾਤਾਰ ਸਿਆਸੀ, ਪ੍ਰਸ਼ਾਸਨਿਕ ਅਤੇ ਮਾਨਸਿਕ ਜ਼ੁਲਮ ਢਾਹਿਆ ਜਾ ਰਿਹਾ ਹੈ। ਅੱਜ ਹਿੰਦੁਸਤਾਨ ਅੰਦਰ ਸਿੱਖਾਂ ਨੂੰ ਤੀਜੇ ਦਰਜੇ ਦੇ ਸ਼ਹਿਰੀ ਸਮਝ ਕੇ ਉਨ੍ਹਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਨੂੰ ਬੇਰਹਿਮੀ ਨਾਲ ਕੁਚਲਿਆ ਜਾ ਰਿਹਾ ਹੈ। ਇਨ੍ਹਾਂ ਤਿੱਖੇ ਵਿਚਾਰਾਂ ਦਾ ਪ੍ਰਗਟਾਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਨੇ ਕੀਤਾ।

ਭਾਈ ਗੁਰਕੀਰਤ ਸਿੰਘ ਨੇ ਸਰਕਾਰ ਦੇ ਤਾਜ਼ਾ ਰਵੱਈਏ 'ਤੇ ਗਹਿਰੀ ਚਿੰਤਾ ਅਤੇ ਰੋਸ ਪ੍ਰਗਟ ਕਰਦਿਆਂ ਖੁਲਾਸਾ ਕੀਤਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਬੰਦੀ ਸਿੰਘਾਂ ਦੇ ਗੰਭੀਰ ਮਾਮਲੇ 'ਤੇ ਗੱਲਬਾਤ ਕਰਨ ਲਈ ਲਿਖੇ ਗਏ ਪੱਤਰਾਂ ਦਾ ਜਵਾਬ ਦੇਣਾ ਤਾਂ ਦੂਰ, ਕੇਂਦਰ ਸਰਕਾਰ ਨੇ ਮੁਲਾਕਾਤ ਲਈ ਸਮਾਂ ਤੱਕ ਨਹੀਂ ਦਿੱਤਾ। ਸਰਕਾਰ ਦੀ ਇਹ ਬੇਰੁਖ਼ੀ ਅਤੇ ਹੰਕਾਰ ਸਿੱਧੇ ਤੌਰ 'ਤੇ ਉਸ ਦੀ ਸਿੱਖ ਵਿਰੋਧੀ ਸੋਚ ਅਤੇ ਨਫ਼ਰਤ ਨੂੰ ਜ਼ਾਹਿਰ ਕਰਦਾ ਹੈ। ਉਨ੍ਹਾਂ ਭਾਰਤ ਸਰਕਾਰ ਦੇ ਦੋਹਰੇ ਕਾਨੂੰਨ 'ਤੇ ਵਰ੍ਹਦਿਆਂ ਕਿਹਾ ਕਿ ਇੱਕੋ ਮੁਲਕ ਅੰਦਰ ਸਿੱਖਾਂ ਲਈ ਵੱਖਰਾ ਅਤੇ ਬਾਕੀਆਂ ਲਈ ਵੱਖਰਾ ਕਾਨੂੰਨ ਚੱਲ ਰਿਹਾ ਹੈ। ਅਦਾਲਤਾਂ ਵੱਲੋਂ ਨਿਰਧਾਰਿਤ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਲੰਮੇ ਸਮੇਂ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਜੇਲ੍ਹਾਂ ਵਿੱਚ ਸੜਨ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜੋ ਕਿ ਸ਼ਰੇਆਮ ਨਿਆਂ ਦਾ ਕਤਲ ਹੈ। ਦੂਜੇ ਪਾਸੇ, ਸਰਕਾਰ ਦੀ ਸਰਪ੍ਰਸਤੀ ਹੇਠ ਬਲਾਤਕਾਰੀਆਂ ਅਤੇ ਸੰਗੀਨ ਅਪਰਾਧਾਂ ਦੇ ਦੋਸ਼ੀਆਂ ਨੂੰ ਵਾਰ-ਵਾਰ ਪੈਰੋਲਾਂ ਅਤੇ ਫਰਲੋਆਂ ਦੇ ਕੇ ਵੀਆਈਪੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਭਾਈ ਗੁਰਕੀਰਤ ਸਿੰਘ ਨੇ ਇਤਿਹਾਸਕ ਜ਼ੁਲਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਦੇ ਸਿੱਖਾਂ ਨੂੰ ਜਨਮਜਾਤ ਅਪਰਾਧੀ ('ਜ਼ਰਾਇਮ ਪੇਸ਼ਾ') ਕਰਾਰ ਦਿੱਤਾ ਗਿਆ ਅਤੇ ਕਦੇ ਜੂਨ 1984 ਤੇ ਨਵੰਬਰ 1984 ਵਰਗੇ ਖ਼ੂਨੀ ਘੱਲੂਘਾਰੇ ਵਰਤਾ ਕੇ ਸਿੱਖ ਨਸਲਕੁਸ਼ੀ ਕੀਤੀ ਗਈ। ਸਰਕਾਰ ਦਾ ਇਹ ਜ਼ੁਲਮ ਅੱਜ ਵੀ ਜਾਰੀ ਹੈ। ਆਪਣੇ ਹੱਕਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਰੋਸ ਮੁਜ਼ਾਹਰੇ ਕਰਨ ਵਾਲੇ ਸਿੱਖਾਂ 'ਤੇ ਲਾਠੀਚਾਰਜ ਕਰਨਾ, ਅੱਥਰੂ ਗੈਸ ਦੇ ਗੋਲੇ ਸੁੱਟਣਾ ਅਤੇ ਪਾਣੀ ਦੀਆਂ ਬੋਛਾਰਾਂ ਮਾਰਨਾ ਭਾਰਤੀ ਲੋਕਤੰਤਰ ਦੇ ਮੂੰਹ 'ਤੇ ਵੱਡਾ ਧੱਬਾ ਹੈ। ਤਾਕਤ ਦੇ ਜ਼ੋਰ 'ਤੇ ਆਵਾਜ਼ ਦਬਾਉਣ ਦੀ ਇਹ ਨੀਤੀ ਸਿੱਧ ਕਰਦੀ ਹੈ ਕਿ ਸਰਕਾਰ ਸਿੱਖਾਂ ਨਾਲ ਨਾਗਰਿਕਾਂ ਵਾਲਾ ਨਹੀਂ, ਸਗੋਂ ਗੁਲਾਮਾਂ ਵਾਲਾ ਸਲੂਕ ਕਰ ਰਹੀ ਹੈ। ਇਸ ਬੇਇਨਸਾਫ਼ੀ ਅਤੇ ਸਰਕਾਰੀ ਹਠਧਰਮੀ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਭਾਈ ਗੁਰਕੀਰਤ ਸਿੰਘ ਨੇ ਸਮੁੱਚੀ ਗੁਰੂ-ਨਾਨਕ ਨਾਮ ਲੇਵਾ ਸੰਗਤ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਐਸ.ਜੀ.ਪੀ.ਸੀ. ਵੱਲੋਂ 29 ਅਗਸਤ ਨੂੰ ਮਨਾਏ ਜਾ ਰਹੇ 'ਅਰਦਾਸ ਦਿਵਸ' ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ। ਸਿੱਖ ਸੰਗਤਾਂ ਹੁੰਮ-ਹੁਮਾ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਇਕੱਠੀਆਂ ਹੋਣ ਅਤੇ ਬੰਦੀ ਸਿੰਘਾਂ ਦੀ ਜਲਦ ਬੰਦ-ਖ਼ਲਾਸੀ (ਰਿਹਾਈ) ਲਈ ਅਰਦਾਸ ਦਾ ਹਿੱਸਾ ਬਣ ਕੇ ਕੇਂਦਰ ਸਰਕਾਰ ਦੇ ਬੋਲੇ ਕੰਨਾਂ ਤੱਕ ਕੌਮੀ ਏਕਤਾ ਦੀ ਆਵਾਜ਼ ਪਹੁੰਚਾਉਣ।

Have something to say? Post your comment

 
 
 
 

ਨੈਸ਼ਨਲ

ਯੂ.ਐੱਸ. ਪੈਨਲ ਵੱਲੋਂ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਦਾ ਵੀਜ਼ਾ ਰੱਦ ਕਰਨ ਅਤੇ ਸਖ਼ਤ ਪਾਬੰਦੀਆਂ ਦੀ ਮੰਗ

ਹਰਦੀਪ ਸਿੰਘ ਨਿੱਝਰ ਮਾਮਲੇ ਦੀ ਪ੍ਰੀ-ਟਰਾਇਲ ਕਾਰਵਾਈ 8 ਤੋਂ 29 ਸਤੰਬਰ ਤੱਕ -ਸੁਪਰੀਮ ਕੋਰਟ ਆਫ਼ ਨਿਊ ਵੈਸਟਮਿੰਸਟਰ ਵਿੱਚ

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੇ ਸ਼ਹਾਦਤ ਦੇ ਅਰਥਾਂ ਨੂੰ ਦਿੱਤੀ ਸੀ ਨਵੀਂ ਗਹਿਰਾਈ: ਭਾਈ ਪਰਮਜੀਤ ਸਿੰਘ ਭਿਓਰਾ

ਨੇਪਾਲ ਦੁਖਾਂਤ: ਪ੍ਰਧਾਨ ਮੰਤਰੀ ਮੋਦੀ ਨੇ ਪੀਐਮ ਬਲੇਂਦਰ ਨਾਲ ਕੀਤੀ ਗੱਲ- ਮੁਸ਼ਕਲ ਸਮੇਂ ਵਿੱਚ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ 

ਹਵਾਈ ਸੈਨਾ ਮੁਖੀ 27 ਅਗਸਤ ਨੂੰ ਗੋਰਖਪੁਰ ਵਿਚ ਨੌਜਵਾਨਾਂ ਨਾਲ ਕਰਨਗੇ ਗੱਲਬਾਤ

ਸੌਦਾ ਸਾਧ ਰਾਮ ਰਹੀਮ ਨੂੰ ਫਿਰ ਪੈਰੋਲ ਮਿਲੀ

ਦੇਸ਼ ਵਿੱਚ ਪਹਿਲੀ ਅਜਿਹੀ ਸਰਕਾਰ ਹੈ, ਜੋ ਨਤੀਜਿਆਂ ਦਾ ਅੰਦਾਜ਼ਾ ਲਗਾਏ ਬਿਨਾਂ ਜਨਤਾ 'ਤੇ ਆਪਣੇ ਫੈਸਲੇ ਥੋਪਦੀ ਹੈ- ਕੇਜਰੀਵਾਲ

ਬੰਬੀਹਾ ਗੈਂਗ ਦੇ ਤਿੰਨ ਗੈਂਗਸਟਰ ਭਾਰਤ ਹਵਾਲੇ ਅਪਰਾਧੀਆਂ ਦੀ ਗਿਣਤੀ ਹੋ ਗਈ 51- ਗ੍ਰਹਿ ਮੰਤਰਾਲਾ

ਸੱਜਣ ਕੁਮਾਰ ਉਪਰ ਟਿੱਪਣੀ ਨੂੰ ਲੈ ਕੇ ਕਾਂਗਰਸ ਵਿੱਚ ਘਮਾਸਾਨ ਦਪਿੰਦਰ ਹੁੱਡਾ ਨੂੰ ਸੀਡਬਲਯੂਸੀ ਜੋ ਬਾਹਰ ਕੱਢਣ ਦੀ ਮੰਗ

ਹਰਿਦੁਆਰ ਵਿੱਚ ਸੰਤਾਂ ਨੇ ਇੱਕ ਰਾਸ਼ਟਰ ਇੱਕ ਚੋਣ ਦਾ ਕੀਤਾ ਸਮਰਥਨ ਬੋਲੇ ਲੋਕਤੰਤਰ ਅਤੇ ਵਿਕਾਸ ਮਜਬੂਤ ਹੋਣਗੇ