ਪੰਜਾਬ

ਡੇਰਾ ਪ੍ਰੇਮੀਆਂ ਵੱਲੋਂ ਸਿੱਖਾਂ ਨਾਲ ਧੱਕਾ: ਨਹਿਰੀ ਮੋਘਾ ਪੁੱਟਣ ਦੀ ਕਥਿਤ ਕੋਸ਼ਿਸ਼, ਸਿੱਖ ਆਗੂਆਂ ਨੇ ਦਿੱਤੀ ਚਿਤਾਵਨੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 28, 2026 07:46 PM

ਨਵੀਂ ਦਿੱਲੀ- ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਮਾਹੂਆਣਾ ਬੋਦਲਾ ਵਿੱਚ ਨਹਿਰੀ ਮੋਘੇ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਸਿੱਖ ਕਿਸਾਨ ਨਾਲ ਕਥਿਤ ਧੱਕੇਸ਼ਾਹੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਲ ਖ਼ਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਿਆਸੀ ਅਤੇ ਪੁਲਿਸ ਪ੍ਰਸ਼ਾਸਨ ਦੀ ਕਥਿਤ ਸ਼ਹਿ ਹੇਠ ਮੋਘਾ ਜ਼ਬਰਦਸਤੀ ਤਬਦੀਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਅਨੁਸਾਰ ਨਹਿਰ ਭਾਗਸਰ ਮਾਈਨਰ ਦਾ ਮੋਘਾ ਨੰਬਰ 86350 ਆਰ ਪਿਛਲੇ ਕਰੀਬ 35 ਸਾਲਾਂ ਤੋਂ ਲਗਭਗ 332 ਏਕੜ ਰਕਬੇ ਦੀ ਸਿੰਚਾਈ ਕਰ ਰਿਹਾ ਹੈ। ਦੋਸ਼ ਹੈ ਕਿ ਡੇਰਾ ਪ੍ਰੇਮੀ ਇਸ ਮੋਘੇ ਨੂੰ ਪੁੱਟ ਕੇ ਕਰੀਬ ਚਾਰ ਏਕੜ ਅੱਗੇ ਲਿਜਾਣਾ ਚਾਹੁੰਦੇ ਹਨ, ਜਿਸ ਨਾਲ ਮੌਜੂਦਾ ਰਕਬੇ ਦੀ ਸਿੰਚਾਈ ਪ੍ਰਭਾਵਿਤ ਹੋਵੇਗੀ। ਪੀੜਤ ਧਿਰ ਵੱਲੋਂ ਨਹਿਰੀ ਵਿਭਾਗ ਦੀ ਕਥਿਤ ਇਕਤਰਫ਼ਾ ਕਾਰਵਾਈ ਖ਼ਿਲਾਫ਼ ਅਪੀਲ ਵੀ ਕੀਤੀ ਗਈ ਹੈ ਅਤੇ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਦੱਸਿਆ ਗਿਆ ਹੈ। ਸਿੱਖ ਆਗੂਆਂ ਨੇ ਕਿਹਾ ਕਿ ਜਦੋਂ ਮਾਮਲਾ ਅਦਾਲਤ ਵਿੱਚ ਹੈ ਤਾਂ ਕਿਸੇ ਵੀ ਧਿਰ ਨੂੰ ਪੁਲਿਸ ਜਾਂ ਸਿਆਸੀ ਸਹਾਰੇ ਨਾਲ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ’ਤੇ ਵੀ ਡੇਰਾ ਪ੍ਰੇਮੀਆਂ ਦੀ ਕਥਿਤ ਹਮਾਇਤ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਜੇਕਰ ਸੱਤਾਧਾਰੀ ਧਿਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਤੋਂ ਸਬਕ ਨਾ ਸਿੱਖਿਆ ਤਾਂ ਇਸ ਦੇ ਗੰਭੀਰ ਸਿਆਸੀ ਨਤੀਜੇ ਨਿਕਲ ਸਕਦੇ ਹਨ। ਭਾਈ ਬਲਜਿੰਦਰ ਸਿੰਘ ਸਰਦੂਲਗੜ੍ਹ, ਭਾਈ ਸੁਰਿੰਦਰ ਸਿੰਘ ਨਥਾਣਾ, ਭਾਈ ਜਗਸੀਰ ਸਿੰਘ ਜੰਡਾਵਾਲਾ, ਭਾਈ ਧਰਮ ਸਿੰਘ ਖ਼ਾਲਸਾ, ਬਾਬਾ ਸਤਨਾਮ ਸਿੰਘ ਦਿਆਲਪੁਰਾ, ਭਾਈ ਸਵਰਨ ਸਿੰਘ ਕੋਟਧਰਮੂ, ਲਖਬੀਰ ਸਿੰਘ ਲੱਖਾ ਸਿਧਾਣਾ, ਭਾਈ ਗੁਰਵਿੰਦਰ ਸਿੰਘ ਬਠਿੰਡਾ ਸਮੇਤ ਹੋਰਨਾਂ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅਦਾਲਤੀ ਮਾਮਲੇ ਦੇ ਬਾਵਜੂਦ ਜੇਕਰ ਮੋਘਾ ਪੁੱਟਣ ਜਾਂ ਸਿੱਖ ਕਿਸਾਨ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਹੋਈ ਤਾਂ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਨਿਰਪੱਖ ਕਾਰਵਾਈ ਕਰਨ ਅਤੇ ਕਿਸੇ ਵੀ ਸਿਆਸੀ ਦਬਾਅ ਹੇਠ ਆਉਣ ਤੋਂ ਗੁਰੇਜ਼ ਕਰਨ ਦੀ ਮੰਗ ਕੀਤੀ।

Have something to say? Post your comment

 
 
 
 

ਪੰਜਾਬ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਾਬਾ ਬਕਾਲਾ ਸਾਹਿਬ ਦੀ ਧਰਤੀ ਤੇ ਪੰਜਾਬ ’ਚ ਨਸ਼ਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦਾ ਲਿਆ ਪਹਿਲਾ ਅਹਿਦ

ਪੰਜਾਬ ਨੂੰ ਨਸ਼ਿਆਂ ਤੇ ਧਰਮ ਪਰਿਵਰਤਨ ਦੀ ਮਾਰ ਤੋਂ ਮੁਕਤ ਕਰਵਾਉਣ ਦੀ ਲੋੜ : ਗੁਰਜੀਤ ਸਿੰਘ ਤਲਵੰਡੀ

ਪਾਕਿਸਤਾਨ ਦੇ ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ - ਐਡਵੋਕੇਟ ਧਾਮੀ

ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ -ਗਿਆਨੀ ਕੁਲਦੀਪ ਸਿੰਘ ਗੜਗੱਜ

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ

ਪੰਜਾਬ: ਗੈਰਹਾਜ਼ਰ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ , ਸਰਕਾਰ ਨੇ ਮੰਗੀ ਸੂਚੀ 

ਗੱਲਬਾਤ ਅਤੇ ਹੜਤਾਲਾਂ ਇਕੱਠੇ ਨਹੀਂ ਚੱਲ ਸਕਦੀਆਂ,ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ 300,000 ਤੋਂ ਵੱਧ ਕਰਮਚਾਰੀ ਹੜਤਾਲ 'ਤੇ - ਸਰਕਾਰੀ ਸੇਵਾਵਾਂ ਵਿੱਚ ਪਿਆ ਵਿਘਨ

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ 'ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ